11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਕਾਦੀਆਂ ਵਿਖੇ ਗੁਰਦਿਆਲ ਸਿੰਘ ਨੇ ਵਿਦਿਆਰਥੀਆਂ ਨੂੰ ਕੀਤਾ ਪ੍ਰੇਰਿਤ

ਬਟਾਲਾ, 10 ਅਕਤੂਬਰ (ਸਤਿੰਦਰ ਸਿੰਘ)-ਪੀ. ਐਮ.

ਅਜੀਤ ਡੈਸਕ 11-10-2026
ਬਟਾਲਾ, 10 ਅਕਤੂਬਰ (ਸਤਿੰਦਰ ਸਿੰਘ)-ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਤੇ ਉਨ੍ਹਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਐਮਿਨੈਂਟ ਐਕਸਪਰਟ ਸ: ਗੁਰਦਿਆਲ ਸਿੰਘ ਵਲੋਂ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਸ: ਗੁਰਦਿਆਲ ਸਿੰਘ ਇਕ ਸਾਬਕਾ ਖਿਡਾਰੀ ਹਨ, ਜਿਨ੍ਹਾਂ ਨੇ ਆਪਣੇ ਤਜਰਬਿਆਂ ਰਾਹੀਂ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਜਿਊਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸਰੀਰਕ ਤੇ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਲਈ ਨਿਯਮਿਤ ਕਸਰਤ ਕਰਨ, ਖੇਡਾਂ ਵਿਚ ਭਾਗ ਲੈਣ, ਸੰਤੁਲਿਤ ਤੇ ਪੌਸ਼ਟਿਕ ਖੁਰਾਕ ਲੈਣ, ਸਾਫ਼-ਸਫ਼ਾਈ ਦਾ ਧਿਆਨ ਰੱਖਣ ਤੇ ਰੋਜ਼ਾਨਾ ਜੀਵਨ ’ਚ ਚੰਗੀਆਂ ਆਦਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ (ਸਟੇਟ ਐਵਾਰਡੀ) ਨੇ ਸ: ਗੁਰਦਿਆਲ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਪ੍ਰੇਰਣਾਦਾਇਕ ਸੈਸ਼ਨ ਵਿਦਿਆਰਥੀਆਂ ਵਿਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਮਾਹਿਰ ਵਲੋਂ ਦਿੱਤੇ ਗਏ ਸੁਝਾਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸੈਸ਼ਨ ਦੇ ਅੰਤ ਵਿਚ ਪ੍ਰਿੰਸੀਪਲ ਡਾ. ਸੁਨੀਤਾ ਕੌਸ਼ਲ ਅਤੇ ਸਮੂਹ ਸਟਾਫ ਵਲੋਂ ਸ: ਗੁਰਦਿਆਲ ਸਿੰਘ ਨੂੰ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ ।
ਪਿਛਲੀ ਖ਼ਬਰ ਬਲਵਿੰਦਰ ਸਿੰਘ ਲਾਡੀ ਨੇ ਅੱਡਾ ਧੰਦੋਈ ਵਿਖੇ ਬਟਾਲਾ-ਸ੍ਰੀ ਹਰਿਗੋਬਿੰਦਪੁਰ ਸਾਹਿਬ ਸੜਕ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਸਰਕਾਰੀ ਖਰੀਦ ਨਿਰੰਤਰ ਨਾ ਹੋਣ ਕਰ ਕੇ ਕਿਸਾਨਾਂ ਦੀ ਹੋ ਰਹੀ ਲੁੱਟ-ਰਮਨਦੀਪ ਸਿੰਘ ਸੰਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।