30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਦੀਨਾਨਗਰ ਵਿਖੇ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਡਰੋਨ ਸ਼ੋਅ ਅੱਜ- ਸ਼ਮਸ਼ੇਰ ਸਿੰਘ

ਦੀਨਾਨਗਰ, 28 ਸਤੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੀਨਾਨਗਰ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਅੱਜ ਮੰਗਲਵਾਰ 29 ਸਤੰਬਰ ਨੂੰ ਸ਼ਾਮ ਸਾਢੇ ਛੇ ਵਜੇ ਦੀਨਾਨਗਰ ਬਾਈਪਾਸ ਵਿਖੇ ਆਰੀਆ ਨਗਰ ਨੇੜੇ ਹੈਲੀਪੈਡ ਗਰਾਊਂਡ ਵਿਚ ਕਰਵਾਏ ਜਾ ਰਹੇ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਵਲੋਂ ਕਰਵਾਇਆ ਜਾ ਰਿਹਾ ਡਰੋਨ ਸ਼ੋਅ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ।

ਹਲਕਾ ਇੰਚਾਰਜ ਸ਼ਮਸ਼ੇਰ ਸਿੰਘ 29-09-2026
ਦੀਨਾਨਗਰ, 28 ਸਤੰਬਰ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੀਨਾਨਗਰ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਅੱਜ ਮੰਗਲਵਾਰ 29 ਸਤੰਬਰ ਨੂੰ ਸ਼ਾਮ ਸਾਢੇ ਛੇ ਵਜੇ ਦੀਨਾਨਗਰ ਬਾਈਪਾਸ ਵਿਖੇ ਆਰੀਆ ਨਗਰ ਨੇੜੇ ਹੈਲੀਪੈਡ ਗਰਾਊਂਡ ਵਿਚ ਕਰਵਾਏ ਜਾ ਰਹੇ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਵਲੋਂ ਕਰਵਾਇਆ ਜਾ ਰਿਹਾ ਡਰੋਨ ਸ਼ੋਅ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ। ਉਨਾਂ ਦੱਸਿਆ ਕਿ ਬਰਿਸਟਾ ਰੈਸਟੋਰੈਂਟ ਨੇੜੇ ਕਰਵਾਏ ਜਾ ਰਹੇ ਇਸ ਡਰੋਨ ਸ਼ੋਅ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਨੂੰ ਅਲੌਕਿਕ ਤਰੀਕੇ ਨਾਲ ਦਰਸਾਇਆ ਜਾਵੇਗਾ। ਇਸ ਦੌਰਾਨ ਸ਼੍ਰੀ ਸ਼੍ਰੀ 108 ਸਵਾਮੀ ਗੁਰਦੀਪ ਗਿਰੀ ਮਹਾਰਾਜ ਜੀ ਉਚੇਚੇ ਤੌਰ ’ਤੇ ਪਹੁੰਚ ਰਹੇ ਹਨ ਅਤੇ ਕੀਰਤਨ ਦਰਬਾਰ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਪਿਛਲੀ ਖ਼ਬਰ ਹਲਕਾ ਦੀਨਾਨਗਰ ਅੰਦਰ ਕਾਂਗਰਸ ਪਾਰਟੀ ਦਾ ਆਧਾਰ ਦਿਨੋਂ ਦਿਨ ਮਜ਼ਬੂਤ ਹੋਇਆ-ਸਾਬਕਾ ਸਰਪੰਚ ਹਰਭਜਨ ਸਿੰਘ ਅਗਲੀ ਖ਼ਬਰ ਜੇਲ੍ਹ ਦੇ ਪਿੱਛੇ ਸਥਿਤ ਪੁੱਡਾ ਐਵੀਨਿਊ ਕਾਲੋਨੀ ’ਚ ਬੁਨਿਆਦੀ ਸਹੂਲਤਾਂ ਦਾ ਮੰਦਾ ਹਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।