10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਗੋਲਡਨ ਗਰੁੱਪ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਮੈਰਿਟ ਸੂਚੀ ’ਚ ਮਾਰੀਆਂ ਮੱਲਾਂ

ਗੁਰਦਾਸਪੁਰ, 9 ਅਕਤੂਬਰ (ਪੰਕਜ ਸ਼ਰਮਾ)-ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਗੁਰਦਾਸਪੁਰ ਅਧੀਨ ਚੱਲ ਰਹੇ ਗੋਲਡਨ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਤਕਨਾਲੋਜੀ ਦੀਆਂ ਵਿਦਿਆਰਥਣਾਂ ਨੇ ਆਈ. ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਸ਼ਾਨਦਾਰ ਸਥਾਨ ਹਾਸਲ ਕਰਕੇ ਸੰਸਥਾ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ।

ਅਜੀਤ ਡੈਸਕ 10-10-2026
ਗੁਰਦਾਸਪੁਰ, 9 ਅਕਤੂਬਰ (ਪੰਕਜ ਸ਼ਰਮਾ)-ਗੋਲਡਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਗੁਰਦਾਸਪੁਰ ਅਧੀਨ ਚੱਲ ਰਹੇ ਗੋਲਡਨ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਤਕਨਾਲੋਜੀ ਦੀਆਂ ਵਿਦਿਆਰਥਣਾਂ ਨੇ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਸ਼ਾਨਦਾਰ ਸਥਾਨ ਹਾਸਲ ਕਰਕੇ ਸੰਸਥਾ ਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸੰਸਥਾ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪ੍ਰਿੰਸੀਪਲ ਡਾ: ਨਿਧੀ ਮਹਾਜਨ ਨੇ ਦੱਸਿਆ ਕਿ ਐਮ.ਕਾਮ ਦੀਆਂ ਵਿਦਿਆਰਥਣਾਂ ਜਸ਼ਨਪ੍ਰੀਤ ਕੌਰ ਅਤੇ ਹਰਮੀਤ ਕੌਰ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਐਮ.ਐਸ.ਸੀ ਫਿਜ਼ਿਕਸ ਦੀ ਮਨਪ੍ਰੀਤ ਕੌਰ ਨੇ ਦੂਜਾ, ਅੰਜਲੀ ਨੇ ਤੀਜਾ, ਸਿਮਰਨਜੀਤ ਨੇ ਚੌਥਾ, ਰਾਧਾ ਨੇ ਛੇਵਾਂ ਤੇ ਰਿਆ ਨੇ ਨੌਵਾਂ ਸਥਾਨ ਪ੍ਰਾਪਤ ਕੀਤਾ। ਐਮ.ਐਸ.ਸੀ ਮੈਥੇਮੈਟਿਕਸ ਦੀ ਨੇਹਾ ਨੇ ਚੌਥਾ ਤੇ ਐਮ.ਐਸ.ਸੀ ਆਈ.ਟੀ ਦੀ ਪਰਿਮਲਜੋਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਬੀ.ਵੋਕੇਸ਼ਨਲ ਟੀ.ਐਚ.ਐਮ ਦੀ ਮੀਨਾ ਕੁਮਾਰੀ ਨੇ ਯੂਨੀਵਰਸਿਟੀ ਮੈਰਿਟ ਸੂਚੀ ’ਚ ਤੀਜਾ ਸਥਾਨ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਇਆ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ’ਤੇ ਗੋਲਡਨ ਗਰੁੱਪ ਚੇਅਰਮੈਨ ਡਾ: ਮੋਹਿਤ ਮਹਾਜਨ ਤੇ ਚੀਫ਼ ਮੈਨੇਜਿੰਗ ਡਾਇਰੈਕਟਰ ਡਾ: ਰਾਘਵ ਮਹਾਜਨ ਨੇ ਹੋਣਹਾਰ ਵਿਦਿਆਰਥਣਾਂ ਤੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥਣਾਂ ਦੀ ਸਖ਼ਤ ਮਿਹਨਤ, ਲਗਨ, ਸਮਰਪਣ ਤੇ ਅਧਿਆਪਕਾਂ ਦੇ ਯੋਗ ਮਾਰਗ ਦਰਸ਼ਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਅਕਾਦਮਿਕ ਖੇਤਰ ’ਚ ਬਿਹਤਰ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕਰਨਾ ਹੈ।
ਪਿਛਲੀ ਖ਼ਬਰ ਦੂਨ ਇੰਟਰਨੈਸ਼ਨਲ ਸਕੂਲ ਦੇ ਜਸਕੀਰਤ ਸਿੰਘ ਨੇ ਬੈਡਮਿੰਟਨ ਟੂਰਨਾਮੈਂਟ ’ਚ ਜਿੱਤਿਆ ਕਾਂਸੇ ਦਾ ਤਗਮਾ ਅਗਲੀ ਖ਼ਬਰ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਕੱਲ੍ਹ ਦੀਨਾਨਗਰ ਤੇ ਬਟਾਲਾ ਵਿਖੇ ਲੋਕਾਂ ਦੀਆਂ ਸੁਣਨਗੇ ਮੁਸ਼ਕਿਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।