25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਬੱਬੇਹਾਲੀ ਪੁਲ ’ਤੇ ਨਾਕਾਬੰਦੀ ਦੌਰਾਨ ਕਾਰ ’ਚੋਂ 1.80 ਲੱਖ ਮਿ.ਲੀ ਨਾਜਾਇਜ਼ ਸ਼ਰਾਬ ਬਰਾਮਦ

ਗੁਰਦਾਸਪੁਰ, 24 ਸਤੰਬਰ (ਚੱਕਰਾਜਾ)-ਅਪਰਾਧਿਕ ਅਨਸਰਾਂ ਤੇ ਨਾਜਾਇਜ਼ ਧੰਦੇ ਕਰਨ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਤਿੱਬੜ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਪੁਲਿਸ ਟੀਮ ਨੇ ਬੱਬੇਹਾਲੀ ਨਹਿਰ ’ਤੇ ਵਿਸ਼ੇਸ਼ ਨਾਕਾਬੰਦੀ ਦੌਰਾਨ ਇਕ ਜ਼ੈਨ ਕਾਰ ’ਚੋਂ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਜਾਣਕਾਰੀ ਦਿੰਦਿਆਂ ਡੀ.

ਨਾਜਾਇਜ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਨੌਜਵਾਨ ਤੇ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸ਼ਾਹਬਾਜ਼ ਸਿੰਘ। ਤਸਵੀਰ: ਵਿਸ਼ਾਲ ਮੁੰਨਾ 25-09-2026
ਗੁਰਦਾਸਪੁਰ, 24 ਸਤੰਬਰ (ਚੱਕਰਾਜਾ)-ਅਪਰਾਧਿਕ ਅਨਸਰਾਂ ਤੇ ਨਾਜਾਇਜ਼ ਧੰਦੇ ਕਰਨ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਤਿੱਬੜ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਪੁਲਿਸ ਟੀਮ ਨੇ ਬੱਬੇਹਾਲੀ ਨਹਿਰ ’ਤੇ ਵਿਸ਼ੇਸ਼ ਨਾਕਾਬੰਦੀ ਦੌਰਾਨ ਇਕ ਜ਼ੈਨ ਕਾਰ ’ਚੋਂ ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਸ਼ਾਹਬਾਜ਼ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਬੱਬੇਹਾਲੀ ਪੁਲ ਨਹਿਰ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਕਿ ਇਸ ਦੌਰਾਨ ਇਕ ਜ਼ੈਨ ਕਾਰ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਕਾਰ ’ਚੋਂ 6 ਕੈਨ ਨਾਜਾਇਜ਼ ਸ਼ਰਾਬ ਬਰਾਮਦ ਹੋਈ, ਜਿਸ ਦੀ ਕੁੱਲ ਮਾਤਰਾ 1,80,000 ਮਿ.ਲੀ. ਦੱਸੀ ਗਈ ਹੈ। ਪੁਲਿਸ ਨੇ ਮੌਕੇ ’ਤੇ ਹੀ ਮੁਲਜ਼ਮ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਬਣਦੀਆਂ ਕਾਨੂੰਨੀ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀ.ਐੱਸ.ਪੀ ਸ਼ਾਹਬਾਜ਼ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਥਾਣਾ ਤਿੱਬੜ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ 800 ਬੋਤਲਾਂ ਸ਼ਰਾਬ, ਕੁੱਲ 6 ਲੱਖ ਮਿ.ਲੀ ਬਰਾਮਦ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਦੋਵਾਂ ਮਾਮਲਿਆਂ ’ਚ ਕਾਬੂ ਕੀਤੇ ਮੁਲਜ਼ਮ ਪਿੰਡ ਮੌਜਪੁਰ ਨਾਲ ਸਬੰਧਿਤ ਹਨ। ਪੁਲਿਸ ਜਾਂਚ ਮੁਤਾਬਿਕ ਮੁਲਜ਼ਮ ਪਿੰਡ ਮੌਜਪੁਰ ਤੋਂ ਸ਼ਰਾਬ ਲਿਆ ਕੇ ਵੱਖ-ਵੱਖ ਇਲਾਕਿਆਂ ’ਚ ਸਪਲਾਈ ਕਰਦੇ ਸਨ। ਪੁਲਿਸ ਵਲੋਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਸ਼ਰਾਬ ਕਿੱਥੋਂ ਲਿਆਂਦੀ ਜਾ ਰਹੀ ਸੀ ਤੇ ਇਸ ਦੀ ਸਪਲਾਈ ਕਿਹੜੇ-ਕਿਹੜੇ ਇਲਾਕਿਆਂ ਵਿਚ ਕੀਤੀ ਜਾਣੀ ਸੀ। ਡੀ.ਐੱਸ.ਪੀ ਸ਼ਾਹਬਾਜ਼ ਸਿੰਘ ਨੇ ਗੈਰ-ਕਾਨੂੰਨੀ ਗਤੀਵਿਧੀਆਂ ’ਚ ਸ਼ਾਮਿਲ ਵਿਅਕਤੀਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਆਪਣੀਆਂ ਗਤੀਵਿਧੀਆਂ ਤੋਂ ਬਾਜ਼ ਆਉਣ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀ ਤਸਕਰੀ ਤੇ ਹੋਰ ਗੈਰ-ਕਾਨੂੰਨੀ ਧੰਦਿਆਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ।
ਪਿਛਲੀ ਖ਼ਬਰ ਕਾਕਾ ਪੱਡਾ ਨੂੰ ਗੋਲੀ ਮਾਰਨ ਵਾਲੇ ਰਵਿੰਦਰ ਕਾਕਾ ਕੋਲੋਂ 1 ਪਿਸਤੌਲ ਤੇ ਇਕ ਮੈਗਜ਼ੀਨ ਬਰਾਮਦ ਅਗਲੀ ਖ਼ਬਰ ਵਿਸ਼ਵ ਪੰਜਾਬੀ ਦਿਵਸ ਮੌਕੇ ਸੈਂਟਰਲ ਪਬਲਿਕ ਸਕੂਲ ਘੁਮਾਣ ਵਿਖੇ ਪੰਜਾਬੀ ਭਾਸ਼ਾ ਦੇ ਸਨਮਾਨ ਨੂੰ ਸਮਰਪਿਤ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।