07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਯੁਵਾ ਮੇਲੇ ’ਚ ਐਸ. ਐਮ. ਡੀ. ਆਰ. ਐਸ. ਡੀ. ਕਾਲਜ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਪਠਾਨਕੋਟ, 6 ਅਕਤੂਬਰ (ਸੰਧੂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਯੁਵਾ ਮੇਲਾ-2026 ਦੌਰਾਨ ਐਸ. ਐਮ.

ਅਜੀਤ ਡੈਸਕ 07-10-2026
ਪਠਾਨਕੋਟ, 6 ਅਕਤੂਬਰ (ਸੰਧੂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਯੁਵਾ ਮੇਲਾ-2026 ਦੌਰਾਨ ਐਸ. ਐਮ. ਡੀ. ਆਰ. ਐਸ. ਡੀ. ਕਾਲਜ ਪਠਾਨਕੋਟ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕਰਨ ਦੇ ਸਨਮਾਨ ਵਜੋਂ ਕਾਲਜ ਦੇ ਵਿਹੜੇ ਵਿਚ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ। ਯੁਵਾ ਮੇਲੇ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿਚ ਆਪਣੀ ਕਲਾ, ਪ੍ਰਤਿਭਾ ਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਲਜ ਦੀ ਲੁੱਡੀ, ਲੋਕ ਗੀਤ ਤੇ ਸਕਿੱਟ ਨੇ ਦੂਜਾ ਸਥਾਨ, ਜਦਕਿ ਕੁਇਜ਼ ਮੁਕਾਬਲੇ ਵਿਚ 13 ਕਾਲਜਾਂ ਨੂੰ ਪਛਾੜਦਿਆਂ ਪਹਿਲਾ ਸਥਾਨ ਹਾਸਿਲ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਕਾਲਜ ਦੇ ਪ੍ਰਿੰਸੀਪਲ ਪ੍ਰੋ: ਜੀ. ਐਸ. ਰਾਠੌਰ, ਡਾਇਰੈਕਟਰ ਪ੍ਰੋ: ਜੇ. ਸੀ. ਕਟੋਚ ਤੇ ਕਾਲਜ ਪ੍ਰਬੰਧਕਾਂ ਵਲੋਂ ਜੇਤੂ ਅਤੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਆਜੀਵਨ ਪ੍ਰਧਾਨ ਚੌਧਰੀ ਡਾ. ਰਾਜੇਸ਼ਵਰ ਸਿੰਘ ਨੇ ਵਿਦਿਆਰਥੀਆਂ ਦੀ ਹੌਸਲਾ-ਅਫਜਾਈ ਕਰਦਿਆਂ ਉਨ੍ਹਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ । ਪ੍ਰਿੰਸੀਪਲ ਪ੍ਰੋ: ਜੀ. ਐਸ. ਰਾਠੌਰ ਤੇ ਡਾਇਰੈਕਟਰ ਪ੍ਰੋ: ਜੇ. ਸੀ. ਕਟੋਚ ਨੇ ਯੁਵਾ ਮੇਲੇ ਦੀ ਇੰਚਾਰਜ ਡਾ. ਰਜਿੰਦਰ ਕੌਰ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ । ਉਨ੍ਹਾਂ ਯੁਵਾ ਮੇਲੇ ਦੌਰਾਨ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਤੇ ਸਹਿਯੋਗ ਦੇਣ ਵਾਲੇ ਸਮੂਹ ਅਧਿਆਪਕਾਂ ਦੇ ਯੋਗਦਾਨ ਦੀ ਵੀ ਪ੍ਰਸੰਸਾ ਕੀਤੀ। ਇਸ ਮੌਕੇ ਡਾ. ਜਸਵੰਤ ਸਿੰਘ, ਡਾ. ਪਰਵੇਸ਼, ਡਾ. ਅਰਵਿੰਦਰ ਕੌਰ, ਪ੍ਰੋ: ਸ਼ੀਤਲ, ਪ੍ਰੋ: ਸ਼ੈਲੀ, ਪ੍ਰੋ: ਤੰਦੀਪ ਤੇ ਪ੍ਰੋ: ਹਰਸ਼ਿਤਾ ਵੀ ਹਾਜ਼ਰ ਸਨ। ਸਮੂਹ ਅਧਿਆਪਕਾਂ ਨੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ’ਤੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਬਿਹਤਰ ਪ੍ਰਦਰਸ਼ਨ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ ।
ਪਿਛਲੀ ਖ਼ਬਰ ਸ੍ਰੀ ਸ਼ੰਕਰਾਚਾਰਿਆ ਸੰਸਕਾਰ ਯੁਕਤ ਭਾਰਤ ਅਭਿਆਨ ਤਹਿਤ ਸਰਕਾਰੀ ਮਿਡਲ ਸਕੂਲ ਵਿਚ ਸਮਾਗਮ ਕਰਵਾਇਆ ਅਗਲੀ ਖ਼ਬਰ ਪਠਾਨਕੋਟ ਵਪਾਰ ਮੰਡਲ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।