ਹਫ਼ਤਾਵਾਰੀ ਗੁਰਮਤਿ ਸਮਾਗਮ ਕੱਲ੍ਹ
ਪਠਾਨਕੋਟ, 2 ਅਕਤੂਬਰ (ਸੰਧੂ)-ਧਾਰਮਿਕ ਸੰਸਥਾ ਸਰਬੱਤ ਖਾਲਸਾ ਪਠਾਨਕੋਟ ਵਲੋਂ ਹਫ਼ਤਾਵਾਰੀ ਗੁਰਮਤਿ ਸਮਾਗਮ 4 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 8 ਤੋਂ 9 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲਮੀਨੀ ਪਠਾਨਕੋਟ ਵਿਖੇ ਕਰਵਾਇਆ ਜਾਵੇਗਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਕਥਾਵਾਚਕ ਤੇ ਪ੍ਰਚਾਰਕ ਭਾਈ ਨਾਨਕ ਸਿੰਘ, ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਸੰਗਤਾਂ ਨੂੰ ਚੱਲ ਰਹੀ ਬਾਣੀ ਦੀ ਵਿਆਖਿਆ ਰਾਹੀਂ ਗੁਰਮਤਿ ਵਿਚਾਰਾਂ ਨਾਲ ਜੋੜਨਗੇ ।
ਅਜੀਤ ਡੈਸਕ
03-10-2026