03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਗਾਂਧੀ ਜੈਅੰਤੀ ਮੌਕੇ ਡੀ.ਏ.ਵੀ. ਵਿਦਿਆਰਥੀਆਂ ਨੇ ਦਿੱਤਾ ਸਵੱਛਤਾ ਤੇ ਨਸ਼ਾ ਮੁਕਤੀ ਦਾ ਸੰਦੇਸ਼

ਪਠਾਨਕੋਟ, 2 ਅਕਤੂਬਰ (ਸੰਧੂ)-ਡਾ: ਮੇਹਰ ਚੰਦ ਮਹਾਜਨ ਡੀ. ਏ.

ਅਜੀਤ ਡੈਸਕ 03-10-2026
ਪਠਾਨਕੋਟ, 2 ਅਕਤੂਬਰ (ਸੰਧੂ)-ਡਾ: ਮੇਹਰ ਚੰਦ ਮਹਾਜਨ ਡੀ.ਏ.ਵੀ. ਸੈਂਟੇਨਰੀ ਪਬਲਿਕ ਸਕੂਲ ਪਠਾਨਕੋਟ ਵਲੋਂ ਗਾਂਧੀ ਜੈਅੰਤੀ ਮੌਕੇ ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ ਨਵੀਂ ਦਿੱਲੀ ਦੇ ਸੱਦੇ ’ਤੇ ‘ਰਨ ਫਾਰ ਡੀ.ਏ.ਵੀ.’ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਦਾ ਸ਼ੁੱਭ ਆਰੰਭ ਸਵੇਰੇ 7 ਵਜੇ ਸਕੂਲ ਦੇ ਪ੍ਰਿੰਸੀਪਲ ਅੰਕੁਸ਼ ਪੁਰੀ ਦੇ ਮਾਰਗਦਰਸ਼ਨ ਹੇਠ ਹੋਇਆ । ਵਿਦਿਆਰਥੀਆਂ ਨੇ ਪੂਰੇ ਜੋਸ਼, ਅਨੁਸ਼ਾਸਨ ਤੇ ਉਤਸ਼ਾਹ ਨਾਲ ਭਾਗ ਲੈਂਦਿਆਂ ਸਵੱਛਤਾ, ਸਿਹਤਮੰਦ ਜੀਵਨ ਤੇ ਨਸ਼ਾਮੁਕਤ ਸਮਾਜ ਦਾ ਸੰਦੇਸ਼ ਦਿੱਤਾ। ਵਿਦਿਆਰਥੀਆਂ ਵਲੋਂ ਰਸਤੇ ਵਿੱਚ ਨਸ਼ਿਆਂ ਵਿਰੁੱਧ ਅਤੇ ਸਫਾਈ ਸਬੰਧੀ ਪ੍ਰੇਰਣਾਦਾਇਕ ਨਾਅਰੇ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ । ਰੈਲੀ ਸਕੂਲ ਤੋਂ ਸ਼ੁਰੂ ਹੋ ਕੇ ਸਿੰਬਲ ਚੌਕ, ਡੱਲੋਜੀ ਰੋਡ ਅਤੇ ਲੇਨ ਨੰਬਰ-1 ਰਾਹੀਂ ਮੁੜ ਸਕੂਲ ਵਿਖੇ ਸਮਾਪਤ ਹੋਈ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਾਂ ਵਿੱਚ ਵਿਸ਼ੇਸ਼ ਸਹਿਯੋਗ ਦਿੱਤਾ ਗਿਆ । ਪ੍ਰਿੰਸੀਪਲ ਅੰਕੁਸ਼ ਪੁਰੀ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਸਵੱਛਤਾ, ਅਨੁਸ਼ਾਸਨ, ਸਿਹਤ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਮਜ਼ਬੂਤ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ ।
ਪਿਛਲੀ ਖ਼ਬਰ ਸ੍ਰੀਮਤੀ ਰਮਾ ਚੋਪੜਾ ਕਾਲਜ ਵਿਖੇ ਐਮ.ਐਚ. ਵਨ ਦੇ ਸ਼ੋਅ ਕੈਂਟੀਨ ਮੰਡੀਰ ਦੇ ਰਵਨੀਤ ਨੇ ਬੰਨ੍ਹਿਆ ਚੰਗਾ ਰੰਗ ਅਗਲੀ ਖ਼ਬਰ ਨਸ਼ਾ ਵਿਰੋਧੀ ਜਾਗਰੂਕ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।