25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਕੇਂਦਰੀ ਜਾਂਚ ਏਜੰਸੀਆਂ ਵਜ਼ੀਰਾਂ, ਐਮ.ਐਲ.ਏ ਤੇ ਉੱਚ ਅਫਸਰਾਂ ਦੀਆਂ ਜਾਇਦਾਦਾਂ ਦੀ ਬਰੀਕੀ ਨਾਲ ਕਰਨ ਜਾਂਚ:ਜਥੇਦਾਰ ਸੁੱਚਾ ਸਿੰਘ ਛੋਟੇਪੁਰ

ਕੋਟਲੀ ਸੂਰਤ ਮੱਲ੍ਹੀ, 24 ਸਤੰਬਰ (ਕੁਲਦੀਪ ਸਿੰਘ ਨਾਗਰਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਕੇਂਦਰੀ ਜਾਂਚ ਏਜੰਸੀ ਈ. ਡੀ ਵਲੋਂ ਕੀਤੀ ਜਾ ਰਹੀ ਛਾਪੇਮਾਰੀ ’ਤੇ ਆਪਣਾ ਪ੍ਰਤੀਕਰਮ ਦਿੰਦਿਆਂ ਹੋਇਆ ਕਿਹਾ ਕਿ ਕੇਂਦਰੀ ਜਾਂਚ ਏਜੰਸੀਆਂ ਪੰਜਾਬ ਦੇ ਮੌਜੂਦਾ ਤੇ ਸਾਬਕਾ ਵਜ਼ੀਰਾਂ, ਐਮ.

ਅਜੀਤ ਡੈਸਕ 25-09-2026
ਕੋਟਲੀ ਸੂਰਤ ਮੱਲ੍ਹੀ, 24 ਸਤੰਬਰ (ਕੁਲਦੀਪ ਸਿੰਘ ਨਾਗਰਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਮੀਤ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਮੰਤਰੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਕੇਂਦਰੀ ਜਾਂਚ ਏਜੰਸੀ ਈ.ਡੀ ਵਲੋਂ ਕੀਤੀ ਜਾ ਰਹੀ ਛਾਪੇਮਾਰੀ ’ਤੇ ਆਪਣਾ ਪ੍ਰਤੀਕਰਮ ਦਿੰਦਿਆਂ ਹੋਇਆ ਕਿਹਾ ਕਿ ਕੇਂਦਰੀ ਜਾਂਚ ਏਜੰਸੀਆਂ ਪੰਜਾਬ ਦੇ ਮੌਜੂਦਾ ਤੇ ਸਾਬਕਾ ਵਜ਼ੀਰਾਂ, ਐਮ.ਐਲ.ਏ ਤੇ ਉੱਚ ਅਫਸਰਾਂ ਦੀਆਂ ਜਾਇਦਾਦਾਂ ਦੀ ਬਰੀਕੀ ਨਾਲ ਜਾਂਚ ਕਰਨ ਤਾਂ ਜੋ ਅਸਲੀਅਤ ਲੋਕਾਂ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਕੇਂਦਰੀ ਜਾਂਚ ਏਜੰਸੀਆਂ ਭ੍ਰਿਸ਼ਟ ਲੀਡਰਾਂ ਤੇ ਅਫਸਰਾਂ ਦੇ ਚਿਹਰੇ ਬੇਨਕਾਬ ਕਰਕੇ ਜਨਤਾ ਦੇ ਸਾਹਮਣੇ ਲਿਆਉਣ ਤਾਂ ਜੋ ਇਮਾਨਦਾਰ ਤੇ ਭ੍ਰਿਸ਼ਟ ਲੀਡਰਾਂ ਦਾ ਸੱਚ ਲੋਕਾਂ ਦੇ ਸਾਹਮਣੇ ਆ ਸਕੇ। ਜਥੇਦਾਰ ਛੋਟੇਪੁਰ ਨੇ ਕਿਹਾ ਕਿ ਅੱਜ ਲੋੜ ਹੈ ਪੰਜਾਬ ਦੀ ਬਿਹਤਰੀ ਲਈ ਇਕਜੁੱਟ ਹੋਣ ਦੀ ਤਾਂ ਕੰਗਾਲ ਹੋਏ ਸੂਬੇ ਨੂੰ ਮੁੜ ਖੁਸ਼ਹਾਲ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਕਦੇ ਸੋਨੇ ਦੀ ਚਿੱੜੀ ਅਖਵਾਉਣ ਵਾਲਾ ਪੰਜਾਬ ਅੱਜ ਸਿਆਸੀ ਆਗੂਆਂ ਦੀਆ ਗਲਤ ਨੀਤੀਆ ਕਰਕੇ ਬਹੁਤ ਪੱਛੜ ਗਿਆ ਹੈ। ਜਥੇਦਾਰ ਛੋਟੇਪੁਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੀ ਬਿਹਤਰੀ ਲਈ ਇਕਜੁੱਟ ਹੋਣ ਤੇ ਸ਼ੋ੍ਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਡੱਟ ਕੇ ਸਾਥ ਦੇਣ ਤਾਂ ਜੋ ਪੰਜਾਬ ਬਿਹਤਰੀ ਲਈ ਕੰਮ ਕੀਤਾ ਜਾ ਸਕੇ। ਇਸ ਮੌਕੇ ’ਤੇ ਅਮਨਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰਧਾਨ ਸ਼ੋ੍ਮਣੀ ਅਕਾਲੀ ਦਲ (ਪੁਨਰ ਸੁਰਜੀਤ) ਪਿਆਰਾ ਸਿੰਘ ਭੰਗੁੂ, ਜਤਿੰਦਰ ਸਿੰਘ ਭੁੱਲਰ ਸਮੇਤ ਆਗੂ ਹਾਜ਼ਰ ਸਨ ।
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀ ਕਾਬੂ ਅਗਲੀ ਖ਼ਬਰ ‘ ਆਪ’ ਆਗੂ ਬਾਬਾ ਸੋਨੂੰ ਭੱਲਾ, ਰਮਨ ਸਿੰਘ, ਰਿੰਕੂ ਨੇ ਕੀਤੀ ਦੀਪਕ ਚੌਹਾਨ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।