ਗੋਸਲ ’ਚ ਭਗਵਾਨ ਸ੍ਰੀ ਚੰਦ ਜੀ ਦੇ 532ਵੇਂ ਪ੍ਰਕਾਸ਼ ਦਿਹਾੜੇ ’ਤੇ ਸਮਾਗਮ 17-18 ਅਕਤੂਬਰ ਨੂੰ : ਡਾ. ਸਤਵਿੰਦਰ ਸਿੰਘ
ਕਲਾਨੌਰ, 14 ਅਕਤੂਬਰ (ਪੁਰੇਵਾਲ)-ਨੇੜਲੇ ਪਿੰਡ ਗੋਸਲ ਵਿਖੇ ਸਥਿਤ ਬਾਬਾ ਸ੍ਰੀ ਚੰਦ ਜੀ ਗੁਰਦੁਆਰਾ ਸਾਹਿਬ ਦੇ ਸੇਵਕ ਡਾ. ਸਤਵਿੰਦਰ ਸਿੰਘ ਤੇ ਸਮੂਹ ਇਲਾਕਾ ਨਿਵਾਸੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਭਗਵਾਨ ਸ੍ਰੀ ਚੰਦ ਮਹਾਰਾਜ ਜੀ ਦੇ 532ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕਰਵਾਉਣ ਲਈ ਮੀਟਿੰਗ ਹੋਈ।
ਕਲਾਨੌਰ, 14 ਅਕਤੂਬਰ (ਪੁਰੇਵਾਲ)-ਨੇੜਲੇ ਪਿੰਡ ਗੋਸਲ ਵਿਖੇ ਸਥਿਤ ਬਾਬਾ ਸ੍ਰੀ ਚੰਦ ਜੀ ਗੁਰਦੁਆਰਾ ਸਾਹਿਬ ਦੇ ਸੇਵਕ ਡਾ. ਸਤਵਿੰਦਰ ਸਿੰਘ ਤੇ ਸਮੂਹ ਇਲਾਕਾ ਨਿਵਾਸੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸਹਿਯੋਗ ਨਾਲ ਭਗਵਾਨ ਸ੍ਰੀ ਚੰਦ ਮਹਾਰਾਜ ਜੀ ਦੇ 532ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਕਰਵਾਉਣ ਲਈ ਮੀਟਿੰਗ ਹੋਈ। ਇਸ ਦੌਰਾਨ ਡਾ. ਸਤਵਿੰਦਰ ਸਿੰਘ ਨੇ ਦੱਸਿਆ ਕਿ 17 ਅਤੇ 18 ਅਕਤੂਬਰ ਨੂੰ ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਗੋਸਲ ਵਿਖੇ ਦੋ ਦਿਨਾਂ ਸਾਲਾਨਾ ਸਮਾਗਮ ਕੀਤਾ ਜਾਵੇਗਾ, ਜਿਸ ’ਚ 16 ਅਕਤੂਬਰ ਨੂੰ 105 ਸ੍ਰੀ ਅਖੰਡ ਪਾਠ ਸਾਹਿਬ ਜੀ ਦੀਆਂ ਲੜੀਆਂ ਦੇ ਭੋਗ ਪਾਏ ਜਾਣਗੇ, ਉਪਰੰਤ ਅੰਮ੍ਰਿਤ ਸੰਚਾਰ ਹੋਵੇਗਾ, ਜਿਸ ’ਚ ਲੋੜਵੰਦ ਪ੍ਰਾਣੀਆਂ ਨੂੰ ਕਕਾਰ ਗੁਰਦੁਆਰਾ ਸਾਹਿਬ ਵਲੋਂ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਦੋ ਦਿਨ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲਣ ਵਾਲੇ ਸਾਲਾਨਾ ਗੁਰਮਤਿ ਸਮਾਗਮ ਦੀ ਸ਼ੁਰੂਆਤ 17 ਅਕਤੂਬਰ ਨੂੰ ਭਾਈ ਗੁਰਸਾਹਿਬ ਸਿੰਘ ਜ਼ਫਰਵਾਲ ਵਾਲਿਆਂ ਦਾ ਕੀਰਤਨੀ ਜਥਾ ਕੀਰਤਨ ਰਾਹੀਂ ਕਰੇਗਾ। ਉਪਰੰਤ ਭਾਈ ਕੁਲਵਿੰਦਰ ਸਿੰਘ ਖਰੜ ਵਾਲੇ ਕੀਰਤਨ ਕਰਨਗੇ, ਇਸ ਦੌਰਾਨ ਭਾਈ ਸੁਖਬੀਰ ਸਿੰਘ ਨਾਨਕ ਦਲ ਦਾ ਕਵੀਸ਼ਰੀ ਜਥਾ ਸਮੇਤ ਹਜੂਰੀ ਕੀਰਤਨੀ ਜਥਾ ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਗੋਸਲ ਸੰਗਤਾਂ ਨਾਲ ਗੁਰਬਾਣੀ ਦੇ ਸ਼ਬਦਾਂ ਦੀ ਸਾਂਝ ਕਰਨਗੇ। ਉਨ੍ਹਾਂ ਦੱਸਿਆ ਕਿ ਦੂਸਰੇ ਦਿਨ 18 ਅਕਤੂਬਰ ਨੂੰ ਭਾਈ ਮਹਿਤਾਬ ਸਿੰਘ ਜਲੰਧਰ ਵਾਲੇ ਕੀਰਤਨੀ, ਭਾਈ ਜੰਗ ਸਿੰਘ ਕਥਾਵਾਚਕ, ਭਾਈ ਬਲਬੀਰ ਸਿੰਘ ਪਾਰਸ ਅੰਤਰਰਾਸ਼ਟਰੀ ਢਾਡੀ ਜਥਾ, ਭਾਈ ਸਰਬਜੀਤ ਸਿੰਘ ਦਿੱਲੀ ਵਾਲੇ ਤੇ ਹਜੂਰੀ ਕੀਰਤਨੀ ਜਥਾ ਗੁਰਦੁਆਰਾ ਸਾਹਿਬ ਗੋਸਲ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰੇਗਾ। ਇਸ ਮੌਕੇ ’ਤੇ ਸੇਵਾਦਾਰ ਭਾਈ ਕੁਲਦੀਪ ਸਿੰਘ, ਨਿਰਮਲ ਸਿੰਘ ਨਿੰਮਾ ਭੰਗਵਾਂ, ਹੈੱਡ ਗ੍ਰੰਥੀ ਸਤਿੰਦਰ ਸਿੰਘ, ਗੁਰਕੀਰਤ ਸਿੰਘ ਭੰਗੂ, ਸੰਦੀਪ ਸਿੰਘ, ਮੀਤਪ੍ਰੀਤ ਸਿੰਘ, ਜਗਪ੍ਰੀਤ ਸਿੰਘ, ਬ੍ਰਮਪ੍ਰੀਤ ਸਿੰਘ, ਕਿਰਤਦੀਪ ਸਿੰਘ, ਜੋਤਪ੍ਰੀਤ ਸਿੰਘ, ਸਤਪਾਲ ਸਿੰਘ ਫੌਜੀ, ਵਿੱਕੀ ਫੌਜੀ ਗੁਰਦਾਸਪੁਰ, ਜਸਕਰਨਪ੍ਰੀਤ ਸਿੰਘ, ਕਿਰਨਦੀਪ ਸਿੰਘ, ਪ੍ਰਿੰਸਪਾਲ ਸਿੰਘ, ਮਨਪ੍ਰੀਤ ਸਿੰਘ, ਹੀਰਾ ਸਿੰਘ, ਅਮਰਜੀਤ ਸਿੰਘ, ਲਖਵਿੰਦਰ ਸਿੰਘ, ਜੋਬਨਪ੍ਰੀਤ ਸਿੰਘ ਸਮੇਤ ਹੋਰ ਸੰਗਤਾਂ ਵੀ ਹਾਜ਼ਰ ਰਹੀਆਂ।