ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਸਚਿਨ ਪਾਇਲਟ, ਪਰਗਟ ਸਿੰਘ ਤੇ ਹੋਰ ਸੀਨੀਅਰ ਆਗੂਆਂ ਨਾਲ ਮੀਟਿੰਗ
ਬਟਾਲਾ, 13 ਅਕਤੂਬਰ (ਸਤਿੰਦਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਸ੍ਰੀ ਸਚਿਨ ਪਾਇਲਟ ਤੇ ਪੰਜਾਬ ਪ੍ਰਧਾਨ ਪਰਗਟ ਸਿੰਘ ਸਮੇਤ ਹੋਰ ਸੀਨੀਅਰ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਤੇ ਹੋਰ ਆਗੂ ਹਾਜ਼ਰ ਸਨ।
ਤ
ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਚਿਨ ਪਾਇਲਟ, ਪਰਗਟ ਸਿੰਘ ਤੇ ਹੋਰ ਸੀਨੀਅਰ ਆਗੂੁਆਂ ਨਾਲ ਮੀਟਿੰਗ ਦੌਰਾਨ। ਅਜੀਤ ਤਸਵੀਰ
14-10-2026
ਬਟਾਲਾ, 13 ਅਕਤੂਬਰ (ਸਤਿੰਦਰ ਸਿੰਘ)-ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਸ੍ਰੀ ਸਚਿਨ ਪਾਇਲਟ ਤੇ ਪੰਜਾਬ ਪ੍ਰਧਾਨ ਪਰਗਟ ਸਿੰਘ ਸਮੇਤ ਹੋਰ ਸੀਨੀਅਰ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਤੇ ਹੋਰ ਆਗੂ ਹਾਜ਼ਰ ਸਨ। ਮੀਟਿੰਗ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ਅਤੇ ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸ: ਬਾਜਵਾ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ। ਕਾਨੂੰਨ ਵਿਵਸਥਾ ਦਾ ਦੀਵਾਲਾ ਨਿਕਲ ਚੁੱਕਾ ਹੈ, ਨਸ਼ਾ ਘਰ-ਘਰ ਪਹੁੰਚ ਗਿਆ ਹੈ ਅਤੇ ਕਿਸਾਨ, ਮਜ਼ਦੂਰ, ਵਪਾਰੀ ਸਾਰੇ ਵਰਗ ਦੁਖੀ ਹਨ। ਲੋਕ ਅੱਜ ਕਾਂਗਰਸ ਪਾਰਟੀ ਵੱਲ ਆਸ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹੀ ਇੱਕੋ-ਇੱਕ ਅਜਿਹੀ ਪਾਰਟੀ ਹੈ, ਜਿਸ ਨੇ ਹਮੇਸ਼ਾ ਪੰਜਾਬ, ਪੰਜਾਬੀਅਤ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਵੱਡੇ ਫਰਕ ਨਾਲ ਜਿੱਤ ਹਾਸਲ ਕਰੇਗੀ। ਇਸ ਮੌਕੇ ਸ੍ਰੀ ਸਚਿਨ ਪਾਇਲਟ ਅਤੇ ਸ: ਪਰਗਟ ਸਿੰਘ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੂਥ ਪੱਧਰ ਤੱਕ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਹਰ ਵਰਕਰ ਦੀ ਸੁਣਵਾਈ ਹੋਵੇਗੀ ਅਤੇ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਆਉਣ ਵਾਲੇ ਦਿਨਾਂ ਵਿਚ ਹਲਕਾ ਪੱਧਰ ’ਤੇ ਵਰਕਰ ਮਿਲਣੀਆਂ ਕੀਤੀਆਂ ਜਾਣਗੀਆਂ ਅਤੇ ਲੋਕਾਂ ਦੇ ਮਸਲਿਆਂ ਨੂੰ ਵਿਧਾਨ ਸਭਾ ਤੋਂ ਲੈ ਕੇ ਸੜਕ ਤੱਕ ਉਠਾਇਆ ਜਾਵੇਗਾ।