25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਨਰੇਸ਼ ਮਹਾਜਨ ਤੇ ਸਾਥੀਆਂ ਵਲੋਂ ਬਟਾਲਾ ਵਿਖੇ ਮੀਰੀ ਪੀਰੀ ਯਾਤਰਾ ਦਾ ਭਰਵਾਂ ਸਵਾਗਤ

ਅਜਿਹੀਆਂ ਚੇਤਨਾ ਯਾਤਰਾਵਾਂ ਇਤਿਹਾਸ ਨਾਲ ਜੋੜਨ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ-ਨਰੇਸ਼ ਮਹਾਜਨ ਬਟਾਲਾ, 24 ਸਤੰਬਰ (ਸਤਿੰਦਰ ਸਿੰਘ)-ਮੀਰੀ ਪੀਰੀ ਖਾਲਸਾ ਮਾਰਚ ਨਗਰ ਕੀਰਤਨ ਦੇ ਬਟਾਲਾ ਪਹੁੰਚਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਬਟਾਲਾ ਨਰੇਸ਼ ਮਹਾਜਨ ਦੀ ਅਗਵਾਈ ਹੇਠ ਅਕਾਲੀ ਦਲ ਦੇ ਆਗੂਆਂ ਤੇ ਸਮੂਹ ਇਲਾਕਾ ਨਿਵਾਸੀਆਂ ਵਲੋਂ ਗਰਮਜੋਸ਼ੀ ਨਾਲ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਨਰੇਸ਼ ਮਹਾਜਨ ਤੇ ਹੋਰ ਅਕਾਲੀ ਆਗੂਆਂ ਵਲੋਂ ਯਾਤਰਾ ’ਚ ਸ਼ਾਮਲ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਮੀਰੀ ਪੀਰੀ ਖ਼ਾਲਸਾ ਮਾਰਚ ਨਗਰ ਕੀਰਤਨ ਦੇ ਬਟਾਲਾ ਵਿਖੇ ਸਵਾਗਤ ਮੌਕੇ ਨਰੇਸ਼ ਮਹਾਜਨ ਤੇ ਹੋਰ। ਤਸਵੀਰ : ਜਤਿੰਦਰ ਕੱਦ 25-09-2026
ਅਜਿਹੀਆਂ ਚੇਤਨਾ ਯਾਤਰਾਵਾਂ ਇਤਿਹਾਸ ਨਾਲ ਜੋੜਨ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ-ਨਰੇਸ਼ ਮਹਾਜਨ
ਬਟਾਲਾ, 24 ਸਤੰਬਰ (ਸਤਿੰਦਰ ਸਿੰਘ)-ਮੀਰੀ ਪੀਰੀ ਖਾਲਸਾ ਮਾਰਚ ਨਗਰ ਕੀਰਤਨ ਦੇ ਬਟਾਲਾ ਪਹੁੰਚਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਬਟਾਲਾ ਨਰੇਸ਼ ਮਹਾਜਨ ਦੀ ਅਗਵਾਈ ਹੇਠ ਅਕਾਲੀ ਦਲ ਦੇ ਆਗੂਆਂ ਤੇ ਸਮੂਹ ਇਲਾਕਾ ਨਿਵਾਸੀਆਂ ਵਲੋਂ ਗਰਮਜੋਸ਼ੀ ਨਾਲ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਨਰੇਸ਼ ਮਹਾਜਨ ਤੇ ਹੋਰ ਅਕਾਲੀ ਆਗੂਆਂ ਵਲੋਂ ਯਾਤਰਾ ’ਚ ਸ਼ਾਮਲ ਸ਼ਖ਼ਸੀਅਤਾਂ ਤੇ ਸੰਗਤਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਨਰੇਸ਼ ਮਹਾਜਨ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਬਖਸ਼ਿਆ ‘ਮੀਰੀ-ਪੀਰੀ’ ਦਾ ਸਿਧਾਂਤ ਸਿੱਖ ਕੌਮ ਲਈ ਭਗਤੀ ਤੇ ਸ਼ਕਤੀ ਦਾ ਸੁਮੇਲ ਹੈ, ਜੋ ਸਾਨੂੰ ਜ਼ੁਲਮ ਵਿਰੁੱਧ ਆਵਾਜ਼ ਬੁਲੰਦ ਕਰਨ ਤੇ ਮਾਨਵਤਾ ਦੀ ਸੇਵਾ ਕਰਨ ਦਾ ਰਾਹ ਦਿਖਾਉਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਚੇਤਨਾ ਯਾਤਰਾਵਾਂ ਸਾਡੀ ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਧਾਰਮਿਕ ਵਿਰਸੇ ਅਤੇ ਇਤਿਹਾਸ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ਦੀ ਪਵਿੱਤਰ ਧਰਤੀ ’ਤੇ ਇਸ ਯਾਤਰਾ ਦੇ ਆਗਮਨ ਨਾਲ ਸੰਗਤਾਂ ’ਚ ਭਾਰੀ ਉਤਸ਼ਾਹ ਤੇ ਸ਼ਰਧਾ ਦਾ ਮਾਹੌਲ ਦੇਖਣ ਨੂੰ ਮਿਲਿਆ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਸਥਾਨਕ ਵਰਕਰ ਤੇ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਆਪਣੇ ਵਾਅਦੇ ਪੂਰੇ ਕਰਨ ਵਾਲੀ ਸੂਬੇ ਦੀ ਪਹਿਲੀ ਮਾਨ ਸਰਕਾਰ ਬਣੀ -ਚੇਅਰਮੈਨ ਮੁੱਖਦੇਵ ਸਿੰਘ ਅਗਲੀ ਖ਼ਬਰ ਆਰ.ਆਰ ਬਾਵਾ ਕਾਲਜ ਦੀ ਬੀ.ਐਸਸੀ (ਅਰਥਸ਼ਾਸਤਰ) ਸਮੈਸਟਰ ਛੇਵਾਂ ’ਚ ਬਿਬੇਕਜੀਤ ਕੌਰ ਯੂਨੀਵਰਸਿਟੀ ਚੋਂ ਤੀਸਰੇ ਸਥਾਨ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।