06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਕਾਂਗਰਸ ਅਬਜ਼ਰਵਰ ਨਵਤੇਜ ਸਿੰਘ ਦਾ ਹਰਵਿੰਦਰ ਪਾਲ ਸਿੰਘ ਸ਼ਾਹਬਾਦ ਵਲੋਂ ਸਨਮਾਨ

ਬਟਾਲਾ, 5 ਅਕਤੂਬਰ (ਸਤਿੰਦਰ ਸਿੰਘ)-ਕਾਂਗਰਸ ਪਾਰਟੀ ਐੱਸ. ਸੀ ਵਿੰਗ ਪੰਜਾਬ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋ ਵਲੋਂ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਚ ਨਿਯੁਕਤ ਕੀਤੇ ਗਏ ਅਬਜਰਵਰ ਨਵਤੇਜ ਸਿੰਘ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਐਸ.

ਅਜੀਤ ਡੈਸਕ 06-10-2026
ਬਟਾਲਾ, 5 ਅਕਤੂਬਰ (ਸਤਿੰਦਰ ਸਿੰਘ)-ਕਾਂਗਰਸ ਪਾਰਟੀ ਐੱਸ.ਸੀ ਵਿੰਗ ਪੰਜਾਬ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋ ਵਲੋਂ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਚ ਨਿਯੁਕਤ ਕੀਤੇ ਗਏ ਅਬਜਰਵਰ ਨਵਤੇਜ ਸਿੰਘ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਐਸ.ਸੀ. ਵਿੰਗ ਪੰਜਾਬ ਦੇ ਉਪ ਚੇਅਰਮੈਨ ਹਰਵਿੰਦਰਪਾਲ ਸਿੰਘ ਸ਼ਾਹਬਾਦ ਦੇ ਗ੍ਰਹਿ ਵਿਖੇ ਪੁੱਜੇ । ਜਿਥੇ ਹਰਵਿੰਦਰ ਪਾਲ ਸਿੰਘ ਸ਼ਾਹਬਾਦ ਨੇ ਉਨ੍ਹਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ। ਇਸ ਮੌਕੇ ਉਨਾਂ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਉਪ ਚੇਅਰਮੈਨ ਸ਼ਾਹਬਾਦ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਾਰਟੀ ਵੱਲੋਂ ਨਿਯੁਕਤ ਕੀਤੇ ਗਏ ਅਬਜਰਵਰ ਨਵਤੇਜ ਸਿੰਘ ਵੱਲੋਂ ਹਲਕੇ ਵਿੱਚ ਪਹੁੰਚ ਕੇ ਕਾਂਗਰਸ ਪਾਰਟੀ ਨੂੰ ਮਜਬੂਤ ਕਰਨ ਲਈ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਦੀ ਅਗਵਾਈ ’ਚ ਕਾਂਗਰਸ ਪਾਰਟੀ ਹੋਰ ਮਜਬੂਤ ਹੋਵੇਗੀ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਪਾਰਟੀ ਵੱਡੇ ਫਰਕ ਨਾਲ ਜਿੱਤੇਗੀ। ਇਸ ਮੌਕੇ ਗੁਰਜਿੰਦਰ ਸਿੰਘ ਪੱਡਾ, ਸੁੱਖਾ ਕੋਟਲਾ ਸੂਬਾ ਸਿੰਘ ਤੋਂ ਇਲਾਵਾ ਹੋਰ ਆਗੂ ਹਾਜਰ ਸਨ ।
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਹਲਕਾ ਇੰਚਾਰਜ ਨਰੇਸ਼ ਮਹਾਜਨ ਦੀ ਅਗਵਾਈ ਹੇਠ ਹੋਈ ਅਹਿਮ ਮੀਟਿੰਗ ਅਗਲੀ ਖ਼ਬਰ ਹਥਿਆਰਬੰਦ ਚੋਰਾਂ ਨੇ ਦੁਕਾਨ ਨੂੰ ਬਣਾਇਆ ਨਿਸ਼ਾਨਾ, ਕੀਮਤੀ ਸਾਮਾਨ ਚੋਰੀ ਜ਼ੋਨਲ ਪੱਧਰੀ ਸਕੂਲ ਅਥਲੈਟਿਕਸ ਮੁਕਾਬਲਿਆਂ ’ਚ ਵਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।