05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਪੰਜਾਬ ਸਰਕਾਰ ਨੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ- ਵਿਧਾਇਕ ਸ਼ੈਰੀ ਕਲਸੀ

ਬਟਾਲਾ, 2 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਡਰੋਨ ਸ਼ੋਅ ਦੀ ਲੜੀ ਤਹਿਤ ਸ਼ਾਮ ਸਮੇਂ ਬਟਾਲਾ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ, ਜਿਸ ’ਚ 500 ਡਰੋਨਾਂ ਨੇ ਅਸਮਾਨ ’ਚ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ, ਸੱਚੀ-ਸੁੱਚੀ ਕਿਰਤ ਤੇ ਫ਼ਲਸਫ਼ੇ ਬਾਰੇ ਬਾਕਮਾਲ ਪੇਸ਼ਕਾਰੀ ਕੀਤੀ। ਸਥਾਨਕ ਆਈ.

ਅਜੀਤ ਡੈਸਕ 03-10-2026
ਬਟਾਲਾ, 2 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਡਰੋਨ ਸ਼ੋਅ ਦੀ ਲੜੀ ਤਹਿਤ ਸ਼ਾਮ ਸਮੇਂ ਬਟਾਲਾ ਵਿਖੇ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਗਿਆ, ਜਿਸ ’ਚ 500 ਡਰੋਨਾਂ ਨੇ ਅਸਮਾਨ ’ਚ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ, ਸੱਚੀ-ਸੁੱਚੀ ਕਿਰਤ ਤੇ ਫ਼ਲਸਫ਼ੇ ਬਾਰੇ ਬਾਕਮਾਲ ਪੇਸ਼ਕਾਰੀ ਕੀਤੀ। ਸਥਾਨਕ ਆਈ.ਟੀ.ਆਈ. ਗਰਾਊਂਡ ਬਟਾਲਾ ਵਿਖੇ ਵੱਡੀ ਗਿਣਤੀ ’ਚ ਮੌਜੂਦ ਸੰਗਤ ਨੇ ਵਿਲੱਖਣ ਸ਼ੋਅ ਰਾਹੀਂ ਤਕਨਾਲੋਜੀ ਤੇ ਅਧਿਆਤਮਿਕਤਾ ਦਾ ਸੁਮੇਲ ਬਹੁਤ ਹੀ ਭਾਵਨਾ ਨਾਲ ਦੇਖਿਆ। ਡਰੋਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ, ਜਿਸ ’ਚ ਗੁਰੂ ਜੀ ਦੇ ਬਰਾਬਰੀ, ਭਾਈਚਾਰਕ ਸਾਂਝ, ਦਇਆ, ਸਮਾਜਿਕ ਨਿਆਂ ਤੇ ਮਨੁੱਖੀ ਸਨਮਾਨ ਦਾ ਸਦੀਂਵੀ ਸੰਦੇਸ਼ ਦੀ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਗੁਰੂ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ਦੀ ਲੜੀ ਸਾਰਾ ਸਾਲ ਚਲਾਈ ਜਾ ਰਹੀ ਹੈ । ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮਾਂ ਲਈ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਡਰੋਨ ਸ਼ੋਅ ਦੌਰਾਨ ਰਾਗੀ ਭਾਈ ਜਸਵੀਰ ਸਿੰਘ ਨੇ ਗੁਰਬਾਣੀ ਦੇ ਸ਼ਬਦ ਤੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਮਾਗਮ ’ਚ ਬਾਬਾ ਮੇਸ਼ੀ ਸ਼ਾਹ, ਐੱਸ.ਡੀ.ਐੱਮ. ਸਾਰੰਗਪ੍ਰੀਤ ਸਿੰਘ ਔਜਲਾ, ਮੇਅਰ ਭੁਪਿੰਦਰ ਸਿੰਘ ਬਾਜਵਾ, ਚੇਅਰਮੈਨ ਯਸ਼ਪਾਲ ਚੌਹਾਨ, ਅੰਮ੍ਰਿਤ ਕਲਸੀ, ਸਰਪੰਚ ਤਰੁਨ ਕਲਸੀ, ਚੇਅਰਮੈਨ ਮਾਨਿਕ ਮਹਿਤਾ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਚੇਅ. ਕਿਰਪਾਲ ਸਿੰਘ ਉਦੋਵਾਲੀ, ਨੀਲਮ ਚੌਹਾਨ ਸੀਨੀਅਰ ਡਿਪਟੀ ਮੇਅਰ, ਸੁਖਰਾਜ ਕੌਰ ਡਿਪਟੀ ਮੇਅਰ, ਤਹਿਸੀਲਦਾਰ ਅਰਜਨ ਸਿੰਘ ਗਰੇਵਾਲ, ਲਾਇਨ ਰਾਜੀਵ ਵਿੱਗ, ਪ੍ਰਧਾਨ ਮਨਬੀਰ ਸਿੰਘ ਰੰਧਾਵਾ, ਪ੍ਰਧਾਨ ਵੀਨੂੰ ਕਾਹਲੋਂ, ਪਲਵਿੰਦਰ ਸਿੰਘ ਲੰਬੜਦਾਰ ਆਦਿ ਮੌਜ਼ੂਦ ਸਨ।
ਪਿਛਲੀ ਖ਼ਬਰ ਕੇਂਦਰ ਵਲੋਂ ਕਣਕ ਦੇ ਸਮਰਥਨ ਮੁੱਲ ਵਿਚ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ : ਪ੍ਰਧਾਨ ਕਾਹਲੋਂ ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼:- ਸਵ: ਸੁਖਵਿੰਦਰ ਸਿੰਘ ਗੁਰਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।