ਪਠਾਨਕੋਟ ’ਚ ਟ੍ਰੈਫਿਕ ਪੁਲਿਸ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ
ਬਾਜ਼ਾਰਾਂ ’ਚੋਂ ਫਲ-ਸਬਜ਼ੀਆਂ ਦੀਆਂ ਰੇਹੜੀਆਂ ਹਟਾਈਆਂ
ਪਠਾਨਕੋਟ, 14 ਅਕਤੂਬਰ (ਸੁਮਿਤ)-ਸ਼ਹਿਰ ਦੇ ਬਾਜ਼ਾਰਾ ’ਚ ਆਵਾਜਾਈ ਵਿਵਸਥਾ ਨੂੰ ਸੁਚਾਰੂ ਬਣਾਉਣ ਤੇ ਨਾਜਾਇਜ਼ ਕਬਜ਼ਿਆਂ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਪਠਾਨਕੋਟ ਟ੍ਰੈਫਿਕ ਪੁਲਿਸ ਵਲੋਂ ਇੰਚਾਰਜ ਬ੍ਰਹਮ ਦੱਤ ਦੀ ਅਗਵਾਈ ਹੇਠ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਈ ਗਈ । ਇਸ ਦੌਰਾਨ ਬਾਜ਼ਾਰਾਂ ’ਚ ਸੜਕਾਂ ਦੇ ਕਿਨਾਰਿਆਂ ’ਤੇ ਲੱਗੀਆਂ ਫਲਾਂ ਤੇ ਸਬਜ਼ੀਆਂ ਦੀਆਂ ਰੇਹੜੀਆਂ ਨੂੰ ਹਟਾਇਆ ਗਿਆ, ਤਾਂ ਜੋ ਆਵਾਜਾਈ ’ਚ ਰੁਕਾਵਟ ਨਾ ਆਵੇ ਤੇ ਲੋਕਾਂ ਨੂੰ ਬਾਜ਼ਾਰਾਂ ਵਿਚ ਆਉਣ-ਜਾਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ।
ਸ਼
ਸ਼ਹਿਰ ਦੀਆਂ ਵੱਖ-ਵੱਖ ਜਗਾਵਾਂ ਤੋਂ ਕਬਜ਼ੇ ਹਟਾਉਂਦੇ ਹੋਏ ਟ੍ਰੈਫਿਕ ਪੁਲਿਸ ਇੰਚਾਰਜ ਬ੍ਰਹਮ ਦੱਤ। ਤਸਵੀਰ: ਸੁਮਿਤ
15-10-2026
ਪਠਾਨਕੋਟ, 14 ਅਕਤੂਬਰ (ਸੁਮਿਤ)-ਸ਼ਹਿਰ ਦੇ ਬਾਜ਼ਾਰਾ ’ਚ ਆਵਾਜਾਈ ਵਿਵਸਥਾ ਨੂੰ ਸੁਚਾਰੂ ਬਣਾਉਣ ਤੇ ਨਾਜਾਇਜ਼ ਕਬਜ਼ਿਆਂ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਪਠਾਨਕੋਟ ਟ੍ਰੈਫਿਕ ਪੁਲਿਸ ਵਲੋਂ ਇੰਚਾਰਜ ਬ੍ਰਹਮ ਦੱਤ ਦੀ ਅਗਵਾਈ ਹੇਠ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਈ ਗਈ । ਇਸ ਦੌਰਾਨ ਬਾਜ਼ਾਰਾਂ ’ਚ ਸੜਕਾਂ ਦੇ ਕਿਨਾਰਿਆਂ ’ਤੇ ਲੱਗੀਆਂ ਫਲਾਂ ਤੇ ਸਬਜ਼ੀਆਂ ਦੀਆਂ ਰੇਹੜੀਆਂ ਨੂੰ ਹਟਾਇਆ ਗਿਆ, ਤਾਂ ਜੋ ਆਵਾਜਾਈ ’ਚ ਰੁਕਾਵਟ ਨਾ ਆਵੇ ਤੇ ਲੋਕਾਂ ਨੂੰ ਬਾਜ਼ਾਰਾਂ ਵਿਚ ਆਉਣ-ਜਾਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਮੁਹਿੰਮ ਦੌਰਾਨ ਟ੍ਰੈਫਿਕ ਪੁਲਿਸ ਵਲੋਂ ਬਜ਼ਾਰ ’ਚ ਆਵਾਜਾਈ ਵਿਵਸਥਾ ਨੂੰ ਬਿਹਤਰ ਬਣਾਈ ਰੱਖਣ ਲਈ ਲੋੜੀਂਦੇ ਕਦਮ ਚੁੱਕੇ ਗਏ । ਸੜਕਾਂ ਦੇ ਕਿਨਾਰਿਆਂ ’ਤੇ ਰੇਹੜੀਆਂ ਲੱਗਣ ਤੇ ਵਾਹਨਾਂ ਦੀ ਬੇਤਰਤੀਬ ਪਾਰਕਿੰਗ ਕਾਰਨ ਅਕਸਰ ਆਵਾਜਾਈ ਪ੍ਰਭਾਵਿਤ ਹੁੰਦੀ ਹੈ, ਜਿਸ ਕਾਰਨ ਆਮ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਟ੍ਰੈਫਿਕ ਪੁਲਿਸ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨ ਨਿਰਧਾਰਿਤ ਪਾਰਕਿੰਗ ਸਥਾਨਾਂ ’ਤੇ ਹੀ ਖੜ੍ਹੇ ਕਰਨ । ਇਸ ਸਬੰਧੀ ਵਾਲਮੀਕਿ ਚੌਕ ਨੇੜੇ ਬਣੇ ਪਾਰਕਿੰਗ ਸਥਾਨ ਦੀ ਵਰਤੋਂ ਕਰਨ ਲਈ ਵੀ ਕਿਹਾ ਗਿਆ, ਤਾਂ ਜੋ ਬਾਜ਼ਾਰਾਂ ’ਚ ਜਾਮ ਦੀ ਸਥਿਤੀ ਪੈਦਾ ਨਾ ਹੋਵੇ ਅਤੇ ਆਵਾਜਾਈ ਸੁਚਾਰੂ ਢੰਗ ਨਾਲ ਚੱਲਦੀ ਰਹੇ । ਟ੍ਰੈਫਿਕ ਪੁਲਿਸ ਦਾ ਮੁੱਖ ਉਦੇਸ਼ ਸ਼ਹਿਰ ’ਚ ਆਵਾਜਾਈ ਵਿਵਸਥਾ ਨੂੰ ਬਿਹਤਰ ਬਣਾਉਣਾ, ਸੜਕਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਰੱਖਣਾ ਤੇ ਆਮ ਲੋਕਾਂ ਨੂੰ ਜਾਮ ਦੀ ਸਮੱਸਿਆ ਤੋਂ ਰਾਹਤ ਦਿਵਾਉਣਾ ਹੈ । ਪੁਲਿਸ ਨੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਤੇ ਸ਼ਹਿਰ ਦੀ ਵਿਵਸਥਾ ਬਣਾਈ ਰੱਖਣ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ।