15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪ੍ਰਿੰ. ਸੁਲੱਖਣ ਸਿੰਘ ਭੇਟ ਪੱਤਣ ਵਲੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਮੰਡੀ ਦਾ ਦੌਰਾ

ਸ੍ਰੀ ਹਰਗੋਬਿੰਦਪੁਰ, 13 ਅਕਤੂਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਗੋਬਿੰਦਪੁਰ ਸਾਹਿਬ ਮੰਡੀ ਵਿਖੇ ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਜ਼ਦੀਕੀ ਸਾਥੀ ਪ੍ਰਿੰ. ਸੁਲੱਖਣ ਸਿੰਘ ਭੇਟ ਪੱਤਣ ਵਲੋਂ ਸਾਥੀਆਂ ਸਮੇਤ ਦੌਰਾ ਕੀਤਾ।

ਪਰਗਟ ਸਿੰਘ ਤੇ ਬਲਜਿੰਦਰ ਕੌਰ ਵਾਸੀ ਧੰਦੋਈ ਨੇ ਆਪਣੇ ਵਿਆਹ ਦੀ ਵਰ੍ਹੇਗੰਢ ਮਨਾਈ 14-10-2026
ਸ੍ਰੀ ਹਰਗੋਬਿੰਦਪੁਰ, 13 ਅਕਤੂਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਗੋਬਿੰਦਪੁਰ ਸਾਹਿਬ ਮੰਡੀ ਵਿਖੇ ਸੀਨੀਅਰ ਕਾਂਗਰਸੀ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਨਜ਼ਦੀਕੀ ਸਾਥੀ ਪ੍ਰਿੰ. ਸੁਲੱਖਣ ਸਿੰਘ ਭੇਟ ਪੱਤਣ ਵਲੋਂ ਸਾਥੀਆਂ ਸਮੇਤ ਦੌਰਾ ਕੀਤਾ। ਇਸ ਮੌਕੇ ਪ੍ਰਿੰ. ਸੁਲੱਖਣ ਸਿੰਘ ਨੇ ਕਿਹਾ ਕਿ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ ਤੇ ਮੰਡੀਆਂ ਵਿਚ ਪਾਣੀ ਖੜ੍ਹਾ ਹੈ। ਕਿਸਾਨਾਂ ਦੀ ਫ਼ਸਲ ਖੁੱਲ੍ਹੇ ਅਸਮਾਨ ਹੇਠ ਭਿੱਜ ਰਹੀ ਹੈ, ਪਰ ਸਰਕਾਰ ਵਲੋਂ ਤਰਪਾਲਾਂ ਤੱਕ ਦਾ ਪ੍ਰਬੰਧ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਦੀ ਸਾਰੇ ਸਾਲ ਦੀ ਮਿਹਨਤ ’ਤੇ ਪਾਣੀ ਫਿਰ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਮੀਂਹ ਨਾਲ ਖਰਾਬ ਹੋਈ ਫ਼ਸਲ ਦੀ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ ਤੇ ਮੰਡੀਆਂ ’ਚੋਂ ਪਾਣੀ ਦੀ ਨਿਕਾਸੀ ਦਾ ਤੁਰੰਤ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਸਾਬਕਾ ਚੇਅਰਮੈਨ ਸੁਆਮੀਪਾਲ ਖੋਸਲਾ , ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਨਾਭਾ, ਸਾਬਕਾ ਸਰਪੰਚ ਅਨੋਖ ਸਿੰਘ, ਗੁਲਜਾਰ ਸਿੰਘ, ਸਾਬਕਾ ਸਰਪੰਚ ਸਤਨਾਮ ਸਿੰਘ ਸੰਗਰਾਵਾਂ, ਸੁਖਵਿੰਦਰ ਸਿੰਘ, ਜਤਿੰਦਰ ਸਿੰਘ ਕਾਂਗੜਾ, ਪੀ.ਏ. ਰਾਜਦੇਵ ਸਿੰਘ ਚੌਧਰੀਵਾਲ, ਜ਼ਿਲ੍ਹਾ ਮੀਤ ਪ੍ਰਧਾਨ ਯੂਥ ਸਨੋਬਰ ਸਿੰਘ, ਗੁਰਨਾਮ ਸਿੰਘ ਸੰਗਰ (ਗਾਲੋਵਾਲ), ਸਤਨਾਮ ਸਿੰਘ ਤਲਵਾੜਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਦਲਜੀਤ ਸਿੰਘ ਹੁੰਦਲ ਹੋਏ ਪਦਉੱਨਤ- ਬਣੇ ਸਹਾਇਕ ਥਾਣੇਦਾਰ ਅਗਲੀ ਖ਼ਬਰ ਕਵੀਸ਼ਰ ਹਰਜੀਤ ਸਿੰਘ ਦੀ ਅਗਵਾਈ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਮੀਟਿੰਗ ਕਿਹਾ, ਪੰਜਾਬ ਤੇ ਪੰਥ ਬਚਾਉਣ ਲਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।