15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਬੱਸ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ’ਚ ਪਿਓ-ਧੀ ਗੰਭੀਰ ਜ਼ਖ਼ਮੀ * ਬੱਸ ਡਰਾਈਵਰ ਮੌਕੇ ਤੋਂ ਫ਼ਰਾਰ

ਗੁਰਦਾਸਪੁਰ, 14 ਅਕਤੂਬਰ (ਚੱਕਰਾਜਾ)-ਗੁਰਦਾਸਪੁਰ ਦੇ ਪੰਡੋਰੀ ਰੋਡ ਬਾਈਪਾਸ ’ਤੇ ਪੁਲ ਦੇ ਹੇਠਾਂ ਬੱਸ ਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ ’ਚ ਮੋਟਰਸਾਈਕਲ ਸਵਾਰ ਸੈਮੂਅਲ ਤੇ ਉਸ ਦੀ ਮਾਸੂਮ ਧੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਦੋਵਾਂ ਨੂੰ ਤੁਰੰਤ ਇਲਾਜ ਲਈ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਹਸਪਤਾਲ ਵਿਚ ਜੇਰੇ ਇਲਾਜ ਸੈਮੂਅਲ ਅਤੇ ਉਸ ਦੀ ਧੀ ਦਾ ਇਲਾਜ ਕਰਦੇ ਡਾਕਟਰ। ਤਸਵੀਰਾਂ: ਵਿਸ਼ਾਲ ਮੁੰਨਾ 15-10-2026
ਗੁਰਦਾਸਪੁਰ, 14 ਅਕਤੂਬਰ (ਚੱਕਰਾਜਾ)-ਗੁਰਦਾਸਪੁਰ ਦੇ ਪੰਡੋਰੀ ਰੋਡ ਬਾਈਪਾਸ ’ਤੇ ਪੁਲ ਦੇ ਹੇਠਾਂ ਬੱਸ ਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ ’ਚ ਮੋਟਰਸਾਈਕਲ ਸਵਾਰ ਸੈਮੂਅਲ ਤੇ ਉਸ ਦੀ ਮਾਸੂਮ ਧੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਦੋਵਾਂ ਨੂੰ ਤੁਰੰਤ ਇਲਾਜ ਲਈ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਸੈਮੂਅਲ ਆਪਣੀ ਧੀ ਨੂੰ ਸਕੂਲ ਤੋਂ ਮੋਟਰਸਾਈਕਲ ’ਤੇ ਘਰ ਵਾਪਸ ਲੈ ਕੇ ਜਾ ਰਿਹਾ ਸੀ ਕਿ ਜਦੋਂ ਉਹ ਪੰਡੋਰੀ ਰੋਡ ਬਾਈਪਾਸ ਪੁਲ ਦੇ ਹੇਠਾਂ ਪਹੁੰਚਿਆ ਤਾਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਇਕ ਬੱਸ ਨੇ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਚਲਾ ਰਹੇ ਸੈਮੂਅਲ ਦੇ ਸਿਰ ’ਤੇ ਗੰਭੀਰ ਸੱਟਾਂ ਲੱਗਣ ਕਾਰਨ ਉਹ ਬੇਹੋਸ਼ ਹੋ ਗਿਆ। ਜਦਕਿ ਉਸ ਦੀ ਧੀ ਵੀ ਜ਼ਖ਼ਮੀ ਹੋ ਗਈ। ਜ਼ਖ਼ਮੀ ਸੈਮੂਅਲ ਦੇ ਭਰਾ ਨੇ ਦੱਸਿਆ ਕਿ ਉਸ ਦਾ ਭਰਾ ਆਪਣੀ ਧੀ ਨੂੰ ਸਕੂਲ ਤੋਂ ਘਰ ਲੈ ਕੇ ਆ ਰਿਹਾ ਸੀ ਕਿ ਰਸਤੇ ਵਿਚ ਇਹ ਹਾਦਸਾ ਵਾਪਰ ਗਿਆ। ਮੌਕੇ ’ਤੇ ਪਹੁੰਚੇ ਇਕ ਗੁਆਂਢੀ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਬੱਸ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਬੱਸ ਵਿਚ ਸਫ਼ਰ ਕਰ ਰਹੀਆਂ ਸਵਾਰੀਆਂ ਨੇ ਦੱਸਿਆ ਕਿ ਬੱਸ ਬਿਆਸ ਵਾਲ਼ੇ ਪਾਸੇ ਤੋਂ ਆ ਰਹੀ ਸੀ। ਉਨ੍ਹਾਂ ਮੁਤਾਬਕ ਬੱਸ ਵਿਚ ਜ਼ਿਆਦਾਤਰ ਸਵਾਰੀਆਂ ਸੁੱਤੀਆਂ ਸਨ। ਜਿਸ ਕਾਰਨ ਉਨ੍ਹਾਂ ਨੂੰ ਹਾਦਸਾ ਬਾਰੇ ਜਾਣਕਾਰੀ ਨਹੀਂ ਮਿਲ ਸਕੀ। ਹਾਦਸੇ ਤੋਂ ਬਾਅਦ ਬੱਸ ਵਿਚ ਹੜਕੰਪ ਮਚ ਗਿਆ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇਲਾਜ ਤੋਂ ਬਾਅਦ ਪੁਲਿਸ ਨੂੰ ਸ਼ਿਕਾਇਤ ਕੀਤੀ ਜਾਵੇਗੀ ਤਾਂ ਜੋ ਹਾਦਸੇ ਸਬੰਧੀ ਬਣਦੀ ਕਾਰਵਾਈ ਕੀਤੀ ਜਾ ਸਕੇ।
ਪਿਛਲੀ ਖ਼ਬਰ ਬਟਾਲਾ ’ਚ ਐਮ.ਐਸ.ਪੀ. ’ਤੇ ਕਣਕ ਦੀ ਖਰੀਦ ਤੁਰੰਤ ਸ਼ੁਰੂ ਹੋਵੇ, ਘੱਟ ਭਾਅ ’ਤੇ ਖਰੀਦ ਦੀ ਹੋਵੇ ਜਾਂਚ- ਅਮਨਦੀਪ ਜੈਂਤੀਪੁਰ ਅਗਲੀ ਖ਼ਬਰ ਵੰਡਰਲੈਂਡ ਪਿਕਨਿਕ ਦੌਰਾਨ ’ਦਾ ਸਟਾਲਵਾਰਟ ਇੰਟਰਨੈਸ਼ਨਲ ਸਕੂਲ ਬਟਾਲਾ ਦੇ ਵਿਦਿਆਰਥੀਆਂ ਨੇ ਮਾਣਿਆ ਖ਼ੂਬ ਆਨੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।