28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 25 ’ਚ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕਰਵਾਇਆ

ਬਟਾਲਾ, 27 ਸਤੰਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਸ਼ਹਿਰ ਦੇ ਵਾਰਡ ਨੰਬਰ 25 ’ਚ ਨਵੇਂ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਲੰਬੇ ਸਮੇਂ ਤੋਂ ਸੀਵਰੇਜ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਦੇ ਹੱਲ ਲਈ ਇਹ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ।

ਅਜੀਤ ਡੈਸਕ 28-09-2026
ਬਟਾਲਾ, 27 ਸਤੰਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਸ਼ਹਿਰ ਦੇ ਵਾਰਡ ਨੰਬਰ 25 ’ਚ ਨਵੇਂ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਲੰਬੇ ਸਮੇਂ ਤੋਂ ਸੀਵਰੇਜ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਦੇ ਹੱਲ ਲਈ ਇਹ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵੇਂ ਸੀਵਰੇਜ ਸਿਸਟਮ ਦੇ ਬਣਨ ਨਾਲ ਗੰਦੇ ਪਾਣੀ ਦੀ ਨਿਕਾਸੀ ਸੁਚਾਰੂ ਹੋਵੇਗੀ ਤੇ ਬਰਸਾਤ ਦੇ ਦਿਨਾਂ ’ਚ ਪਾਣੀ ਖੜ੍ਹਾ ਹੋਣ ਦੀ ਸਮੱਸਿਆ ਤੋਂ ਵੀ ਲੋਕਾਂ ਨੂੰ ਰਾਹਤ ਮਿਲੇਗੀ। ਵਿਧਾਇਕ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤੇ ਸ਼ਹਿਰ ਦੇ ਹਰ ਵਾਰਡ ’ਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਇਸ ਮੌਕੇ ਵਾਰਡ ਵਾਸੀਆਂ ਨੇ ਨਵੇਂ ਸੀਵਰੇਜ ਪ੍ਰੋਜੈਕਟ ਲਈ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਇਕ ਪੁਰਾਣੀ ਮੰਗ ਪੂਰੀ ਹੋਈ ਹੈ। ਇਸ ਮੌਕੇ ਵਾਰਡ ਦੇ ਨੁਮਾਇੰਦੇ ਤੇ ਵੱਡੀ ਗਿਣਤੀ ’ਚ ਸਥਾਨਕ ਲੋਕ ਵੀ ਹਾਜ਼ਰ ਸਨ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਹ ਕੰਮ ਨਿਰਧਾਰਿਤ ਸਮੇਂ ਅੰਦਰ ਪੂਰਾ ਕਰ ਕੇ ਲੋਕਾਂ ਨੂੰ ਇਸ ਦਾ ਲਾਭ ਦਿੱਤਾ ਜਾਵੇਗਾ ।
ਪਿਛਲੀ ਖ਼ਬਰ ਪਿੰਡ ਢੰਡੇ ਵਿਖੇ ਕਾਂਗਰਸ ਪਾਰਟੀ ਨੂੰ ਲੱਗਾ ਵੱਡਾ ਝਟਕਾ ਅਗਲੀ ਖ਼ਬਰ ਜੀ.ਜੀ.ਬੀ ਰਾਇਲ ਇੰਟਰਨੈਸ਼ਨਲ ਸਕੂਲ ਵਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਲਗਾਇਆ ਵਿੱਦਿਅਕ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।