08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਭਾਜਪਾ ਨੇ ਫੂਕਿਆ ਮੁੱਖ ਮੰਤਰੀ ਦਾ ਪੁਤਲਾ

ਪਠਾਨਕੋਟ, 7 ਅਕਤੂਬਰ (ਸੁਮਿਤ)-ਪੰਜਾਬ ਸਰਕਾਰ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਭਾਜਪਾ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ । ਭਾਜਪਾ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਦੀ ਅਗਵਾਈ ਹੇਠ ਕੀਤੇ ਗਏ ਇਸ ਪ੍ਰਦਰਸ਼ਨ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ।

ਅਜੀਤ ਡੈਸਕ 08-10-2026
ਪਠਾਨਕੋਟ, 7 ਅਕਤੂਬਰ (ਸੁਮਿਤ)-ਪੰਜਾਬ ਸਰਕਾਰ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਭਾਜਪਾ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ । ਭਾਜਪਾ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਦੀ ਅਗਵਾਈ ਹੇਠ ਕੀਤੇ ਗਏ ਇਸ ਪ੍ਰਦਰਸ਼ਨ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ । ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ, ਸਾਬਕਾ ਡਿਪਟੀ ਸਪੀਕਰ ਦਿਨੇਸ਼ ਸਿੰਘ ਬੱਬੂ ਸਮੇਤ ਭਾਜਪਾ ਦੇ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਮੌਜੂਦ ਰਹੇ । ਭਾਜਪਾ ਆਗੂਆਂ ਦੋਸ਼ ਲਗਾਇਆ ਕਿ ਸਰਕਾਰ ਨਾਲ ਜੁੜੇ ਮਾਮਲਿਆਂ ਵਿਚ ਸਾਹਮਣੇ ਆ ਰਹੇ ਭ੍ਰਿਸ਼ਟਾਚਾਰ ਦੇ ਦੋਸ਼ ਗੰਭੀਰ ਹਨ । ਉਨ੍ਹਾਂ ਕਿਹਾ ਕਿ ਇਨ੍ਹਾਂ ਮਾਮਲਿਆਂ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਜੇਕਰ ਜਾਂਚ ਦੌਰਾਨ ਕੋਈ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ । ਪ੍ਰਦਰਸ਼ਨ ਦੌਰਾਨ ਭਾਜਪਾ ਵਰਕਰਾਂ ਵਲੋਂ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਸਰਕਾਰ ਤੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਅਤੇ ਜਵਾਬਦੇਹੀ ਦੀ ਮੰਗ ਕੀਤੀ ਗਈ ।
ਪਿਛਲੀ ਖ਼ਬਰ ਵਾਰਡ ਨੰਬਰ-43 ਵਿਚ ਬਿਜਲੀ-ਪਾਣੀ ਦੀ ਕਮੀ ਤੋਂ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਸੀ.ਐੱਮ.ਓ. ਭ੍ਰਿਸ਼ਟਾਚਾਰੀਆਂ ਦਾ ਅੱਡਾ ਬਣਿਆ, ਭਗਵੰਤ ਮਾਨ ਭ੍ਰਿਸ਼ਟਾਚਾਰੀ ਗਰੋਹ ਨੂੰ ਬਚਾ ਰਹੇ-ਸੁਰੇਸ਼ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।