ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਮੀਟਿੰਗ- 2027 ਦੀਆਂ ਚੋਣਾਂ ਸੰਬੰਧੀ ਕੀਤੀਆਂ ਵਿਚਾਰਾਂ
ਭੈਣੀ ਮੀਆਂ ਖਾਂ, 4 ਅਕਤੂਬਰ (ਜਸਬੀਰ ਸਿੰਘ ਬਾਜਵਾ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਇੰਚਾਰਜ ਸੁਖਦੇਵ ਸਿੰਘ ਕਾਦੀਆਂ ਵਲੋਂ ਗੁਰਦੁਆਰਾ ਬੋਹੜੀ ਸਾਹਿਬ ਨਜ਼ਦੀਕ ਛੇੀਨਾ ਰੇਤ ਵਾਲਾ ਵਿਖੇ ਇਕ ਭਰਵੀਂ ਮੀਟਿੰਗ ਕੀਤੀ ਗਈ, ਜਿਸ ਵਿਚ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਦੌਰਾਨ ਸਾਰੇ ਬੁਲਾਰਿਆਂ ਨੇ ਆਪੋ-ਆਪਣੇ ਵਿਚਾਰ ਰੱਖਦਿਆਂ ਪਾਰਟੀ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਅਤੇ ਆਉਣ ਵਾਲੀਆਂ ਚੋਣਾਂ ਵਿਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਘਰ-ਘਰ ਜਾ ਕੇ ਪ੍ਰਚਾਰ ਕਰਨ ’ਤੇ ਜ਼ੋਰ ਦਿੱਤਾ।
ਭੈਣੀ ਮੀਆਂ ਖਾਂ, 4 ਅਕਤੂਬਰ (ਜਸਬੀਰ ਸਿੰਘ ਬਾਜਵਾ)-ਵਿਧਾਨ ਸਭਾ ਹਲਕਾ ਕਾਦੀਆਂ ਦੇ ਸ਼੍ਰੋਮਣੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਹਲਕਾ ਇੰਚਾਰਜ ਸੁਖਦੇਵ ਸਿੰਘ ਕਾਦੀਆਂ ਵਲੋਂ ਗੁਰਦੁਆਰਾ ਬੋਹੜੀ ਸਾਹਿਬ ਨਜ਼ਦੀਕ ਛੇੀਨਾ ਰੇਤ ਵਾਲਾ ਵਿਖੇ ਇਕ ਭਰਵੀਂ ਮੀਟਿੰਗ ਕੀਤੀ ਗਈ, ਜਿਸ ਵਿਚ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਦੌਰਾਨ ਸਾਰੇ ਬੁਲਾਰਿਆਂ ਨੇ ਆਪੋ-ਆਪਣੇ ਵਿਚਾਰ ਰੱਖਦਿਆਂ ਪਾਰਟੀ ਨੂੰ ਬੁਲੰਦੀਆਂ ’ਤੇ ਪਹੁੰਚਾਉਣ ਅਤੇ ਆਉਣ ਵਾਲੀਆਂ ਚੋਣਾਂ ਵਿਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਘਰ-ਘਰ ਜਾ ਕੇ ਪ੍ਰਚਾਰ ਕਰਨ ’ਤੇ ਜ਼ੋਰ ਦਿੱਤਾ। ਪਾਰਟੀ ਦੇ ਹਲਕਾ ਇੰਚਾਰਜ ਸੁਖਦੇਵ ਸਿੰਘ ਕਾਦੀਆਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਅਤੇ ਪੰਜਾਬੀਆਂ ਦੇ ਭਵਿੱਖ ਵੱਲ ਖਾਸ ਧਿਆਨ ਦੇਵੇਗੀ। ਉਨ੍ਹਾਂ ਕਿਹਾ ਕਿ ਸਿੱਖਿਆ ਨੂੰ ਇਸ ਪੱਧਰ ’ਤੇ ਲਿਆਂਦਾ ਜਾਵੇਗਾ ਕਿ ਸਾਡੇ ਪੰਜਾਬੀ ਬੱਚੇ ਹੀ ਆਈ.ਏ.ਐਸ. ਅਤੇ ਪੀ.ਸੀ.ਐਸ. ਅਫਸਰ ਬਣਨਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਉਣ ’ਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦਾ ਮਾਮਲਾ ਪਹਿਲ ਦੇ ਆਧਾਰ ’ਤੇ ਹੱਲ ਕਰ ਕੇ ਉਨ੍ਹਾਂ ਨੂੰ ਆਪੋ-ਆਪਣੇ ਪਰਿਵਾਰਾਂ ਵਿਚ ਵਾਪਸ ਲਿਆਂਦਾ ਜਾਵੇਗਾ। ਇਸ ਮੌਕੇ ਰਜਿੰਦਰ ਸਿੰਘ ਰਾਜੂਬੇਲਾ, ਗੁਰਦੇਵ ਸਿੰਘ ਸਾਹੀ, ਗੁਰਪ੍ਰੀਤ ਸਿੰਘ ਭੱਟੀਆਂ, ਡਾ. ਜਸਪਾਲ ਸਿੰਘ ਭਿੱਟੇਵੱਡ, ਗੁਰਮੇਜ ਸਿੰਘ, ਸੂਬਾ ਸਿੰਘ ਭਿੱਟੇਵੱਡ, ਰਵਿੰਦਰ ਸਿੰਘ, ਕਰਮਜੀਤ ਗਿੱਲ, ਗੁਰਸੇਵਕ ਸਿੰਘ ਸਾਬੀ, ਬਲਰਾਜ ਸਿੰਘ, ਬਲਜੀਤ ਸਿੰਘ ਸੱਲੋਪੁਰ, ਨਿਸ਼ਾਨ ਸਿੰਘ, ਕਸ਼ਮੀਰ ਸਿੰਘ, ਜਸਵਿੰਦਰ ਸਿੰਘ, ਕੁਲਵੰਤ ਸਿੰਘ, ਵਰਿਆਮ ਸਿੰਘ ਅਤੇ ਜਸਵੰਤ ਸਿੰਘ ਆਦਿ ਹਾਜ਼ਰ ਸਨ ।