04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਮੁੜ ‘ਆਪ’ ਸਰਕਾਰ ਬਣਨਾ ਤੈਅ-ਡਾ. ਕੇ.ਜੇ. ਸਿੰਘ

ਘੁਮਾਣ, 3 ਅਕਤੂਬਰ (ਬੰਮਰਾਹ)-2027 ਦੀਆਂ ਵਿਧਾਨ ਸਭਾ ਚੋਣਾਂ ਅੰਦਰ ਪੰਜਾਬ ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਤਹਿ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੀਨੀਅਰ ਉਪ ਚੇਅਰਮੈਨ ਪੇਡਾ ਡਾ.

ਅਜੀਤ ਡੈਸਕ 04-10-2026
ਘੁਮਾਣ, 3 ਅਕਤੂਬਰ (ਬੰਮਰਾਹ)-2027 ਦੀਆਂ ਵਿਧਾਨ ਸਭਾ ਚੋਣਾਂ ਅੰਦਰ ਪੰਜਾਬ ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਨਾ ਤਹਿ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸੀਨੀਅਰ ਉਪ ਚੇਅਰਮੈਨ ਪੇਡਾ ਡਾ. ਕਮਲਜੀਤ ਸਿੰਘ ਕੇ.ਜੇ. ਨੇ ਘੁਮਾਣ ਵਿਖੇ ਨੁਕੜ ਮੀਟਿੰਗਾਂ ਦੌਰਾਨ ਕੀਤਾ। ਡਾ. ਕਮਲਜੀਤ ਸਿੰਘ ਵਲੋਂ ਹਲਕੇ ਵਿਚ ਕੀਤੀਆਂ ਜਾ ਰਹੀਆਂ ਨੁੱਕੜ ਮੀਟਿੰਗਾਂ ਦੌਰਾਨ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਲੋਕ ਭਲਾਈ ਹਿੱਤ ਕੀਤੇ ਗਏ ਕੰਮਾਂ ਨੂੰ ਲੋਕਾਂ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਰਕਾਰ ਬਣਦਿਆਂ ਹੀ ਹਰ ਵਰਗ ਦੇ 600 ਯੂਨਿਟ ਬਿਜਲੀ ਮੁਆਫ ਕੀਤੀ ਗਈ, ਜੋ ਕਿ ਹੁਣ ਤੱਕ ਨਿਰੰਤਰ ਲੋਕਾਂ ਨੂੰ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ। ਇਸ ਦੇ ਨਾਲ ਹੀ ਪੰਜਾਬ ਦੀਆਂ ਮਾਵਾਂ-ਭੈਣਾਂ ਲਈ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਤਹਿਤ ਹਰ ਮਹੀਨੇ ਇਕ ਹਜ਼ਾਰ ਅੇ 1500 ਰੁਪਇਆ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਵਾਅਦੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਨ ਤੋਂ ਇਲਾਵਾ ਵੀ ਕਈ ਹੋਰ ਵਾਅਦੇ ਪੂਰੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਦਿੱਤੀਆਂ ਗਾਰੰਟੀਆਂ ਨੂੰ ਪੂਰਾ ਕਰਨ ਤੋਂ ਇਲਾਵਾ ਉਸ ਤੋਂ ਵੱਧ ਕੰਮ ਕਰ ਕੇ ਵਿਖਾਇਆ ਹੋਵੇ, ਜਿਸ ਕਰ ਕੇ ਲੋਕ ਮੁੜ ਦੂਸਰੀ ਵਾਰ ਪੰਜਾਬ ਵਿਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲਿਆਉਣਗੇ ਤੇ ਪੰਜਾਬ ਦੇ ਲੋਕਾਂ ਨੂੰ ਇਸੇ ਤਰੀਕੇ ਨਾਲ ਸਹੂਲਤਾਂ ਮਿਲਦੀਆਂ ਰਹਿਣਗੀਆਂ। ਇਸ ਮੌਕੇ ਗੁਰਮੀਤ ਸਿੰਘ ਘੁਮਾਣ, ਭੋਲਾ ਪਟਵਾਰੀ, ਚਰਨਜੀਤ ਸਿੰਘ, ਖੁਸ਼ਪ੍ਰੀਤ ਕੌਰ, ਮਨਪ੍ਰੀਤ ਕੌਰ, ਕਾਮਰੇਡ ਹਰਦੀਪ ਸਿੰਘ ਪੰਡੌਰੀ, ਪ੍ਰਨੀਤ ਕੌਰ, ਅਮਰੀਨ ਕੌਰ, ਹਰਜੋਤ ਕੌਰ, ਸੂਬੇਦਾਰ ਗੁਰਦੀਪ ਸਿੰਘ ਘੁਮਾਣ, ਗੁਰਦੀਪ ਸਿੰਘ ਘੁਮਾਣ, ਮੋਨੂੰ, ਰਾਜਾ, ਵਿਪਨ ਆਦਿ ਵੱਡੀ ਗਿਣਤੀ ਵਿਚ ਮਹਿਲਾਵਾਂ ਤੇ ਪਾਰਟੀ ਵਰਕਰ ਹਾਜ਼ਰ ਸਨ ।
ਪਿਛਲੀ ਖ਼ਬਰ ਸਰਕਾਰ ਕਿਸਾਨਾਂ ਦੀ ਮਦਦ ਕਰਨਾ ਚਾਹੁੰਦੀ ਹੈ ਤਾਂ ਸ਼ੈਲਰਾਂ ’ਤੇ ਕਣਕ ਵਾਂਗ ਝੋਨਾ ਲਗਾਵੇ-ਸ਼ੈਲਰ ਆਗੂ ਅਗਲੀ ਖ਼ਬਰ ਪਿੰਡ ਵਾਸੀਆਂ ਤੇ ਬਸਪਾ ਆਗੂਆਂ ਨੇ ਥਾਣਾ ਹਰਿਆਣਾ ਸਾਹਮਣੇ ਲਗਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।