ਗੁਰਪ੍ਰੀਤ ਸਿੰਘ ਰਿਆੜ ਨੇ ਕੰਵਲਪ੍ਰੀਤ ਸਿੰਘ ਕਾਕੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਦਿੱਤੀ ਵਧਾਈ
ਘੱਲੂਘਾਰਾ ਸਾਹਿਬ, 24 ਸਤੰਬਰ (ਪਰਮ ਮਿਨਹਾਸ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਹਲਕਾ ਕਾਦੀਆਂ ਦਾ ਇੰਚਾਰਜ ਐਲਾਨੇ ਗਏ ਕੰਵਲਪ੍ਰੀਤ ਸਿੰਘ ਕਾਕੀ ਦਾ ਸੀਨੀਅਰ ਅਕਾਲੀ ਆਗੂ ਗੁਰਪ੍ਰੀਤ ਸਿੰਘ ਰਿਆੜ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਰਿਆੜ ਨੇ ਕੰਵਲਪ੍ਰੀਤ ਸਿੰਘ ਕਾਕੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਉਨ੍ਹਾਂ ’ਤੇ ਜਤਾਇਆ ਗਿਆ ਭਰੋਸਾ ਸਮੁੱਚੇ ਵਰਕਰਾਂ ਲਈ ਉਤਸ਼ਾਹ ਦਾ ਵਿਸ਼ਾ ਹੈ।
ਗੁਰਪ੍ਰੀਤ ਸਿੰਘ ਰਿਆੜ, ਕੰਵਲਪ੍ਰੀਤ ਸਿੰਘ ਕਾਕੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੰਦੇ ਹੋਏ। ਤਸਵੀਰ : ਪਰਮ ਮਿਨਹਾਸ
25-09-2026