26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਕੰਵਲਪ੍ਰੀਤ ਸਿੰਘ ਕਾਕੀ ਹਲਕਾ ਇੰਚਾਰਜ ਕਾਦੀਆਂ ਬਣਨ ਉਪਰੰਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਬਟਾਲਾ, 25 ਸਤੰਬਰ (ਸਤਿੰਦਰ ਸਿੰਘ)-ਨੌਜਵਾਨ ਅਕਾਲੀ ਆਗੂ, ਕੌਮੀ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਕੰਵਲਪ੍ਰੀਤ ਸਿੰਘ ਕਾਕੀ ਨੇ ਵਿਧਾਨ ਸਭਾ ਹਲਕਾ ਕਾਦੀਆਂ ਦਾ ਹਲਕਾ ਇੰਚਾਰਜ ਬਣਨ ਉਪਰੰਤ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਤੇ ਅਕਾਲੀ ਵਰਕਰਾਂ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚ ਕੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋ ਕੇ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ’ਚ ਅਰਦਾਸ ਬੇਨਤੀ ਕਰਕੇ ਵਾਹਿਗੁਰੂ ਸੱਚੇ ਪਾਤਸ਼ਾਹ ਜੀ ਦਾ ਕੋਟਿਨ ਕੋਟਿਨ ਸ਼ੁਕਰਾਨਾ ਕੀਤਾ। ਇਸ ਮੌਕੇ ਕੰਵਲਪ੍ਰੀਤ ਸਿੰਘ ਕਾਕੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਮੈਂ ਵਾਹਿਗੁਰੂ ਸੱਚੇ ਪਾਤਸ਼ਾਹ ਜੀ ਦਾ ਸ਼ੁਕਰਾਨਾ ਕਰਦਾ ਹਾਂ, ਜਿਨ੍ਹਾਂ ਨੇ ਅਪਾਰ ਕਿਰਪਾ ਕਰਕੇ ਮੈਨੂੰ ਕਾਦੀਆਂ ਹਲਕੇ ਦੀ ਸੇਵਾ ਬਖਸ਼ਿਸ਼ ਕੀਤੀ ਹੈ, ਉਥੇ ਮੈਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੇਰੇ ’ਤੇ ਭਰੋਸਾ ਕਰਕੇ ਮੈਨੂੰ ਕਾਦੀਆਂ ਹਲਕੇ ਦਾ ਇੰਚਾਰਜ ਬਣਾ ਕੇ ਸੇਵਾ ਕਰਨ ਦਾ ਮੌਕਾ ਬਖਸ਼ਿਆ।

ਹਲਕਾ ਕਾਦੀਆਂ ਦਾ ਇੰਚਾਰਜ ਬਣਨ ’ਤੇ ਕੰਵਲਪ੍ਰੀਤ ਸਿੰਘ ਕਾਕੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ, ਨਾਲ ਜਥੇਦਾਰ ਗੋਰਾ ਤੇ ਹੋਰ। ਅਜੀਤ ਤਸਵੀਰ 26-09-2026
ਬਟਾਲਾ, 25 ਸਤੰਬਰ (ਸਤਿੰਦਰ ਸਿੰਘ)-ਨੌਜਵਾਨ ਅਕਾਲੀ ਆਗੂ, ਕੌਮੀ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਕੰਵਲਪ੍ਰੀਤ ਸਿੰਘ ਕਾਕੀ ਨੇ ਵਿਧਾਨ ਸਭਾ ਹਲਕਾ ਕਾਦੀਆਂ ਦਾ ਹਲਕਾ ਇੰਚਾਰਜ ਬਣਨ ਉਪਰੰਤ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਤੇ ਅਕਾਲੀ ਵਰਕਰਾਂ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਹੁੰਚ ਕੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋ ਕੇ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ’ਚ ਅਰਦਾਸ ਬੇਨਤੀ ਕਰਕੇ ਵਾਹਿਗੁਰੂ ਸੱਚੇ ਪਾਤਸ਼ਾਹ ਜੀ ਦਾ ਕੋਟਿਨ ਕੋਟਿਨ ਸ਼ੁਕਰਾਨਾ ਕੀਤਾ। ਇਸ ਮੌਕੇ ਕੰਵਲਪ੍ਰੀਤ ਸਿੰਘ ਕਾਕੀ ਨੇ ਕਿਹਾ ਕਿ ਸਭ ਤੋਂ ਪਹਿਲਾਂ ਮੈਂ ਵਾਹਿਗੁਰੂ ਸੱਚੇ ਪਾਤਸ਼ਾਹ ਜੀ ਦਾ ਸ਼ੁਕਰਾਨਾ ਕਰਦਾ ਹਾਂ, ਜਿਨ੍ਹਾਂ ਨੇ ਅਪਾਰ ਕਿਰਪਾ ਕਰਕੇ ਮੈਨੂੰ ਕਾਦੀਆਂ ਹਲਕੇ ਦੀ ਸੇਵਾ ਬਖਸ਼ਿਸ਼ ਕੀਤੀ ਹੈ, ਉਥੇ ਮੈਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੇਰੇ ’ਤੇ ਭਰੋਸਾ ਕਰਕੇ ਮੈਨੂੰ ਕਾਦੀਆਂ ਹਲਕੇ ਦਾ ਇੰਚਾਰਜ ਬਣਾ ਕੇ ਸੇਵਾ ਕਰਨ ਦਾ ਮੌਕਾ ਬਖਸ਼ਿਆ। ਸ: ਕਾਕੀ ਨੇ ਕਾਦੀਆਂ ਹਲਕੇ ਦੀ ਜਨਤਾ ਨੂੰ ਸਾਥ ਦੇਣ ਦੀ ਬੇਨਤੀ ਕੀਤੀ। ਇਸ ਮੌਕੇ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ, ਕੁਲਬੀਰ ਸਿੰਘ ਰਿਆੜ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਗੁਰਤਿੰਦਰਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ ਸ੍ਰੀ ਦਰਬਾਰ ਸਾਹਿਬ, ਗੁਰਪ੍ਰੀਤ ਸਿੰਘ ਰਿਆੜ, ਚੇਤਨ ਸਿੰਘ ਜੰਡੂ, ਸੁਖਪਾਲ ਸਿੰਘ ਐਮ.ਡੀ., ਅਵਤਾਰ ਸਿੰਘ ਕਾਲਾ ਬਾਲਾ, ਦਿਲਬਾਗ ਸਿੰਘ ਗੁਰਦਾਸ ਨੰਗਲ, ਮਨਜੀਤ ਸਿੰਘ ਕੰਗ ਸਾਬਕਾ ਸੰਮਤੀ ਮੈਂਬਰ, ਬਾਬਾ ਨੱਥਾ ਸਿੰਘ ਸੰਧਵਾਂ ਸੀਨੀਅਰ ਮੀਤ ਪ੍ਰਧਾਨ, ਮੇਹਰਬਾਨ ਸਿੰਘ, ਬਲਦੇਵ ਸਿੰਘ ਕੋਟ ਸੰਤੋਖ ਰਾਏ, ਮਿੰਟਾ ਆਲੋਵਾਲ, ਸਿਮਰਤਪਾਲ ਸਿੰਘ ਭਾਟੀਆ, ਸਮਨਦੀਪ ਸਿੰਘ ਆਦਿ ਨੇ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ ਸੱਚੇ ਪਾਤਸ਼ਾਹ ਦਾ ਸ਼ੁਕਰਾਨਾ ਕੀਤਾ।
ਪਿਛਲੀ ਖ਼ਬਰ ਰਾਜਨਬੀਰ ਸਿੰਘ ਘੁਮਾਣ ਵਲੋਂ ਹਰਜੀਤ ਸਿੰਘ ਪਰਮਾਰ ਰੰਗੜ ਨੰਗਲ ਦਾ ਸਨਮਾਨ ਅਗਲੀ ਖ਼ਬਰ ਮਨਦੀਪ ਸਿੰਘ ਰੰਗੜ ਨੰਗਲ ਕਾਂਗਰਸ ਐਸ.ਸੀ. ਹਲਕਾ ਇੰਚਾਰਜਾਂ ਦੀ ਮੀਟਿੰਗ ’ਚ ਹੋਏ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।