25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਜੋਬਨ ਰੰਧਾਵਾ ਵਲੋਂ ਪਿੰਡ ਦਿਆਲਗੜ੍ਹ ਵਿਖੇ ਚਰਚ ਦਾ ਨੀਂਹ ਪੱਥਰ ਰੱਖਿਆ

ਪ੍ਰਭੂ ਯਿਸੂ ਮਸੀਹ ਨੇ ਦੁਨੀਆ ਨੂੰ ਸ਼ਾਂਤੀ ਤੇ ਮਾਨਵਤਾ ਦੀ ਭਲਾਈ ਦਾ ਸੁਨੇਹਾ ਦਿੱਤਾ : ਜੋਬਨ ਰੰਧਾਵਾ ਬਟਾਲਾ, 24 ਸਤੰਬਰ (ਸਤਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਜੋਬਨ ਰੰਧਾਵਾ ਵਲੋਂ ਪਿੰਡ ਦਿਆਲਗੜ੍ਹ ਵਿਖੇ ਬਣਨ ਵਾਲੀ ਚਰਚ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਪਾਸਟਰ ਬਲਜਿੰਦਰ ਮਸੀਹ ਸਮੇਤ ਇਲਾਕੇ ਦੀ ਸੰਗਤ ਤੇ ਪਿੰਡ ਵਾਸੀ ਹਾਜ਼ਰ ਸਨ।

ਅਜੀਤ ਡੈਸਕ 25-09-2026
ਪ੍ਰਭੂ ਯਿਸੂ ਮਸੀਹ ਨੇ ਦੁਨੀਆ ਨੂੰ ਸ਼ਾਂਤੀ ਤੇ ਮਾਨਵਤਾ ਦੀ ਭਲਾਈ ਦਾ ਸੁਨੇਹਾ ਦਿੱਤਾ : ਜੋਬਨ ਰੰਧਾਵਾ
ਬਟਾਲਾ, 24 ਸਤੰਬਰ (ਸਤਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਜੋਬਨ ਰੰਧਾਵਾ ਵਲੋਂ ਪਿੰਡ ਦਿਆਲਗੜ੍ਹ ਵਿਖੇ ਬਣਨ ਵਾਲੀ ਚਰਚ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਪਾਸਟਰ ਬਲਜਿੰਦਰ ਮਸੀਹ ਸਮੇਤ ਇਲਾਕੇ ਦੀ ਸੰਗਤ ਤੇ ਪਿੰਡ ਵਾਸੀ ਹਾਜ਼ਰ ਸਨ। ਜੋਬਨ ਰੰਧਾਵਾ ਨੇ ਕਿਹਾ ਕਿ ਪ੍ਰਭੂ ਯਿਸੂ ਮਸੀਹ ਨੇ ਸਮੁੱਚੀ ਮਾਨਵਤਾ ਨੂੰ ਸ਼ਾਂਤੀ, ਪਿਆਰ, ਭਾਈਚਾਰੇ ਅਤੇ ਮਾਨਵਤਾ ਦੀ ਭਲਾਈ ਦਾ ਸੁਨੇਹਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਪ੍ਰਭੂ ਯਿਸੂ ਮਸੀਹ ਦੇ ਆਸ਼ੀਰਵਾਦ ਸਦਕਾ ਪਾਸਟਰ ਬਲਜਿੰਦਰ ਮਸੀਹ ਦੀ ਹਾਜ਼ਰੀ ’ਚ ਚਰਚ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨ ਲੋਕਾਂ ਨੂੰ ਆਪਸੀ ਪਿਆਰ, ਸਦਭਾਵਨਾ ਤੇ ਭਾਈਚਾਰੇ ਨਾਲ ਰਹਿਣ ਦੀ ਪ੍ਰੇਰਣਾ ਦਿੰਦੇ ਹਨ। ਹਰ ਧਰਮ ਦਾ ਸਤਿਕਾਰ ਕਰਨਾ ਅਤੇ ਸਮਾਜ ਵਿਚ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਪਾਸਟਰ ਬਲਜਿੰਦਰ ਮਸੀਹ ਅਤੇ ਸੰਗਤ ਵਲੋਂ ਜੋਬਨ ਰੰਧਾਵਾ ਦਾ ਧੰਨਵਾਦ ਕੀਤਾ ਗਿਆ ਤੇ ਚਰਚ ਦੇ ਨਿਰਮਾਣ ਕਾਰਜ ਦੀ ਸਫ਼ਲਤਾ ਲਈ ਪ੍ਰਾਰਥਨਾ ਕੀਤੀ ਗਈ ।
ਪਿਛਲੀ ਖ਼ਬਰ ਵਿਸ਼ਵ ਪੰਜਾਬੀ ਦਿਵਸ ਮੌਕੇ ਸੈਂਟਰਲ ਪਬਲਿਕ ਸਕੂਲ ਘੁਮਾਣ ਵਿਖੇ ਪੰਜਾਬੀ ਭਾਸ਼ਾ ਦੇ ਸਨਮਾਨ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਆਪਣੇ ਵਾਅਦੇ ਪੂਰੇ ਕਰਨ ਵਾਲੀ ਸੂਬੇ ਦੀ ਪਹਿਲੀ ਮਾਨ ਸਰਕਾਰ ਬਣੀ -ਚੇਅਰਮੈਨ ਮੁੱਖਦੇਵ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।