29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸ਼ਹੀਦ ਮੱਖਣ ਸਿੰਘ ਸਰਕਾਰੀ ਸਕੂਲ ਦੀ ਵਿਦਿਆਰਥਣ ਨੇ ਰਾਜ ਪੱਧਰੀ ਕਰਾਟੇ ਮੁਕਾਬਲੇ ਵਿਚ ਜਿੱਤਿਆ ਸੋਨ ਤਗਮਾ

ਪਠਾਨਕੋਟ, 28 ਸਤੰਬਰ (ਸੰਧੂ)-ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਦੀ 11ਵੀਂ ਜਮਾਤ ਦੀ ਵਿਦਿਆਰਥਣ ਪੂਰਨਿਮਾ ਨੇ ਰਾਜ ਪੱਧਰੀ ਕਰਾਟੇ ਮੁਕਾਬਲੇ ਵਿਚ ਸੋਨ ਤਮਗਾ ਹਾਸਲ ਕਰਕੇ ਜ਼ਿਲ੍ਹੇ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਪੂਰਨਿਮਾ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਇਹ ਕਾਮਯਾਬੀ ਹਾਸਲ ਕੀਤੀ ।

ਅਜੀਤ ਡੈਸਕ 29-09-2026
ਪਠਾਨਕੋਟ, 28 ਸਤੰਬਰ (ਸੰਧੂ)-ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਦੀ 11ਵੀਂ ਜਮਾਤ ਦੀ ਵਿਦਿਆਰਥਣ ਪੂਰਨਿਮਾ ਨੇ ਰਾਜ ਪੱਧਰੀ ਕਰਾਟੇ ਮੁਕਾਬਲੇ ਵਿਚ ਸੋਨ ਤਮਗਾ ਹਾਸਲ ਕਰਕੇ ਜ਼ਿਲ੍ਹੇ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ । ਪੂਰਨਿਮਾ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਇਹ ਕਾਮਯਾਬੀ ਹਾਸਲ ਕੀਤੀ । ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੀਨਮ ਸ਼ਿਖਾ ਦੀ ਦੇਖ-ਰੇਖ ਹੇਠ ਸਨਮਾਨ ਸਮਾਗਮ ਕਰਵਾਇਆ ਗਿਆ । ਇਸ ਦੌਰਾਨ ਪੂਰਨਿਮਾ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ । ਪ੍ਰਿੰਸੀਪਲ ਮੀਨਮ ਸ਼ਿਖਾ ਨੇ ਕਿਹਾ ਕਿ ਪੂਰਨਿਮਾ ਸ਼ੁਰੂ ਤੋਂ ਹੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਰਹੀ ਹੈ । ਉਸ ਦੀ ਮਿਹਨਤ, ਅਨੁਸ਼ਾਸਨ ਅਤੇ ਲਗਨ ਨੇ ਉਸ ਨੂੰ ਅੱਜ ਇਸ ਮੁਕਾਮ ਤੱਕ ਪਹੁੰਚਾਇਆ ਹੈ । ਉਨ੍ਹਾਂ ਦੱਸਿਆ ਕਿ ਪੂਰਨਿਮਾ ਦੀ ਇਸ ਸਫਲਤਾ ਪਿੱਛੇ ਉਸ ਦੀ ਮਾਤਾ ਮੀਨਾਕਸ਼ੀ, ਪਿਤਾ ਰੌਸ਼ਨ ਲਾਲ, ਸਰੀਰਕ ਸਿੱਖਿਆ ਅਧਿਆਪਕ ਗੁਰਤੇਜ ਸਿੰਘ ਪਟਿਆਲ ਅਤੇ ਸਰੀਰਕ ਸਿੱਖਿਆ ਅਧਿਆਪਿਕਾ ਨਰੇਸ਼ ਕੁਮਾਰੀ ਦਾ ਵੀ ਬਹੁਤ ਵੱਡਾ ਯੋਗਦਾਨ ਹੈ । ਪੂਰਨਿਮਾ ਦੀ ਇਸ ਸਫਲਤਾ ਨਾਲ ਸਕੂਲ ਦੀਆਂ ਹੋਰ ਵਿਦਿਆਰਥਣਾਂ ਨੂੰ ਵੀ ਪ੍ਰੇਰਣਾ ਮਿਲੇਗੀ । ਇਸ ਮੌਕੇ ਨੀਰਜ, ਰਾਜੀਵ, ਨਿਤਿਨ, ਰੁਪਿੰਦਰ ਕੌਰ, ਸੁਨੀਤਾ, ਸੁਮਨ ਬਾਲਾ, ਰੇਖਾ ਦੇਵੀ, ਸੰਤੋਸ਼, ਅਰੁਣਦੀਪ, ਕਵਿਤਾ, ਰੇਨੂ ਬਾਲਾ ਅਤੇ ਸ਼ਬਨਮ ਆਦਿ ਅਧਿਆਪਕ ਹਾਜ਼ਰ ਸਨ ।
ਪਿਛਲੀ ਖ਼ਬਰ ਸੀ.ਪੀ.ਆਈ. (ਐਮ.) ਵਲੋਂ ਸਾਰੇ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ-ਸਹਿਗਲ ਅਗਲੀ ਖ਼ਬਰ ਆਰਥਿਕ ਤੰਗੀ ਦਰਮਿਆਨ ਪਲਕ ਦੀ ਪੜ੍ਹਾਈ ਦਾ ਸਹਾਰਾ ਬਣੇ ਸਾਬਕਾ ਵਿਧਾਇਕ ਜੋਗਿੰਦਰ ਪਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।