15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਬਜਰੰਗ ਨਾਟਕ ਕਲੱਬ ਵਲੋਂ ਕੱਢੀ ਗਈ ਸ਼ਾਨਦਾਰ ਰਾਮ ਬਾਰਾਤ

ਪਠਾਨਕੋਟ, 14 ਅਕਤੂਬਰ (ਸੁਮਿਤ)-ਬਜਰੰਗ ਨਾਟਕ ਕਲੱਬ ਵਲੋਂ ਭਗਵਾਨ ਸ੍ਰੀ ਰਾਮ ਦੇ ਵਿਆਹ ਉਤਸਵ ਦੇ ਸਬੰਧ ’ਚ ਸ਼ਾਨਦਾਰ ਰਾਮ ਬਾਰਾਤ ਕੱਢੀ ਗਈ । ਇਸ ਮੌਕੇ ਸ਼ਰਧਾਲੂਆਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ।

ਰਾਮ ਬਰਾਤ ’ਚ ਸ਼ਾਮਿਲ ਹੋਏ ਵਿਧਾਇਕ ਅਸ਼ਵਨੀ ਸ਼ਰਮਾ ਦਾ ਸਵਾਗਤ ਕਰਦੇ ਹੋਏ ਕਲੱਬ ਦੇ ਆਗੂ। ਤਸਵੀਰ: ਸੁਮਿਤ 15-10-2026
ਪਠਾਨਕੋਟ, 14 ਅਕਤੂਬਰ (ਸੁਮਿਤ)-ਬਜਰੰਗ ਨਾਟਕ ਕਲੱਬ ਵਲੋਂ ਭਗਵਾਨ ਸ੍ਰੀ ਰਾਮ ਦੇ ਵਿਆਹ ਉਤਸਵ ਦੇ ਸਬੰਧ ’ਚ ਸ਼ਾਨਦਾਰ ਰਾਮ ਬਾਰਾਤ ਕੱਢੀ ਗਈ । ਇਸ ਮੌਕੇ ਸ਼ਰਧਾਲੂਆਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ । ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਲੋਕਾਂ ਨੇ ਰਾਮ ਬਰਾਤ ’ਚ ਸ਼ਮੂਲੀਅਤ ਕੀਤੀ ਤੇ ਭਗਵਾਨ ਸ੍ਰੀ ਰਾਮ ਦੇ ਜੈਕਾਰਿਆਂ ਨਾਲ ਸਾਰਾ ਮਾਹੌਲ ਭਗਤੀਮਈ ਹੋ ਗਿਆ । ਧਾਰਮਿਕ ਸਮਾਗਮ ’ਚ ਵਿਧਾਇਕ ਅਸ਼ਵਨੀ ਸ਼ਰਮਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ, ਨਾਰਥ ਮੰਡਲ ਦੇ ਉਪ ਪ੍ਰਧਾਨ ਨਿਪੁੰਨ ਗੁਪਤਾ, ਸਾਬਕਾ ਮੇਅਰ ਅਨਿਲ ਵਾਸੂਦੇਵਾ, ਸਾਬਕਾ ਕੈਬਨਿਟ ਮੰਤਰੀ ਰਮਨ ਭੱਲਾ ਤੇ ਕਾਰਤਿਕ ਵਡੈਰਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ । ਉਨ੍ਹਾਂ ਦੀ ਮੌਜੂਦਗੀ ਨੇ ਸਮਾਗਮ ਦੀ ਸ਼ੋਭਾ ਵਧਾਈ । ਇਸ ਮੌਕੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਰਾਮ ਬਾਰਾਤ ਰਾਹੀਂ ਭਗਵਾਨ ਸ੍ਰੀ ਰਾਮ ਦੇ ਜੀਵਨ ਨਾਲ ਜੁੜੇ ਆਦਰਸ਼ਾਂ ਤੇ ਸਨਾਤਨ ਸੱਭਿਆਚਾਰ ਦਾ ਸੰਦੇਸ਼ ਦਿੱਤਾ ਗਿਆ । ਸਮਾਗਮ ਨੇ ਪੂਰੇ ਇਲਾਕੇ ’ਚ ਧਾਰਮਿਕ ਉਤਸ਼ਾਹ ਦਾ ਮਾਹੌਲ ਸਿਰਜ ਦਿੱਤਾ । ਸ਼ਰਧਾਲੂਆਂ ਨੇ ਭਗਵਾਨ ਸ੍ਰੀ ਰਾਮ ਦੇ ਜੈਕਾਰਿਆਂ ਨਾਲ ਰਾਮ ਬਾਰਾਤ ਦਾ ਸਵਾਗਤ ਕੀਤਾ ਤੇ ਪੂਰੀ ਸ਼ਰਧਾ ਨਾਲ ਇਸ ਧਾਰਮਿਕ ਸਮਾਗਮ ਵਿਚ ਆਪਣੀ ਸ਼ਮੂਲੀਅਤ ਦਰਜ ਕਰਵਾਈ ।
ਪਿਛਲੀ ਖ਼ਬਰ ਲੋਕ ਮਿਲਣੀ ਪ੍ਰੋਗਰਾਮ ਤਹਿਤ ਹਲਕਾ ਇੰਚਾਰਜ ਸਵਰਨ ਸਿੰਘ ਸਲਾਰੀਆ ਵਲੋਂ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਕ੍ਰਿਸ਼ਨਾ ਨਾਟਕ ਕਲੱਬ ਵਲੋਂ ਕੱਢੀ ਸ਼ਾਨਦਾਰ ਰਾਮ ਬਾਰਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।