ਆਗੂਆਂ ਨੇ ਪਰਗਟ ਸਿੰਘ ਨੂੰ ਦਿੱਤੀ ਵਧਾਈ
ਗੁਰਦਾਸਪੁਰ, 13 ਅਕਤੂਬਰ (ਅਸ਼ੋਕ ਸ਼ਰਮਾ)-ਕਾਂਗਰਸ ਹਾਈਕਮਾਨ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਨਾਲ ਸੂਬੇ ਅੰਦਰ ਪਾਰਟੀ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋਵੇਗੀ ਤੇ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸੀ ਪਾਰਟੀ ਚੰਗੀ ਕਾਰਗੁਜ਼ਾਰੀ ਸਦਕਾ ਆਪਣੀ ਸਰਕਾਰ ਬਣਾਵੇਗੀ। ਇਹ ਪ੍ਰਗਟਾਵਾ ਉਪ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਗੁਰਦਾਸਪੁਰ ਸੁਭਾਸ਼ ਮੇਘੀਆਂ ਤੇ ਜ਼ਿਲ੍ਹਾ ਜਨਰਲ ਸੈਕਟਰੀ ਭੁਪਿੰਦਰ ਸ਼ੇਖਵਾਂ ਨੇ ਕੀਤਾ।
ਉਪ ਪ੍ਰਧਾਨ ਸੁਭਾਸ਼ ਮੇਘੀਆਂ ਤੇ ਜ਼ਿਲ੍ਹਾ ਜਨਰਲ ਸੈਕਟਰੀ ਭੁਪਿੰਦਰ ਸਿੰਘ ਸ਼ੇਖਵਾਂ।
14-10-2026