08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਆਰ.ਆਰ. ਬਾਵਾ ਕਾਲਜ ਵਿਖੇ ‘ਏਕ ਪੇੜ ਮਾਂ ਕੇ ਨਾਮ’ ਤਹਿਤ ਬੂਟੇ ਲਗਾਏ

ਬਟਾਲਾ, 7 ਅਕਤੂਬਰ (ਸਤਿੰਦਰ ਸਿੰਘ)-ਆਰ. ਆਰ.

ਅਜੀਤ ਡੈਸਕ 08-10-2026
ਬਟਾਲਾ, 7 ਅਕਤੂਬਰ (ਸਤਿੰਦਰ ਸਿੰਘ)-ਆਰ.ਆਰ. ਬਾਵਾ ਡੀ.ਏ.ਵੀ. ਕਾਲਜ ਫਾਰ ਗਰਲਜ਼ ਬਟਾਲਾ ਵਿਖੇ ਕਾਰਜਕਾਰੀ ਪ੍ਰਿੰਸੀਪਲ ਡਾ. ਮਾਨੀਕਸ਼ੀ ਦੁੱਗਲ ਦੇ ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀਮਤੀ ਹਰਪ੍ਰੀਤ ਅਨੇਜਾ (ਐੱਨ.ਐੱਸ.ਐੱਸ. ਨੋਡਲ ਅਫ਼ਸਰ) ਦੀ ਅਗਵਾਈ ਵਿਚ ਕਾਲਜ ਦੇ ਐੱਨ.ਐੱਸ.ਐੱਸ. ਯੂਨਿਟ ਦੇ ਸਹਿਯੋਗ ਨਾਲ ਸਵੱਛਤਾ ਪਖਵਾੜੇ ਦੇ ਅੰਤਰਗਤ “ਏਕ ਪੇੜ ਮਾਂ ਕੇ ਨਾਮ” ਤਹਿਤ ਕਾਲਜ ਵਿਖੇ ਬੂੁਟੇ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਉਦੇਸ਼ ਵਾਤਾਵਰਣ ਦੀ ਸੰਭਾਲ, ਸਫ਼ਾਈ ਅਤੇ ਵਿਕਾਸ ਨੂੰ ਉਤਸ਼ਾਹਿਤ ਕਰਨਾ ਸੀ। ਵਿਦਿਆਰਥਣਾਂ ਨੇ ਇਸ ਗਤੀਵਿਧੀ ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ ਕਾਲਜ ਦੇ ਆਲੇ-ਦੁਆਲੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ। ਇਸ ਮੌਕੇ ਵਿਦਿਆਰਥਣਾਂ ਨੂੰ ਵਾਤਾਵਰਣ ਦਾ ਸੰਤੁਲਨ ਬਣਾਈ ਰੱਖਣ, ਹਵਾ ਦੀ ਗੁਣਵੱਤਾ ਵਿਚ ਸੁਧਾਰ ਕਰਨ ਅਤੇ ਸਾਫ਼-ਸੁਥਰਾ ਤੇ ਹਰਿਆ-ਭਰਿਆ ਵਾਤਾਵਰਣ ਸਿਰਜਣ ਵਿਚ ਰੂੱਖਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। “ਏਕ ਪੇੜ ਮਾਂ ਕੇ ਨਾਮ” ਮੁਹਿੰਮ ਰਾਹੀਂ ਮਾਂ ਨਾਲ ਜੁੜੇ ਭਾਵਨਾਤਮਕ ਰਿਸ਼ਤੇ ਨੂੰ ਵੀ ਉਜਾਗਰ ਕੀਤਾ ਗਿਆ ਅਤੇ ਸਾਰਿਆਂ ਨੂੰ ਆਪਣੀ ਮਾਂ ਦੇ ਸਨਮਾਨ ਵਿਚ ਇਕ ਬੂਟਾ ਲਗਾਉਣ ਅਤੇ ਉਸ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥਣਾਂ ਨੇ ਬੂਟਿਆਂ ਦੀ ਰੱਖਿਆ ਕਰਨ ਅਤੇ ਆਪਣੇ ਆਲੇ-ਦੁਆਲੇ ਨੂੰ ਹੋਰ ਹਰਿਆ-ਭਰਿਆ ਤੇ ਸਿਹਤਮੰਦ ਬਣਾਉਣ ਵਿਚ ਯੋਗਦਾਨ ਪਾਉਣ ਦਾ ਪ੍ਰਣ ਲਿਆ। ਕਾਰਜਕਾਰੀ ਪ੍ਰਿੰਸੀਪਲ ਡਾ. ਮੀਨਾਕਸ਼ੀ ਦੁੱਗਲ ਨੇ ਵਿਦਿਆਰਥਣਾਂ ਦੀ ਉਤਸ਼ਾਹਪੂਰਨ ਸ਼ਮੂਲੀਅਤ ਦੀ ਸ਼ਾਲਾਘਾ ਕੀਤੀ ਅਤੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਫ਼ਾਈ ਅਤੇ ਵਾਤਾਵਰਣ ਦੀ ਸੁਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਸ਼੍ਰੀਮਤੀ ਏਕਤਾ ਭੰਡਾਰੀ ਅਤੇ ਡਾ. ਰਿਤੂ ਗੋਸਵਾਮੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਮਰਥਨ ਮੁੱਲ ਤੋਂ ਘੱਟ ਕੀਮਤ ’ਤੇ ਝੋਨਾ ਖਰੀਦਣ ’ਤੇ ਕਿਸਾਨ ਯੂਨੀਅਨ ਨੇ ਮਾਰਕੀਟ ਕਮੇਟੀ ਦਫ਼ਤਰ ਦਾ ਕੀਤਾ ਘਿਰਾਓ ਅਗਲੀ ਖ਼ਬਰ ਮਜ਼ਦੂਰ ਵਿਰੋਧੀ ਨੀਤੀਆਂ ਖ਼ਿਲਾਫ਼ ਖੱਬੇ ਪੱਖੀ ਪਾਰਟੀਆਂ ਵਲੋਂ ਮੁੱਖ ਮੰਤਰੀ ਘਰ ਅੱਗੇ ਰੋਸ ਰੈਲੀ ਦੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।