10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਮੌਕੇ ’ਤੇ ਹੱਲ ਕਰਨ ਲਈ ਖੁੱਲ੍ਹਾ ਦਰਬਾਰ ਅੱਜ

ਸੁਜਾਨਪੁਰ, 9 ਅਕਤੂਬਰ (ਜਗਦੀਪ ਸਿੰਘ)-ਆਮ ਲੋਕਾਂ ਦੀਆਂ ਸਮੱਸਿਆਵਾਂ ਤੇ ਮਾਨਵ ਅਧਿਕਾਰ ਨਾਲ ਜੁੜੇ ਮਾਮਲਿਆਂ ਨੂੰ ਸਿੱਧਾ ਸੁਣਨ ਲਈ ਪੰਜਾਬ ਸਟੇਟ ਹਿਊਮਨ ਰਾਈਟ ਕਮਿਸ਼ਨ ਵਲੋਂ ਪਠਾਨਕੋਟ ਦੇ ਪ੍ਰਤਾਪ ਵਰਲਡ ਸਕੂਲ ਵਿਖੇ ਇਕ ਖੁੱਲ੍ਹਾ ਦਰਬਾਰ ਲਗਾਇਆ ਜਾ ਰਿਹਾ ਹੈ । ਜਿਸ ਦਾ ਸਮਾਂ 2 ਤੋਂ 4 ਵਜੇ ਤੱਕ ਹੋਵੇਗਾ ।

ਜਤਿੰਦਰ ਸਿੰਘ ਸ਼ੈਂਟੀ 10-10-2026
ਸੁਜਾਨਪੁਰ, 9 ਅਕਤੂਬਰ (ਜਗਦੀਪ ਸਿੰਘ)-ਆਮ ਲੋਕਾਂ ਦੀਆਂ ਸਮੱਸਿਆਵਾਂ ਤੇ ਮਾਨਵ ਅਧਿਕਾਰ ਨਾਲ ਜੁੜੇ ਮਾਮਲਿਆਂ ਨੂੰ ਸਿੱਧਾ ਸੁਣਨ ਲਈ ਪੰਜਾਬ ਸਟੇਟ ਹਿਊਮਨ ਰਾਈਟ ਕਮਿਸ਼ਨ ਵਲੋਂ ਪਠਾਨਕੋਟ ਦੇ ਪ੍ਰਤਾਪ ਵਰਲਡ ਸਕੂਲ ਵਿਖੇ ਇਕ ਖੁੱਲ੍ਹਾ ਦਰਬਾਰ ਲਗਾਇਆ ਜਾ ਰਿਹਾ ਹੈ । ਜਿਸ ਦਾ ਸਮਾਂ 2 ਤੋਂ 4 ਵਜੇ ਤੱਕ ਹੋਵੇਗਾ । ਇਸ ਖੁੱਲ੍ਹੇ ਦਰਬਾਰ (ਕੈਂਪ) ਵਿਚ ਪੰਜਾਬ ਹਿਊਮਨ ਰਾਈਟਸ ਕਮਿਸ਼ਨ ਪੰਜਾਬ (ਚੰਡੀਗੜ੍ਹ) ਦੇ ਮੈਂਬਰ ਪਦਮਸ੍ਰੀ ਜਤਿੰਦਰ ਸਿੰਘ ਸ਼ੈਂਟੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹਿਣਗੇ । ਪਠਾਨਕੋਟ ਕੋਰ ਗਰੁੱਪ ਮੈਂਬਰ ਜਗਦੀਪ ਸਿੰਘ, ਰਿਸ਼ੂ ਪ੍ਰਧਾਨ, ਰੰਜਨਾ ਮਹਾਜਨ ਤੇ ਸਾਥੀ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਕੈਂਪ ਉਨ੍ਹਾਂ ਲੋਕਾਂ ਲਈ ਆਪਣੀ ਆਵਾਜ਼ ਉਠਾਉਣ ਦਾ ਮਹੱਤਵਪੂਰਨ ਮੌਕਾ ਹੈ, ਜਿਨ੍ਹਾਂ ਨੂੰ ਕਿਸੇ ਵੀ ਵਿਭਾਗ, ਪ੍ਰਸ਼ਾਸਨ ਜਾਂ ਸਰਕਾਰੀ ਦਫ਼ਤਰਾਂ ਤੋਂ ਕੰਮ ਕਰਵਾਉਣ ’ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਹ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਕੈਂਪ ’ਚ ਪਹੁੰਚ ਸਕਦੇ ਹਨ । ਸਬੰਧਿਤ ਮਾਮਲਿਆਂ ਦੇ ਅਧਿਕਾਰੀ ਮੌਕੇ ’ਤੇ ਉਨ੍ਹਾਂ ਦਾ ਜਵਾਬ ਦੇਣਗੇ । ਪੰਜਾਬ ਹਿਊਮਨ ਰਾਈਟ ਕਮਿਸ਼ਨ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਦੀ ਸਥਾਪਨਾ 1997 ਵਿਚ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਨੂੰ ਪ੍ਰੋਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕੀਤੀ ਗਈ ਸੀ । ਕੈਂਪ ’ਚ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋ ਰਹੇ ਜਤਿੰਦਰ ਸਿੰਘ ਸ਼ੈਂਟੀ ਦਾ ਸਮਾਜਿਕ ਅਤੇ ਮਨੁੱਖੀ ਅਧਿਕਾਰ ਖੇਤਰ ਵਿਚ ਲੰਬਾ ਯੋਗਦਾਨ ਰਿਹਾ ਹੈ । ਉਨ੍ਹਾਂ ਨੂੰ 2021 ਵਿਚ ਸਮਾਜਿਕ ਕੰਮ ਕਰਨ ਲਈ ਪਦਮਸ੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ । ਉਹ ਸ਼ਹੀਦ ਭਗਤ ਸਿੰਘ ਸੇਵਾ ਦਲ ਦੇ ਸੰਸਥਾਪਿਕ ਹਨ ਅਤੇ ਜ਼ਰੂਰਤਮੰਦਾਂ ਲਈ ਐਬੂਲੈਂਸ, ਖੂਨਦਾਨ ਅਤੇ ਕੋਵਿਡ ਮਹਾਂਮਾਰੀ ਦੌਰਾਨ ਮਰੀਜ਼ਾਂ ਤੇ ਲਾਵਾਰਸ ਲਾਸ਼ਾਂ ਦੇ ਸਮਾਨ ਜਨਕ ਅੰਤਿਮ ਸੰਸਕਾਰ ਕਰਨ ਜਿਹੀਆਂ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਚਰਚਾ ਵਿਚ ਰਹੇ ਹਨ ।
ਪਿਛਲੀ ਖ਼ਬਰ ਨਾਜਾਇਜ਼ ਤਰੀਕੇ ਨਾਲ ਵੇਚੀਆਂ ਜਾ ਰਹੀਆਂ ਸਰ੍ਹੋਂ ਦੇ ਤੇਲ ਦੀਆਂ ਪੇਟੀਆਂ ਬਰਾਮਦ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰੀਤ ਨਗਰ ਵਿਖੇ ਗੁਰਮਤਿ ਸਮਾਗਮ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।