28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸਵਾਮੀ ਸਰਵਾਨੰਦ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਕੁਇਜ਼ ਮੁਕਾਬਲੇ ਕਰਵਾਏ

ਦੀਨਾਨਗਰ, 27 ਸਤੰਬਰ (ਸੋਢੀ/ਸ਼ਰਮਾ/ਘੁੰਮਣ)-ਸਵਾਮੀ ਸਰਵਾਨੰਦ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੀਨਾਨਗਰ ਵਿਖੇ ਵਿਦਿਆਰਥੀਆਂ ਦੇ ਗਿਆਨ, ਆਤਮ-ਵਿਸ਼ਵਾਸ, ਟੀਮ ਭਾਵਨਾ ਨੂੰ ਵਧਾਉਣ ਲਈ ਇਕ ਕੁਇਜ਼ ਮੁਕਾਬਲਾ ਕਰਵਾਇਆ ਗਿਆ । ਡਿਪਲੋਮਾ ਸ਼੍ਰੇਣੀ ’ਚ ਇਲੈਕਟ੍ਰੀਕਲ ਇੰਜੀਨੀਅਰਿੰਗ ਵਿਭਾਗ ਦੀਆਂ ਟੀਮਾਂ ਤੇ ਬੀ.

ਕੁਇਜ਼ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਮੈਨੇਜਿੰਗ ਡਾਇਰੈਕਟਰ ਨਿਰਮਲ ਪਾਂਧੀ ਅਤੇ ਡਾਇਰੈਕਟਰ ਭੁਪਿੰਦਰ ਸਿੰਘ । ਤਸਵੀਰ: ਸੋਢੀ 28-09-2026
ਦੀਨਾਨਗਰ, 27 ਸਤੰਬਰ (ਸੋਢੀ/ਸ਼ਰਮਾ/ਘੁੰਮਣ)-ਸਵਾਮੀ ਸਰਵਾਨੰਦ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੀਨਾਨਗਰ ਵਿਖੇ ਵਿਦਿਆਰਥੀਆਂ ਦੇ ਗਿਆਨ, ਆਤਮ-ਵਿਸ਼ਵਾਸ, ਟੀਮ ਭਾਵਨਾ ਨੂੰ ਵਧਾਉਣ ਲਈ ਇਕ ਕੁਇਜ਼ ਮੁਕਾਬਲਾ ਕਰਵਾਇਆ ਗਿਆ । ਡਿਪਲੋਮਾ ਸ਼੍ਰੇਣੀ ’ਚ ਇਲੈਕਟ੍ਰੀਕਲ ਇੰਜੀਨੀਅਰਿੰਗ ਵਿਭਾਗ ਦੀਆਂ ਟੀਮਾਂ ਤੇ ਬੀ.ਟੈਕ ਸ਼੍ਰੇਣੀ ਵਿਚ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ ਦੀਆਂ ਟੀਮਾਂ ਜੇਤੂ ਰਹੀਆਂ । ਸੰਸਥਾ ਦੇ ਸਕੱਤਰ ਦਿਨੇਸ਼ ਸ਼ਾਸਤਰੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਨੂੰ ਸਿੱਖਣਾ ਜਾਰੀ ਰੱਖਣ ਤੇ ਅਕਾਦਮਿਕ ਗਤੀਵਿਧੀਆਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ । ਮੈਨੇਜਿੰਗ ਡਾਇਰੈਕਟਰ ਨਿਰਮਲ ਪਾਂਧੀ ਨੇ ਜੇਤੂ ਟੀਮਾਂ ਤੇ ਭਾਗੀਦਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੇ ਗਿਆਨ ਤੇ ਹੁਨਰ ਨੂੰ ਵਿਕਸਿਤ ਕਰਨ ਲਈ ਅਜਿਹੀਆਂ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ । ਡਾਇਰੈਕਟਰ ਡਾ: ਭੁਪਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਸਖ਼ਤ ਮਿਹਨਤ, ਨਿਰੰਤਰ ਸਿੱਖਣ ਤੇ ਉੱਤਮਤਾ ਲਈ ਯਤਨਸ਼ੀਲ ਰਹਿਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ । ਇਸ ਮੌਕੇ ਸੰਸਥਾ ਦੇ ਵਿਦਿਆਰਥੀ ਤੇ ਸੰਸਥਾ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ ।
ਪਿਛਲੀ ਖ਼ਬਰ ਸੀਵਰੇਜ ਦਾ ਪਾਣੀ ਲੀਕ ਹੋਣ ਕਾਰਨ ਦੁਕਾਨਦਾਰ ਪ੍ਰੇਸ਼ਾਨੀ ਦੇ ਆਲਮ ’ਚ ਅਗਲੀ ਖ਼ਬਰ ਪੁਲ ਤਿੱਬੜੀ ਨਹਿਰ ਕਸੂਰ ਬ੍ਰਾਂਚ ’ਚ ਪਏ ਪਾੜ ਦਾ ਕੰਮ 12 ਲੱਖ ਰੁਪਏ ਦੀ ਲਾਗਤ ਨਾਲ ਹੋਇਆ ਮੁਕੰਮਲ-ਇੰਜੀ: ਸੰਜੀਵ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।