26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸੱਭਿਆਚਾਰਕ ਮੇਲਾ 4 ਨੂੰ ਤੇ ਛਿੰਝ ਮੇਲਾ 5 ਨੂੰ ਕਰਵਾਇਆ ਜਾਵੇਗਾ

ਨਰੋਟ ਜੈਮਲ ਸਿੰਘ, 25 ਸਤੰਬਰ (ਸ਼ਸ਼ੀ ਕੁਮਾਰ)-ਹਲਕਾ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਬਾਬਾ ਪੰਜ ਪੀਰ ਨੂੰ ਸਮਰਪਿਤ ਇਸ ਵਾਰ ਵੀ ਉਨ੍ਹਾਂ ਦੇ ਫਾਰਮ ਹਾਊਸ ਕੀੜੀ ਵਿਖੇ ਸੱਭਿਆਚਾਰਕ ਮੇਲਾ ਕਰਵਾਇਆ ਜਾ ਰਿਹਾ ਹੈ । ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਦੱਸਿਆ ਕਿ 4 ਅਕਤੂਬਰ ਨੂੰ 3 ਵਜੇ ਪੰਜਾਬ ਦੇ ਪ੍ਰਸਿੱਧ ਸੂਫੀ ਗਾਇਕ ਕਨਵਰ ਗਰੇਵਾਲ ਪੀਰ ਦੀ ਦਰਗਾਹ ’ਤੇ ਹਾਜ਼ਰੀ ਲਗਾਉਣਗੇ ।

ਸਾਬਕਾ ਵਿਧਾਇਕ ਜੋਗਿੰਦਰ ਪਾਲ ਅਤੇ ਪੰਜਾਬ ਦੇ ਪ੍ਰਸਿੱਧ ਸੂਫੀ ਗਾਇਕ ਕਨਵਰ ਗਰੇਵਾਲ । 26-09-2026
ਨਰੋਟ ਜੈਮਲ ਸਿੰਘ, 25 ਸਤੰਬਰ (ਸ਼ਸ਼ੀ ਕੁਮਾਰ)-ਹਲਕਾ ਭੋਆ ਦੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ‘ਅਜੀਤ’ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਬਾਬਾ ਪੰਜ ਪੀਰ ਨੂੰ ਸਮਰਪਿਤ ਇਸ ਵਾਰ ਵੀ ਉਨ੍ਹਾਂ ਦੇ ਫਾਰਮ ਹਾਊਸ ਕੀੜੀ ਵਿਖੇ ਸੱਭਿਆਚਾਰਕ ਮੇਲਾ ਕਰਵਾਇਆ ਜਾ ਰਿਹਾ ਹੈ । ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਦੱਸਿਆ ਕਿ 4 ਅਕਤੂਬਰ ਨੂੰ 3 ਵਜੇ ਪੰਜਾਬ ਦੇ ਪ੍ਰਸਿੱਧ ਸੂਫੀ ਗਾਇਕ ਕਨਵਰ ਗਰੇਵਾਲ ਪੀਰ ਦੀ ਦਰਗਾਹ ’ਤੇ ਹਾਜ਼ਰੀ ਲਗਾਉਣਗੇ । ਸਾਬਕਾ ਵਿਧਾਇਕ ਜੋਗਿੰਦਰ ਪਾਲ ਨੇ ਦੱਸਿਆ ਕਿ ਚਾਰ ਨੂੰ ਸੱਭਿਆਚਾਰਕ ਮੇਲੇ ਦੌਰਾਨ ਪੰਜਾਬ ਦੇ ਨਵ ਨਿਯੁਕਤ ਪ੍ਰਭਾਰੀ ਸਚਿਨ ਪਾਇਲਟ, ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਲੋਕ ਸਭਾ ਦੇ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਮੁੱਖ ਮਹਿਮਾਨ ਵਜੋਂ ਪਹੁੰਚਣਗੇ ਤੇ ਦੂਸਰੇ ਦਿਨ 5 ਅਕਤੂਬਰ ਨੂੰ ਬਾਬਾ ਪੰਜ ਪੀਰ ਜੀ ਦੀ ਦਰਗਾਹ ’ਤੇ ਚਾਦਰ ਚੜ੍ਹਾਉਣ ਦੀ ਰਸਮ ਤੋਂ ਬਾਅਦ ਛਿੰਝ ਮੇਲਾ ਕਰਵਾਇਆ ਜਾਵੇਗਾ । ਜਿਸ ’ਚ ਪੰਜਾਬ ਦੇ ਨਾਮੀ ਪਹਿਲਵਾਨ ਪਹੁੰਚਣਗੇ ।
ਪਿਛਲੀ ਖ਼ਬਰ ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕਾਲਜ ਵਿਚ ਰਾਸ਼ਟਰੀ ਬਿਜ਼ਨੈੱਸ ਮਹਿਲਾ ਦਿਵਸ ਮੌਕੇ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਰਾਸ਼ਟਰੀ ਸੁਰੱਖਿਆ ਲਈ ਜਾਗਰੂਕ ਕਰਨ ਲਈ ਸੰਦਪੀਨੀ ਸਕੂਲ ਪਹੁੰਚੇ ਸਮਰਾਟ ਖੋਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।