15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਚ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਊਧਨਵਾਲ, 14 ਅਕਤੂਬਰ (ਪਰਗਟ ਸਿੰਘ)-ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਵਿਚ ਰੋਸ਼ ਦੀ ਆਵਾਜ਼ ਉੱਠ ਰਹੀ ਹੈ। ਇਸੇ ਤਹਿਤ ਅੱਜ ਸਥਾਨਕ ਕਸਬੇ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਵਿਚਰ ਰਹੇ ਕਸ਼ਮੀਰ ਸਿੰਘ ਪੰਜਗਰਾਈਂਆ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ।

ਅਜੀਤ ਡੈਸਕ 15-10-2026
ਊਧਨਵਾਲ, 14 ਅਕਤੂਬਰ (ਪਰਗਟ ਸਿੰਘ)-ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਵਿਚ ਰੋਸ਼ ਦੀ ਆਵਾਜ਼ ਉੱਠ ਰਹੀ ਹੈ। ਇਸੇ ਤਹਿਤ ਅੱਜ ਸਥਾਨਕ ਕਸਬੇ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਲੋਂ ਵਿਚਰ ਰਹੇ ਕਸ਼ਮੀਰ ਸਿੰਘ ਪੰਜਗਰਾਈਂਆ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਆਪਣਾ ਰੋਸ ਜ਼ਾਹਰ ਕਰਦਿਆਂ ਆਖਿਆ ਕਿ ਜੇਕਰ ਪਰਵਿੰਦਰ ਸਿੰਘ ਝੋਟਾ ਨੂੰ ਸੁਰੱਖਿਆ ਦਿੱਤੀ ਹੁੰਦੀ ਤਾਂ ਅੱਜ ਇਹ ਦਿਨ ਨਹੀਂ ਸੀ ਵੇਖਣਾ ਪੈਣਾ। ਉਸ ਨੇ ਨਸ਼ਾ ਵੇਚਣ ਵਾਲਿਆਂ ਦਾ ਪਰਦਾਫਾਸ਼ ਕੀਤਾ ਹੈ ਜੋ ਕਿ ਪੰਜਾਬ ਸਰਕਾਰ ਨਹੀਂ ਸੀ ਕਰ ਸਕੀ। ਇਸ ਮੌਕੇ ਕਸ਼ਮੀਰ ਸਿੰਘ ਪੰਜਗਰਾਈਆਂ, ਸੱਜਣ ਬਾਪੂ ਸਰੂਪ ਸਿੰਘ, ਸੁਖਬੀਰ ਸਿੰਘ, ਨਿਰਭਉ ਸਿੰਘ, ਦਲਬੀਰ ਸਿੰਘ, ਕਿਸਾਨ ਯੂਨੀਅਨ ਕਮੇਟੀ ਵਲੋਂ ਗੁਰਦਿਆਲ ਸਿੰਘ, ਲਖਬੀਰ ਸਿੰਘ, ਸਿਮਰਨਜੀਤ ਸਿੰਘ, ਜਗੀਰ ਸਿੰਘ, ਸਤਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਭੜੋਲੀ ਵਿਚ ਸਵਰਨ ਸਿੰਘ ਸਲਾਰੀਆ ਨੇ ਕੀਤਾ ਆਮ ਆਦਮੀ ਕਲੀਨਿਕ ਦਾ ਉਦਘਾਟਨ ਅਗਲੀ ਖ਼ਬਰ ਪਰਮਿੰਦਰ ਸਿੰਘ ਝੋਟਾ ਦੇ ਕਤਲ ਨੂੰ ਸਰਕਾਰ ਦੀ ਸ਼ਹਿ ਕਰਾਰ ਦਿੰਦਿਆਂ ਪੰਜਾਬ ਬੰਦ ਨੂੰ ਦਿੱਤੀ ਪੂਰਨ ਹਮਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।