07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਬਟਾਲਾ ਪਹੁੰਚੇ

ਬਟਾਲਾ, 6 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਅੱਜ ਬਟਾਲਾ ਵਿਖੇ ਪਹੁੰਚੇ ਅਤੇ ਅਧਿਕਾਰੀਆਂ ਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਜਥੇਬੰਦੀਆਂ ਤੇ ਲੋਕਾਂ ਨਾਲ ਮੀਟਿੰਗ ਕੀਤੀ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਿਤ ਸਕੀਮਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ। ਇਸ ਮੌਕੇ ਐੱਸ.

ਚੇਅਰਮੈਨ ਮਲਕੀਤ ਸਿੰਘ ਥਿੰਦ ਦਾ ਸਵਾਗਤ ਕਰਦੀਆਂ ਸ਼ਖ਼ਸੀਅਤਾਂ। ਤਸਵੀਰ : ਜਤਿੰਦਰ ਕੱਦ 07-10-2026
ਬਟਾਲਾ, 6 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਸਿੰਘ ਥਿੰਦ ਅੱਜ ਬਟਾਲਾ ਵਿਖੇ ਪਹੁੰਚੇ ਅਤੇ ਅਧਿਕਾਰੀਆਂ ਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਜਥੇਬੰਦੀਆਂ ਤੇ ਲੋਕਾਂ ਨਾਲ ਮੀਟਿੰਗ ਕੀਤੀ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਿਤ ਸਕੀਮਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ। ਇਸ ਮੌਕੇ ਐੱਸ.ਡੀ.ਐੱਮ. ਬਟਾਲਾ ਸਾਰੰਗਪ੍ਰੀਤ ਸਿੰਘ ਔਜਲਾ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਰਵਿੰਦਰ ਸਿੰਘ ਕੰਬੋਜ ਗੁਰਦਾਸਪੁਰ, ਡੀ.ਐੱਸ.ਪੀ. (ਸਿਟੀ) ਸੁਖਇੰਦਰ ਸਿੰਘ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਚੇਅਰਮੈਨ ਜਗਜੀਤ ਸਿੰਘ ਸੋਨੂੰ, ਗੁਰਨਾਮ ਸਿੰਘ, ਸਤਨਾਮ ਸਿੰਘ ਗਿੱਲ, ਮੁਕਲ ਕੁਮਾਰ ਤਹਿਸੀਲ ਭਲਾਈ ਅਫਸਰ ਵੀ ਮੌਜੂਦ ਸਨ। ਚੇਅਰਮੈਨ ਸ਼੍ਰੀ ਮਲਕੀਤ ਸਿੰਘ ਥਿੰਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਵਿਭਾਗੀ ਪੱਧਰ ’ਤੇ ਵਧੇਰੇ ਜਾਗਰੂਕਤਾ ਕੈਂਪ ਲਗਾਏ ਜਾਣਾ ਸਮੇਂ ਦੀ ਅਹਿਮ ਲੋੜ ਹੈ। ਉਨ੍ਹਾਂ ਦੱਸਿਆ ਕਿ ਇਸ ਬਾਬਤ ਜ਼ਿਲ੍ਹਾ, ਸਬ ਡਵੀਜ਼ਨ ਅਤੇ ਬਲਾਕ ਪੱਧਰ ’ਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਿਤ ਸਕੀਮਾਂ ਅਤੇ ਸਹੂਲਤਾਂ ਦੇ ਫਲੈਕਸ ਲਗਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਿਤ ਬਣੇ ਸਰਟੀਫਿਕੇਟ ਦੀ ਮਿਆਦ 10 ਸਾਲ ਤੱਕ ਹੈ। ਐੱਸਡੀਐੱਮ ਬਟਾਲਾ ਸਾਰੰਗਪ੍ਰੀਤ ਸਿੰਘ ਔਜਲਾ ਵਲੋਂ ਚੇਅਰਮੈਨ ਮਲਕੀਤ ਸਿੰਘ ਥਿੰਦ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਭਲਾਈ ਯੋਜਨਾਵਾਂ ਦਾ ਲਾਭ ਦੇਣ ਲਈ ਵਚਨਬੱਧ ਹੈ ਅਤੇ ਯੋਜਨਾਵਾਂ ਦਾ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਤੋਂ ਪਹਿਲਾਂ ਬਟਾਲਾ ਕਲੱਬ ਵਿਖੇ ਪਹੁੰਚਣ ’ਤੇ ਚੇਅਰਮੈਨ ਮਲਕੀਤ ਸਿੰਘ ਥਿੰਦ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸੀਨੀਅਰ ਆਗੂ ਪਰਦੀਪ ਕੁਮਾਰ, ਚੇਅਰਮੈਨ ਸੁਲੱਖਣ ਸਿੰਘ, ਚੇਅਰਮੈਨ ਲਖਬੀਰ ਸਿੰਘ, ਚੇਅਰਮੈਨ ਵਿਨੋਦ ਕੁਮਾਰ ਦੀਪੂ, ਮਨਜੀਤ ਸਿੰਘ ਬਮਰਾਹ, ਅਜਮੇਰ ਸਿੰਘ ਬੰਟੀ, ਮਾਸਟਰ ਸੁਖਦੇਵ ਸਿੰਘ, ਮਨਜੋਤ ਸਿੰਘ ਮਨੀ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਦੂਲਾਨੰਗਲ ਦਾ ਸਾਲਾਨਾ ਛਿੰਝ ਤੇ ਜੋੜ ਮੇਲਾ 9 ਨੂੰ ਅਗਲੀ ਖ਼ਬਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਵਿੱਦਿਅਕ ਸੰਸਥਾਵਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ : ਡਾ. ਚਰਨਜੀਤ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।