01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਇੰਦਰਾ ਭਵਨ ਵਿਖੇ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਨਾਲ ਗੌਤਮ ਸੇਠ ਗੁੱਡੂ ਨੇ ਕੀਤੀ ਮੁਲਾਕਾਤ

ਬਟਾਲਾ, 30 ਸਤੰਬਰ (ਸਤਿੰਦਰ ਸਿੰਘ)-ਇੰਦਰਾ ਭਵਨ ਵਿਖੇ ਹਲਕਾ ਬਟਾਲਾ ਤੋਂ ਸੀਨੀਅਰ ਉਪ ਪ੍ਰਧਾਨ ਜ਼ਿਲ੍ਹਾ ਗੁਰਦਾਸਪੁਰ ਸ੍ਰੀ ਗੌਤਮ ਸੇਠ ਗੁੱਡੂ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਸ੍ਰੀ ਸਚਿਨ ਪਾਇਲਟ ਤੇ ਕਾਂਗਰਸ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਤੇ ਅਹੁਦੇਦਾਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਦੀ ਮੌਜ਼ੂਦਾ ਰਾਜਨੀਤਿਕ ਸਥਿਤੀ, ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਅਤੇ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਸਬੰਧੀ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਇੰਦਰਾ ਭਵਨ ਵਿਖੇ ਮੁਲਾਕਾਤ ਦੌਰਾਨ ਗੌਤਮ ਸੇਠ ਗੁੱਡੂ ਤੇ ਹੋਰ। ਅਜੀਤ ਤਸਵੀਰ 01-10-2026
ਬਟਾਲਾ, 30 ਸਤੰਬਰ (ਸਤਿੰਦਰ ਸਿੰਘ)-ਇੰਦਰਾ ਭਵਨ ਵਿਖੇ ਹਲਕਾ ਬਟਾਲਾ ਤੋਂ ਸੀਨੀਅਰ ਉਪ ਪ੍ਰਧਾਨ ਜ਼ਿਲ੍ਹਾ ਗੁਰਦਾਸਪੁਰ ਸ੍ਰੀ ਗੌਤਮ ਸੇਠ ਗੁੱਡੂ ਨੇ ਪੰਜਾਬ ਕਾਂਗਰਸ ਦੇ ਇੰਚਾਰਜ ਸ੍ਰੀ ਸਚਿਨ ਪਾਇਲਟ ਤੇ ਕਾਂਗਰਸ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਤੇ ਅਹੁਦੇਦਾਰਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪੰਜਾਬ ਦੀ ਮੌਜ਼ੂਦਾ ਰਾਜਨੀਤਿਕ ਸਥਿਤੀ, ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਅਤੇ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਸਬੰਧੀ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਬਣਾਉਣ, ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦੇਣ, ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਵਰਗੇ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਤੇ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਕਾਂਗਰਸ ਦੀ ਜਥੇਬੰਦਕ ਪਕੜ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਗਿਆ। ਸ੍ਰੀ ਗੌਤਮ ਸੇਠ ਗੁੱਡੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਹਰ ਇਕ ਸਮਰਪਿਤ ਵਰਕਰ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਕਾਂਗਰਸ ਪਾਰਟੀ ਦੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਆਪਸੀ ਤਾਲਮੇਲ, ਇਕਜੁੱਟਤਾ ਤੇ ਪੂਰੀ ਮਿਹਨਤ ਨਾਲ ਕੰਮ ਕਰਨਾ ਚਾਹੀਦਾ ਹੈ। ਸ੍ਰੀ ਗੌਤਮ ਸੇਠ ਗੁੱਡੂ ਨੇ ਕਿਹਾ ਕਿ ਬਟਾਲਾ ਤੇ ਜ਼ਿਲ੍ਹਾ ਗੁਰਦਾਸਪੁਰ ਵਿਚ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਵਿਸਥਾਰ ਦੇਣ, ਪਾਰਟੀ ਦੇ ਪੁਰਾਣੇ ਅਤੇ ਨਵੇਂ ਸਾਥੀਆਂ ਨੂੰ ਇਕ ਮੰਚ ’ਤੇ ਲਿਆਉਣ ਅਤੇ ਨੌਜਵਾਨ ਵਰਗ ਨੂੰ ਜਥੇਬੰਦਕ ਗਤੀਵਿਧੀਆਂ ਵਿਚ ਵਧੇਰੇ ਮੌਕੇ ਦੇਣ ਲਈ ਲਗਾਤਾਰ ਯਤਨ ਕੀਤੇ ਜਾਣੇ ਚਾਹੀਦੇ ਹਨ। ਇੰਦਰਾ ਭਵਨ ਵਿਖੇ ਹੋਈ ਇਸ ਮੁਲਾਕਾਤ ਨੂੰ ਪਾਰਟੀ ਦੇ ਸੰਗਠਨਾਤਮਕ ਮਾਮਲਿਆਂ ਅਤੇ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ ਸਾਂਝੇ ਕਰਨ ਦੇ ਇਕ ਅਹਿਮ ਮੌਕੇ ਵਜੋਂ ਦੇਖਿਆ ਜਾ ਰਿਹਾ ਹੈ।
ਪਿਛਲੀ ਖ਼ਬਰ ਬੀਜ ਮਾੜਾ ਹੋਣ ਕਾਰਨ ਝੋਨੇ ਦੀ 50 ਏਕੜ ਫ਼ਸਲ ਹੋਈ ਖਰਾਬ- ਕਿਸਾਨ ਪ੍ਰੇਸ਼ਾਨ ਅਗਲੀ ਖ਼ਬਰ ਗੁਰਦਾਸਪੁਰ ਦੇ ਹਨੂੰਮਾਨ ਚੌਕ ਨੇੜੇ ਰੈਡੀਮੇਡ ਕੱਪੜਿਆਂ ਦੀ ਦੁਕਾਨ ’ਚ ਹੋਈ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।