‘ ਮਾਨ ਦੇ ਮੁਨਾਫੇ’ ਮੁਹਿੰਮ ਰਾਹੀਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਲੈ ਕੇ ਲੋਕਾਂ ਵਿਚਕਾਰ ਪਹੁੰਚੇ ਵਿਧਾਇਕ ਸ਼ੈਰੀ ਕਲਸੀ
ਬਟਾਲਾ, 24 ਸਤੰਬਰ (ਸਤਿੰਦਰ ਸਿੰਘ)-ਪੰਜਾਬ ਸਰਕਾਰ ਦੀਆਂ ਯੋਜਨਾਵਾਂ ਤੇ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਲੇਰ ਕਲਾਂ ’ਚ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ ਪਿੰਡ ਵਿਚ ਘਰ-ਘਰ ਸੰਪਰਕ ਕੀਤਾ। ਵਿਧਾਇਕ ਸ਼ੈਰੀ ਕਲਸੀ ਨੇ ਵਾਸੀਆਂ ਨਾਲ ਮੁਲਾਕਾਤ ਕਰਕੇ ਸਰਕਾਰ ਵਲੋਂ ਲਾਗੂ ਕੀਤੀਆਂ ਵੱਖ-ਵੱਖ ਯੋਜਨਾਵਾਂ ਦੀ ਜਾਣਕਾਰੀ ਦਿੱਤੀ ਤੇ ਪੰਫਲੇਟ ਵੀ ਵੰਡੇ।
ਬਟਾਲਾ, 24 ਸਤੰਬਰ (ਸਤਿੰਦਰ ਸਿੰਘ)-ਪੰਜਾਬ ਸਰਕਾਰ ਦੀਆਂ ਯੋਜਨਾਵਾਂ ਤੇ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਲੇਰ ਕਲਾਂ ’ਚ ‘ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨਾਲ ਪਿੰਡ ਵਿਚ ਘਰ-ਘਰ ਸੰਪਰਕ ਕੀਤਾ। ਵਿਧਾਇਕ ਸ਼ੈਰੀ ਕਲਸੀ ਨੇ ਵਾਸੀਆਂ ਨਾਲ ਮੁਲਾਕਾਤ ਕਰਕੇ ਸਰਕਾਰ ਵਲੋਂ ਲਾਗੂ ਕੀਤੀਆਂ ਵੱਖ-ਵੱਖ ਯੋਜਨਾਵਾਂ ਦੀ ਜਾਣਕਾਰੀ ਦਿੱਤੀ ਤੇ ਪੰਫਲੇਟ ਵੀ ਵੰਡੇ। ਗੱਲਬਾਤ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਆਮ ਲੋਕਾਂ ਦੇ ਜੀਵਨ ਵਿਚ ਸਿੱਧਾ ਬਦਲਾਅ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਸਮਾਜ ਦੇ ਵੱਖ-ਵੱਖ ਵਰਗਾਂ ਤੱਕ ਪਹੁੰਚ ਰਿਹਾ ਹੈ ਅਤੇ ਇਸੇ ਤਹਿਤ ਆਮ ਆਦਮੀ ਪਾਰਟੀ ਦੇ ਆਗੂ ਹੁਣ ਸਰਕਾਰ ਦੀਆਂ ਪ੍ਰਾਪਤੀਆਂ ਦਾ ਵੇਰਵਾ ਲੈ ਕੇ ਸਿੱਧੇ ਲੋਕਾਂ ਵਿਚ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ‘ਮਾਨ ਦੇ ਮੁਨਾਫੇ’ ਮੁਹਿੰਮ ਰਾਹੀਂ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਸਰਕਾਰ ਵਲੋਂ ਪਿਛਲੇ ਕਰੀਬ ਸਾਢੇ ਚਾਰ ਸਾਲਾਂ ਦੌਰਾਨ ਕਿਹੜੇ ਫੈਸਲੇ ਲਏ ਗਏ ਅਤੇ ਇਨ੍ਹਾਂ ਦਾ ਆਮ ਪਰਿਵਾਰਾਂ ’ਤੇ ਕੀ ਪ੍ਰਭਾਵ ਪਿਆ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਨੂੰ ਮਿਲਾ ਕੇ ਦੇਖਿਆ ਜਾਵੇ ਤਾਂ ਇੱਕ ਪਰਿਵਾਰ ਨੂੰ ਸਾਲਾਨਾ ਕਰੀਬ 1 ਲੱਖ 82 ਹਜ਼ਾਰ ਰੁਪਏ ਦਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਲਾਭ ਵੱਖ-ਵੱਖ ਸਰਕਾਰੀ ਸਹੂਲਤਾਂ ਅਤੇ ਯੋਜਨਾਵਾਂ ਰਾਹੀਂ ਲੋਕਾਂ ਤੱਕ ਪਹੁੰਚ ਰਿਹਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿਚ ਵੀ ਸਿੱਖਿਆ, ਸਿਹਤ, ਬਿਜਲੀ, ਰੋਜ਼ਗਾਰ ਤੇ ਬੁਨਿਆਦੀ ਸਹੂਲਤਾਂ ਨਾਲ ਜੁੜੇ ਖੇਤਰਾਂ ’ਚ ਕੰਮ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪੰਜਾਬ ਨੂੰ ਵਿਕਾਸ ਦੇ ਰਾਹ ’ਤੇ ਅੱਗੇ ਲੈ ਕੇ ਜਾਣਾ ਤੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਸੁਖਾਲਾ ਬਣਾਉਣਾ ਹੈ ।