ਐਸ.ਜੀ.ਏ.ਡੀ. ਖਾਲਸਾ ਸਕੂਲ ਦੇ ਵਿਦਿਆਰਥੀ ਨੇ ਤਲਵਾਰਬਾਜ਼ੀ ’ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋਈ ਚੋਣ
ਧਾਰੀਵਾਲ, 11 ਅਕਤੂਬਰ (ਲਖਬੀਰ ਖੁੰਡਾ)- ਸ੍ਰੀ ਗੁਰੂ ਅਰਜਨ ਦੇਵ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਲਈ ਇਹ ਬੜੇ ਮਾਣ ਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੇ 12ਵੀਂ ਜਮਾਤ ਦੇ ਵਿਦਿਆਰਥੀ ਅਗਮਦੀਪ ਸਿੰਘ ਨੇ ਅੰਤਰ-ਜ਼ਿਲ੍ਹਾ ਤੇ ਸੂਬਾ ਪੱਧਰੀ ਤਲਵਾਰਬਾਜ਼ੀ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਜਿੱਤ ਕੇ ਸਕੂਲ, ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ਸਦਕਾ ਅਗਮਦੀਪ ਸਿੰਘ ਦੀ ਨੈਸ਼ਨਲ ਪੱਧਰ ਦੇ ਮੁਕਾਬਲਿਆਂ ਲਈ ਵੀ ਚੋਣ ਹੋਈ ਹੈ।
ਅਗਮਦੀਪ ਸਿੰਘ ਜੇਤੂ ਟਰਾਫ਼ੀ ਨਾਲ। ਤਸਵੀਰ : ਲਖਬੀਰ ਖੁੰਡਾ
12-10-2026