29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਰਮਨ ਬਹਿਲ ਨੇ ਪਿੰਡ ਜਾਫਰਪੁਰ ਵਿਖੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ

ਗੁਰਦਾਸਪੁਰ, 28 ਸਤੰਬਰ (ਅਸ਼ੋਕ ਸ਼ਰਮਾ)-ਹਲਕਾ ਇੰਚਾਰਜ ਰਮਨ ਬਹਿਲ ਨੇ ਪਿੰਡ ਜਾਫਰਪੁਰ ਵਿਖੇ 18 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਾ ਹੈ।

ਅਜੀਤ ਡੈਸਕ 29-09-2026
ਗੁਰਦਾਸਪੁਰ, 28 ਸਤੰਬਰ (ਅਸ਼ੋਕ ਸ਼ਰਮਾ)-ਹਲਕਾ ਇੰਚਾਰਜ ਰਮਨ ਬਹਿਲ ਨੇ ਪਿੰਡ ਜਾਫਰਪੁਰ ਵਿਖੇ 18 ਲੱਖ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖ ਕੇ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਾ ਹੈ। ਇਸੇ ਸੋਚ ਤਹਿਤ ਪਿੰਡ ਦੇ ਨੌਜਵਾਨਾਂ ਲਈ ਸਟੇਡੀਅਮ ਦੀ ਸ਼ੁਰੂਆਤ ਕੀਤੀ ਹੈ ਤਾਂ ਜੋ ਉਹ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੰਗਲੇ ਪੰਜਾਬ ਦੇ ਉਦੇਸ਼ ਦੀ ਪੂਰਤੀ ਸਦਕਾ ਸੂਬੇ ਦੀ ਨੌਜਵਾਨੀ ਨੂੰ ਚੰਗੇ ਰਾਹੇ ਪਾਉਣ ਲਈ ਪੁਰਜੋਰ ਉਪਰਾਲੇ ਕਰ ਰਹੀ ਹੈ। ਨੌਜਵਾਨ ਵਰਗ ਨੂੰ ਮਾੜੀ ਕੁਰੀਤੀਆਂ ਤੋਂ ਬਚਾਉਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ । ਇਸ ਮੌਕੇ ਸੰਗਠਨ ਇੰਚਾਰਜ ਭਾਰਤ ਭੂਸ਼ਣ ਸ਼ਰਮਾ, ਟਰੱਸਟੀ ਜਗਜੀਤ ਸਿੰਘ ਪਿੰਟਾ ਜ਼ਿਲ੍ਹਾ ਸਕੱਤਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਜੀਤ ਸਿੰਘ ਹੇਮਰਾਜਪੁਰ, ਬਲਾਕ ਪ੍ਰਧਾਨ ਤੇ ਇੰਪਰੂਵਮੈਂਟ ਟਰੱਸਟ ਦੇ ਟਰੱਸਟੀ ਹਿਤੇਸ਼ ਮਹਾਜਨ, ਜ਼ਿਲ੍ਹਾ ਸਕੱਤਰ ਨਸ਼ਾ ਮੁਕਤੀ ਮੋਰਚਾ ਪਵਨ ਕੁਮਾਰ, ਯੂਥ ਪ੍ਰਧਾਨ ਸੰਦੀਪ ਸ਼ੇਰਾ, ਯੂਥ ਆਗੂ ਰਣਜੋਧ ਸਿੰਘ ਹਰਦੋ ਬਥਵਾਲਾ ਅਤੇ ਹੋਰ ਇਲਾਕਾ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਹਰ ਵਰਗ ਨੂੰ ਨਾਲ ਲੈ ਕੇ ਚੱਲੇਗੀ ਕਾਂਗਰਸ ਪਾਰਟੀ- ਕੈਰੋਂ ਅਗਲੀ ਖ਼ਬਰ ਚੋਰੀਆਂ ਦਾ ਸਿਲਸਲਾ ਜਾਰੀ- 20 ਦਿਨਾਂ ’ਚ ਦੂਜੀ ਵਾਰ ਕਰਿਆਨਾ ਸਟੋਰ ’ਚ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।