‘ ਮਾਨ ਦੇ ਮੁਨਾਫੇ’ ਮੁਹਿੰਮ ਤਹਿਤ ਵਿਧਾਇਕ ਸ਼ੈਰੀ ਕਲਸੀ ਪਿੰਡ ਡੱਲਾ ਪਹੁੰਚੇ- ਘਰ-ਘਰ ਪਹੁੰਚ ਕੇ ਲੋਕਾਂ ਨਾਲ ਕੀਤੀ ਮੁਲਾਕਾਤ
ਬਟਾਲਾ, 7 ਅਕਤੂਬਰ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਪਿੰਡ ਡੱਲਾ ਪਹੁੰਚੇ ਅਤੇ ‘ਮਾਨ ਦੇ ਮੁਨਾਫੇ’ ਘਰ—ਘਰ ਜਨ ਸੰਪਰਕ ਮੁਹਿੰਮ ਤਹਿਤ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਲੋਕ ਭਲਾਈ ਲਈ ਕੀਤੇ ਗਏ ਕੰਮਾਂ ਅਤੇ ਵੱਖ-ਵੱਖ ਸਰਕਾਰੀ ਸਕੀਮਾਂ ਰਾਹੀਂ ਲੋਕਾਂ ਨੂੰ ਮਿਲ ਰਹੇ ਆਰਥਿਕ ਲਾਭਾਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਅਜੀਤ ਡੈਸਕ
08-10-2026