ਕਾਂਗਰਸ ਵਲੋਂ ਗਾਂਧੀ ਜੈਅੰਤੀ ਮੌਕੇ ਸ਼ਰਧਾਂਜਲੀਆਂ ਭੇਟ
ਪਠਾਨਕੋਟ, 2 ਅਕਤੂਬਰ (ਸੰਧੂ)-ਮਹਾਤਮਾ ਗਾਂਧੀ ਜੈਅੰਤੀ ਮੌਕੇ ਪਠਾਨਕੋਟ ’ਚ ਕਾਂਗਰਸ ਵਲੋਂ ਵੱਖ-ਵੱਖ ਸਮਾਗਮ ਕਰਵਾ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ । ਪਠਾਨਕੋਟ ਕਾਂਗਰਸ ਸ਼ਹਿਰੀ ਦਫ਼ਤਰ ਵਿਖੇ ਚਰਨਜੀਤ ਸਿੰਘ ਹੈਪੀ ਦੀ ਪ੍ਰਧਾਨਗੀ ਹੇਠ ਤੇ ਪਠਾਨਕੋਟ ਦਿਹਾਤੀ ਕਾਂਗਰਸ ਦਫ਼ਤਰ ਵਿਖੇ ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਮਹਾਤਮਾ ਗਾਂਧੀ ਦੇ ਜੀਵਨ ਅਤੇ ਵਿਚਾਰਾਂ ਨੂੰ ਯਾਦ ਕੀਤਾ ।
ਅਜੀਤ ਡੈਸਕ
03-10-2026