02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਗੁਰੂ ਨਾਨਕ ਕਾਲਜ ਬਟਾਲਾ ਵਿਖੇ ਈਕੋ ਕਲੱਬ ਵਲੋਂ ਬੇਕਾਰ ਵਸਤੂਆਂ ਦੀ ਰਚਨਾਤਮਿਕ ਵਰਤੋਂ ’ਤੇ ਸੈਮੀਨਾਰ

ਬਟਾਲਾ, 1 ਅਕਤੂਬਰ (ਸਤਿੰਦਰ ਸਿੰਘ)-ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਹੇਠ ਸਕੱਤਰ ਵਿਦਿਆ ਇੰਜੀਨੀਅਰ ਸੁਖਮਿੰਦਰ ਸਿਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲ ਰਹੇ ਗੁਰੂ ਨਾਨਕ ਕਾਲਜ ਬਟਾਲਾ ਵਿਖੇ ‘ਬੇਕਾਰ ਵਸਤੂਆਂ ਦੀ ਰਚਨਾਤਮਕ ਵਰਤੋਂ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਪੰਜਾਬ ਰਾਜ ਵਿਗਿਆਨ ਤੇ ਤਕਨਾਲੋਜੀ ਕੌਂਸਲ ਤੇ ਵਾਤਾਵਰਨ ਸਿੱਖਿਆ ਮੰਤਰਾਲੇ ਦੀ ਸਹਾਇਤਾ ਨਾਲ ਕਰਵਾਇਆ ਗਿਆ। ਇਸ ਦੌਰਾਲ ਪ੍ਰਿੰਸੀਪਲ ਡਾ.

ਅਜੀਤ ਡੈਸਕ 02-10-2026
ਬਟਾਲਾ, 1 ਅਕਤੂਬਰ (ਸਤਿੰਦਰ ਸਿੰਘ)-ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਹੇਠ ਸਕੱਤਰ ਵਿਦਿਆ ਇੰਜੀਨੀਅਰ ਸੁਖਮਿੰਦਰ ਸਿਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲ ਰਹੇ ਗੁਰੂ ਨਾਨਕ ਕਾਲਜ ਬਟਾਲਾ ਵਿਖੇ ‘ਬੇਕਾਰ ਵਸਤੂਆਂ ਦੀ ਰਚਨਾਤਮਕ ਵਰਤੋਂ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਪੰਜਾਬ ਰਾਜ ਵਿਗਿਆਨ ਤੇ ਤਕਨਾਲੋਜੀ ਕੌਂਸਲ ਤੇ ਵਾਤਾਵਰਨ ਸਿੱਖਿਆ ਮੰਤਰਾਲੇ ਦੀ ਸਹਾਇਤਾ ਨਾਲ ਕਰਵਾਇਆ ਗਿਆ। ਇਸ ਦੌਰਾਲ ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਦੀ ਯੋਗ ਅਗਵਾਈ ਹੇਠ ਈਕੋ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਮੁਕਾਬਲਾ ਕਰਵਾਇਆ ਗਿਆ, ਜਿਸ ’ਚ 45 ਵਿਦਿਆਰਥੀਆਂ ਨੇ ਭਾਗ ਲੈ ਕੇ ਵੱਖ-ਵੱਖ ਉਪਯੋਗੀ ਤੇ ਸੁੰਦਰ ਮਾਡਲ ਤਿਆਰ ਕੀਤੇ ਗਏ , ਜਿਸ ਵਿਚ ਜਸਪਿੰਦਰ ਕੌਰ ਨੇ ਬਰਡ ਫੀਡਰ ਮਾਡਲ ਤਿਆਰ ਕਰਕੇ ਪਹਿਲਾ, ਜਸਪ੍ਰੀਤ ਕੌਰ ਨੇ ਆਈਸ ਕ੍ਰੀਮ ਸਟਿਕ ਨਾਲ ਸ਼ਿਪ ਮਾਡਲ ਤਿਆਰ ਕਰ ਕੇ ਦੂਜਾ ਤੇ ਥੰਮਨਜੋਤ ਕੌਰ ਨੇ ਸੇਵ ਅਰਥ ਮਾਡਲ ਤਿਆਰ ਕਰਕੇ ਤੀਜਾ ਸਥਾਨ ਹਾਸਲ ਕੀਤਾ। ਮੁਕਾਬਲੇ ਦੌਰਾਨ ਜੱਜਮੈਂਟ ਦੀ ਭੂਮਿਕਾ ਪ੍ਰੋ. ਅੰਮ੍ਰਿਤਪਾਲ ਸਿੰਘ ਮੁਖੀ ਕੰਪਿਊਟਰ ਸਾਇੰਸ ਵਿਭਾਗ, ਪ੍ਰੋ. ਗੁਰਦੀਪ ਕੌਰ ਤੇ ਪ੍ਰੋ. ਰਾਜਬੀਰ ਕੌਰ ਨੇ ਨਿਭਾਈ। ਪ੍ਰਿੰਸੀਪਲ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖ਼ਾਰਨ ’ਚ ਸਹਾਇਤਾ ਕਰਦੇ ਹਨ, ਜਿਸ ਨਾਲ ਵਿਦਿਆਰਥੀਆਂ ਦਾ ਮਾਨਸਿਕ ਵਿਕਾਸ ਹੁੰਦਾ ਹੈ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਤੇ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ। ਜੀਵ ਵਿਗਿਆਨ ਦੇ ਮੁਖੀ ਪ੍ਰੋ. ਨਵਤੇਜ ਕੌਰ ਨੇ ਘੱਟ ਤੋਂ ਘੱਟ ਚੀਜ਼ਾਂ ਵੇਸਟ ਕਰਨ ਦੀ ਹਦਾਇਤ ਦਿੱਤੀ। ਇਸ ਮੌਕੇ ਈਕੋ ਕਲੱਬ ਦੇ ਇੰਚਾਰਜ ਪ੍ਰੋ. ਗੁਰਸ਼ਰਨ ਕੌਰ, ਪ੍ਰੋ. ਪਰਮਜੀਤ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਨੇਹਾ, ਪ੍ਰੋ. ਨਰਿੰਦਰ ਕੌਰ, ਪ੍ਰੋ. ਸ਼ੁਭਦੀਪ ਕੌਰ, ਪ੍ਰੋ. ਅਮਨਦੀਪ ਕੌਰ ਅਤੇ ਨਾਨ-ਟੀਚਿੰਗ ਸਟਾਫ਼ ਵਿਚ ਸੁਪਰਡੈਂਟ ਗੁਰਭੇਜ ਸਿੰਘ ਹਾਜ਼ਰ ਸਨ ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਘੁਮਾਣ ਵਲੋਂ ਸੁਖਬੀਰ ਨਾਲ ਮੁਲਾਕਾਤ ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਵਿਖੇ ‘ਸਾਹਿਤ ਪੜ੍ਹਨਾ ਕਿਉਂ ਜ਼ਰੂਰੀ ਵਿਸ਼ੇ ’ਤੇ ਸੈਮੀਨਾਰ ਵਿਦਿਆਰਥਣ ਲਾਇਸ਼ਾ ਵਲੋਂ ਲਿਖੀ ਕਿਤਾਬ ਪੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।