28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਕੈਪਟਨ ਸੁਖਵਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਐਸ.ਸੀ. ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਬਣੇ

ਕਲਾਨੌਰ, 27 ਸਤੰਬਰ (ਪੁਰੇਵਾਲ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਪਾਰਟੀ ਦੇ ਪਸਾਰ ਤੇ ਮਜਬੂਤੀ ਲਈ ਨਵੀਂ ਨਿਯੁਕਤੀਆਂ ਕਰਦਿਆਂ ਹੋਇਆਂ ਕੈਪਟਨ ਸੁਖਵਿੰਦਰ ਸਿੰਘ ਮੀਆਂਕੋਟ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਦਾ ਐਸ. ਸੀ.

ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਕੋਆਰਡੀਨੇਟਰ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਕਲਾਨੌਰ ਵਿਖੇ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰ 28-09-2026
ਕਲਾਨੌਰ, 27 ਸਤੰਬਰ (ਪੁਰੇਵਾਲ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਪਾਰਟੀ ਦੇ ਪਸਾਰ ਤੇ ਮਜਬੂਤੀ ਲਈ ਨਵੀਂ ਨਿਯੁਕਤੀਆਂ ਕਰਦਿਆਂ ਹੋਇਆਂ ਕੈਪਟਨ ਸੁਖਵਿੰਦਰ ਸਿੰਘ ਮੀਆਂਕੋਟ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਦਾ ਐਸ.ਸੀ. ਵਿੰਗ ਸੀਨੀਅਰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸਬੰਧ ’ ਚ ਸਥਾਨਕ ਕਸਬੇ ’ਚ ਪਾਰਟੀ ਦੇ ਸੀਨੀਅਰ ਆਗੂ ਹਰਮੀਤ ਸਿੰਘ ਜਿੰਮੀ ਕਾਹਲੋਂ ਦੇ ਦਫ਼ਤਰ ਪਾਰਟੀ ਦੇ ਚੋਣਵੇਂ ਤੇ ਸਰਗਰਮ ਸਾਥੀਆਂ ਦੀ ਭਰਵੀਂ ਮੀਟਿੰਗ ਹੋਈ ਜਿਸ ’ਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਹਲਕਾ ਕੋਆਰਡੀਨੇਟਰ ਜਥੇ: ਸੁੱਚਾ ਸਿੰਘ ਛੋਟੇਪੁਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਜਥੇਦਾਰ ਛੋਟੇਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਥ ਦਰਦੀ ਤੇ ਪੰਜਾਬ ਦਾ ਭਲਾ ਚਾਹੁਣ ਵਾਲੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਹਿੱਸਾ ਬਣਨ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਵਿੱਚ ਆਈ ਗਿਰਾਵਟ ਨੂੰ ਦੂਰ ਕਰਨ ਲਈ ਸਾਨੂੰ ਆਪਣੇ ਨਿੱਜੀ ਸਵਾਰਥ ਛੱਡ ਕੇ ਪੰਥਕ ਏਕਤਾ ਕਰਕੇ ਪੰਜਾਬ ਦਾ ਭਲਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਮਜਬੂਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ’ਤੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ, ਕੈਪਟਨ ਸੁਖਵਿੰਦਰ ਸਿੰਘ ਮੀਆਕੋਟ, ਗੁਰਮੀਤ ਸਿੰਘ ਜਿੰਮੀ ਕਾਹਲੋਂ, ਪਰਮਜੀਤ ਸਿੰਘ, ਅਤਿੰਦਰ ਪਾਲ ਸਿੰਘ, ਗੁਲਾਬ ਸਿੰਘ ਲੋਪਾ, ਅਵਤਾਰ ਸਿੰਘ ਆਦਿ ਵਰਕਰ ਹਾਜ਼ਰ ਰਹੇ।
ਪਿਛਲੀ ਖ਼ਬਰ ਵੜੈਚ ਵਿਖੇ ਬਾਬਾ ਵਿਰਪਾ ਨਾਥ ਦਾ ਸੱਭਿਆਚਾਰਕ ਮੇਲਾ ਕਰਵਾਇਆ ਅਗਲੀ ਖ਼ਬਰ ਐਸ.ਐਸ.ਐਮ. ਕਾਲਜ ਵਿਖੇ ਸਾਹਿਤ ਸੰਗਮ ਦੀਨਾਨਗਰ ਵਲੋਂ ਵਿਚਾਰ ਗੋਸ਼ਟੀ ਤੇ ਕਵੀ ਦਰਬਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।