07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਲਖਬੀਰ ਸਿੰਘ ਲੋਧੀਨੰਗਲ ਵਲੋਂ ‘ਆਪ’ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਹਮਲੇ

ਫ਼ਤਹਿਗੜ੍ਹ ਚੂੜੀਆਂ, 5 ਅਕਤੂਬਰ (ਐਮ. ਐਸ.

ਅਜੀਤ ਡੈਸਕ 06-10-2026
ਫ਼ਤਹਿਗੜ੍ਹ ਚੂੜੀਆਂ, 5 ਅਕਤੂਬਰ (ਐਮ.ਐਸ. ਫੁੱਲ)-ਬੀਤੇ ਦਿਨੀਂ ਪਿੰਡ ਘਣੀਏ ਕੇ ਬਾਂਗਰ ਵਿਚ ਆਪ ਦੀ ਹੋਈ ਲੋਕ ਮਿਲਣੀ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ‘ਆਪ’ ਵਲੋਂ ਸੂਬੇ ਵਿਚ ਕੀਤੀਆਂ ਜਾ ਰਹੀਆਂ ਲੋਕ ਮਿਲਣੀਆਂ ਅਤੇ ਸਰਕਾਰੀ ਦਾਅਵਿਆਂ ਨੂੰ ਸਿਰਫ਼ ‘ਡਰਾਮਾਬਾਜ਼ੀ’ ਕਰਾਰ ਦਿੰਦਿਆਂ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਦੱਸਿਆ ਹੈ। ਸ: ਲੋਧੀਨੰਗਲ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੇ ਗਏ ਦੌਰਿਆਂ ਅਤੇ ਐਲਾਨਾਂ ਦੀ ਸਾਰ ਲੈਂਦਿਆਂ ਬਹੁਤ ਹੀ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਮੁੱਖ ਮੰਤਰੀ ਨੇ ਹਲਕਾ ਫਤਹਿਗੜ੍ਹ ਚੂੜੀਆਂ ਦੇ ਵਿਕਾਸ ਲਈ ਇਕ ਮੀਡੀਆ ਜਾਂ ਰਸਮੀ ਐਲਾਨ ਵੀ ਨਹੀਂ ਕੀਤਾ, ਜਦਕਿ ਸਿਰਫ਼ ਘਣੀਏ ਕੇ ਬਾਂਗਰ ਲਈ 50 ਲੱਖ ਰੁਪਏ ਦੇਣ ਦਾ ਦਾਅਵਾ ਕੀਤਾ ਗਿਆ ਹੈ। ਲੋਧੀਨੰਗਲ ਨੇ ਤੰਜ ਕੱਸਦਿਆਂ ਕਿਹਾ ਕਿ ਸਰਕਾਰ ਵਲੋਂ ਦਿੱਤੇ ਗਏ ਉਸ 50 ਲੱਖ ਰੁਪਏ ਵਿਚੋਂ ਵੀ ਲਗਪਗ 40 ਲੱਖ ਰੁਪਏ ਤਾਂ ਇਕੱਲੀ ਲੋਕ ਮਿਲਣੀ ਦਾ ਪ੍ਰਬੰਧ ਕਰਨ ਅਤੇ ਭੀੜ ਇਕੱਠੀ ਕਰਨ ਉੱਤੇ ਹੀ ਖ਼ਰਚ ਹੋ ਗਏ। ਉਨ੍ਹਾਂ ਅੱਗੇ ਕਿਹਾ ਕਿ ਵੱਡੀ ਰਕਮ ਦੇ ਕੇ ਤਾਂ ਆਪ ਦੇ ਸਰਪੰਚ ਬਣੇ ਸਨ ਅਤੇ ਹੁਣ ਮਾਮੂਲੀ ਰਕਮ ਦੇ ਕਿ ਸਰਕਾਰ ਖੁਦ ਨੂੰ ਬਹੁਤ ਵੱਡਾ ਦਾਨੀ ਸਮਝ ਰਹੀ ਹੈ, ਜਦੋਂ ਕਿ ਅਜਿਹੇ ਫ਼ੰਡਾਂ ਨਾਲ ਪੰਜਾਬ ਦਾ ਅਸਲ ਵਿਕਾਸ ਸੰਭਵ ਨਹੀਂ ਹੈ। ਸ: ਲੋਧੀਨੰਗਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਲੋਕ ਮਿਲਣੀਆਂ ਅਤੇ ਮਹਿੰਗੇ ਇਸ਼ਤਿਹਾਰਾਂ ਦਾ ਸਹਾਰਾ ਲੈ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਲੋਂ ਸੂਬੇ ਦੇ ਵਿਕਾਸ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ ’ਤੇ ਆਮ ਲੋਕ, ਕਿਸਾਨ, ਮਜ਼ਦੂਰ ਅਤੇ ਵਪਾਰੀ ਵਰਗ ਬੁਰੀ ਤਰ੍ਹਾਂ ਪ੍ਰੇਸ਼ਾਨ ਹੈ। ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਸਿਰਫ਼ ਲੋਕਾਂ ਨੂੰ ਗੁੰਮਰਾਹ ਕਰਨ ਦੀ ਇਕ ਨਵੀਂ ਚਾਲ ਹਨ। ਅਕਾਲੀ ਆਗੂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਦਿਨ-ਦਿਹਾੜੇ ਅਪਰਾਧਿਕ ਘਟਨਾਵਾਂ ਵਾਪਰ ਰਹੀਆਂ ਹਨ ਅਤੇ ਸਰਕਾਰ ਸੂਬੇ ਵਿਚ ਸ਼ਾਂਤੀ ਕਾਇਮ ਰੱਖਣ ਵਿਚ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਦੀਆਂ ਅਸਲ ਸਮੱਸਿਆਵਾਂ ਨਾਲੋਂ ਆਪਣੀ ਪਾਰਟੀ ਦੇ ਪ੍ਰਚਾਰ ਦੀ ਜ਼ਿਆਦਾ ਫ਼ਿਕਰ ਹੈ। ਇਸ ਮੌਕੇ ਲੋਧੀਨੰਗਲ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੇ ਹੱਕਾਂ ਲਈ ਡਟ ਕੇ ਆਵਾਜ਼ ਬੁਲੰਦ ਕਰਦਾ ਰਹੇਗਾ। ‘ਆਪ’ ਸਰਕਾਰ ਦੀਆਂ ਨਾਕਾਮੀਆਂ ਅਤੇ ਝੂਠੇ ਵਾਅਦਿਆਂ ਨੂੰ ਜਨਤਾ ਸਾਹਮਣੇ ਬੇਨਕਾਬ ਕੀਤਾ ਜਾਵੇਗਾ। ਆਉਣ ਵਾਲੇ ਸਮੇਂ ਵਿਚ ਪਾਰਟੀ ਵਲੋਂ ਜਨਤਕ ਮੁੱਦਿਆਂ ਨੂੰ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਇਸ ਮਾਰੂ ਸਰਕਾਰ ਤੋਂ ਨਿਜਾਤ ਮਿਲ ਸਕੇ। ਇਸ ਮੌਕੇ ਸੰਨੀ ਲੋਧੀਨੰਗਲ, ਸ਼ਹਿਰੀ ਪ੍ਰਧਾਨ ਸੁੱਚਾ ਸਿੰਘ ਰੰਧਾਵਾ, ਸਾਬਕਾ ਪ੍ਰਧਾਨ ਸੁਰਿੰਦਰ ਛਿੰਦੀ, ਨਰਿੰਦਰ ਸਿੰਘ ਮਿੰਟਾ ਰੰਧਾਵਾ, ਹਰਦਵਿੰਦਰ ਸਿੰਘ ਮਿੰਕੂ ਭਾਟੀਆ ਨਰਿੰਦਰ ਸਿੰਘ ਭੁੱਲਰ, ਗੁਰਿੰਦਰ ਸਿੰਘ ਬਾਜਵਾ ਘਾੜਕੀਆਂ, ਮਨਦੀਪ ਸਿੰਘ ਪੀ.ਏ., ਭਿੰਦਾ ਰੰਧਾਵਾ, ਮਾਸਟਰ ਤਰਸੇਮ ਸਿੰਘ ਰੰਧਾਵਾ, ਸੰਨੀ ਬੱਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਰ. ਆਰ. ਬਾਵਾ. ਡੀ.ਏ.ਵੀ. ਕਾਲਜ਼ ਦਾ ਜ਼ੋਨਲ ਯੂਥ ਫੈਸਟੀਵਲ 2026 ਵਿਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮੁੱਖ ਅਧਿਆਪਕ ਜੋਗਿੰਦਰ ਸਿੰਘ ਖਾਨੋਵਾਲ ਦੀ ਯਾਦ ਵਿਚ ਅੱਖਾਂ ਦਾ ਮੁਫਤ ਆਪ੍ਰੇਸ਼ਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।