09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਦਸਤੀ ਹਥਿਆਰਾਂ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਗੁਰਦਾਸਪੁਰ, 8 ਅਕਤੂਬਰ (ਅਸ਼ੋਕ ਸਰਮਾ)-ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਦੋ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੁਰਵਿੰਦਰਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਨਡਾਲਾ ਨੇ ਦੱਸਿਆ ਕਿ 30 ਸਤੰਬਰ 2026 ਨੂੰ ਉਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਨਿੱਜੀ ਕੰਮ ਲਈ ਜਾ ਰਿਹਾ ਸੀ ਕਿ ਸ਼ਾਮ 6 ਵਜੇ ਦੇ ਕਰੀਬ ਜਦ ਉਹ ਵਿੱਕੀ ਮਸੀਹ ਦੇ ਘਰ ਨੇੜੇ ਪੁੱਜਾ ਤਾਂ ਪੱਪੀ ਚੰਦ ਪੁੱਤਰ ਗੁਰਦਾਸ ਮੱਲ, ਦੀਪੂ, ਸੰਨੀ ਪੁੱਤਰ ਪੱਪੀ ਚੰਦ ਵਾਸੀ ਨਡਾਲਾ ਤਾਸ਼ ਖੇਡ ਰਹੇ ਸਨ, ਜਿਨ੍ਹਾਂ ਨੂੰ ਉਸ ਨੇ ਤਾਸ਼ ਖੇਡਣ ਤੋਂ ਮਨਾਂ ਕੀਤਾ ਤਾਂ ਉਨ੍ਹਾਂ ਨੇ ਦਸਤੀ ਹਥਿਆਰਾਂ ਨਾਲ ਸੱਟਾਂ ਮਾਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ।

ਅਜੀਤ ਡੈਸਕ 09-10-2026
ਗੁਰਦਾਸਪੁਰ, 8 ਅਕਤੂਬਰ (ਅਸ਼ੋਕ ਸਰਮਾ)-ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ ਦੋ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੁਰਵਿੰਦਰਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਨਡਾਲਾ ਨੇ ਦੱਸਿਆ ਕਿ 30 ਸਤੰਬਰ 2026 ਨੂੰ ਉਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਨਿੱਜੀ ਕੰਮ ਲਈ ਜਾ ਰਿਹਾ ਸੀ ਕਿ ਸ਼ਾਮ 6 ਵਜੇ ਦੇ ਕਰੀਬ ਜਦ ਉਹ ਵਿੱਕੀ ਮਸੀਹ ਦੇ ਘਰ ਨੇੜੇ ਪੁੱਜਾ ਤਾਂ ਪੱਪੀ ਚੰਦ ਪੁੱਤਰ ਗੁਰਦਾਸ ਮੱਲ, ਦੀਪੂ, ਸੰਨੀ ਪੁੱਤਰ ਪੱਪੀ ਚੰਦ ਵਾਸੀ ਨਡਾਲਾ ਤਾਸ਼ ਖੇਡ ਰਹੇ ਸਨ, ਜਿਨ੍ਹਾਂ ਨੂੰ ਉਸ ਨੇ ਤਾਸ਼ ਖੇਡਣ ਤੋਂ ਮਨਾਂ ਕੀਤਾ ਤਾਂ ਉਨ੍ਹਾਂ ਨੇ ਦਸਤੀ ਹਥਿਆਰਾਂ ਨਾਲ ਸੱਟਾਂ ਮਾਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ ਪੀੜਤ ਦੇ ਬਿਆਨਾਂ ’ਤੇ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਪਿਛਲੀ ਖ਼ਬਰ ਕੱਲ੍ਹ ਦੀ ਸੰਗਰੂਰ ਮਹਾਂਰੈਲੀ ’ਚ ਗੁਰਦਾਸਪੁਰ ਤੋਂ ਮੁਲਾਜ਼ਮ ਤੇ ਪੈਨਸ਼ਨਰ ਵੱਡੀ ਗਿਣਤੀ ’ਚ ਕਰਨਗੇ ਸ਼ਮੂਲੀਅਤ-ਕਾਮਰੇਡ ਅਮਰਜੀ... ਅਗਲੀ ਖ਼ਬਰ ਰਤਨ ਹਸਪਤਾਲ ਜਲੰਧਰ ਵਿਖੇ ਵਿਸ਼ੇਸ਼ ਸਰਜੀਕਲ ਕੈਂਪ 31 ਤੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।