16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਪੰਜਾਬ ਬੰਦ ਦੇ ਸੱਦੇ ਨੂੰ ਗੁਰਦਾਸਪੁਰ ਤੇ ਆਸ ਪਾਸ ਖੇਤਰਾਂ ’ਚ ਮਿਲਿਆ ਪੂਰਨ ਸਮਰਥਨ

ਗੁਰਦਾਸਪੁਰ, 15 ਅਕਤੂਬਰ (ਚੱਕਰਾਜਾ)-ਬੀਤੇ ਦਿਨੀਂ ਮਾਨਸਾ ਜ਼ਿਲ੍ਹੇ ਨਾਲ ਸਬੰਧਿਤ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੇ ਸਬੰਧ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਗੁਰਦਾਸਪੁਰ ਸ਼ਹਿਰ ਤੇ ਆਸ ਪਾਸ ਦੇ ਕਸਬਿਆਂ, ਅੱਡਿਆਂ ’ਚ ਪੂਰਨ ਸਮਰਥਨ ਮਿਲਿਆ ਹੈ। ਗੁਰਦਾਸਪੁਰ ਵਿਖੇ ਵਪਾਰ ਮੰਡਲ ਵਲੋਂ ਇਸ ਬੰਦ ਦਾ ਸਮਰਥਨ ਕੀਤੇ ਜਾਣ ਤੋਂ ਬਾਅਦ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਵਲੋਂ ਸਵੇਰ ਤੋਂ ਦੁਕਾਨਾਂ ਬੰਦ ਰੱਖੀਆਂ ਗਈਆਂ ।

ਅਜੀਤ ਡੈਸਕ 16-10-2026
ਗੁਰਦਾਸਪੁਰ, 15 ਅਕਤੂਬਰ (ਚੱਕਰਾਜਾ)-ਬੀਤੇ ਦਿਨੀਂ ਮਾਨਸਾ ਜ਼ਿਲ੍ਹੇ ਨਾਲ ਸਬੰਧਿਤ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਹੋਏ ਕਤਲ ਦੇ ਸਬੰਧ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਗੁਰਦਾਸਪੁਰ ਸ਼ਹਿਰ ਤੇ ਆਸ ਪਾਸ ਦੇ ਕਸਬਿਆਂ, ਅੱਡਿਆਂ ’ਚ ਪੂਰਨ ਸਮਰਥਨ ਮਿਲਿਆ ਹੈ। ਗੁਰਦਾਸਪੁਰ ਵਿਖੇ ਵਪਾਰ ਮੰਡਲ ਵਲੋਂ ਇਸ ਬੰਦ ਦਾ ਸਮਰਥਨ ਕੀਤੇ ਜਾਣ ਤੋਂ ਬਾਅਦ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਵਲੋਂ ਸਵੇਰ ਤੋਂ ਦੁਕਾਨਾਂ ਬੰਦ ਰੱਖੀਆਂ ਗਈਆਂ । ਜਦੋਂ ਕਿ ਵੱਖ-ਵੱਖ ਜਥੇਬੰਦੀਆਂ ਵਲੋਂ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਕੁੱਝ ਦੁਕਾਨਦਾਰਾਂ ਵਲੋਂ ਖੋਲੀਆਂ ਦੁਕਾਨਾਂ ਨੂੰ ਵੀ ਬੰਦ ਕਰਵਾਇਆ ਗਿਆ। ਇਸ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਵਲੋਂ ਹਲਕਾ ਇੰਚਾਰਜ ਗੁਰਦਾਸਪੁਰ ਐਡਵੋਕੇਟ ਅਜੇਪਾਲ ਸਿੰਘ ਢਿਲੋਂ ਦੀ ਅਗਵਾਈ ਹੇਠ ਸ਼ਹਿਰ ਅੰਦਰ ਪਰਵਿੰਦਰ ਝੋਟਾ ਦੇ ਕਤਲ ਖਿਲਾਫ ਸ਼ਹਿਰ ਅੰਦਰ ਰੋਸ ਮਾਰਚ ਕਰਨ ਤੋਂ ਬਾਅਦ ਡਾਕਖਾਨਾ ਚੌਕ ’ਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਬਾਅਦ ਵਿਚ ਮੰਗਾਂ ਸਬੰਧੀ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ ਗਿਆ। ਜਿਸ ’ਚ ਮੁੱਖ ਮੰਤਰੀ ਪੰਜਾਬ ਤੇ ਡੀ.ਜੀ.ਪੀ ਦੇ ਅਸਤੀਫੇ ਦੀ ਮੰਗ ਦੇ ਨਾਲ ਨਾਲ ਡਰੱਗ ਇੰਸਪੈਕਟਰ, ਐਸ.ਪੀ ਡੀ, ਡੀ.ਐਸ.ਪੀ ਤੇ ਐਸ.ਐਚ.ਓ ਨੂੰ ਡਿਸਮਿਸ ਕਰਨ ਅਤੇ ਅਸ਼ਵਨੀ ਕੁਮਾਰ ਦਾ ਕਾਲ ਰਿਕਾਰਡ ਜਨਤਕ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਪਰਵਿੰਦਰ ਝੋਟਾ ਦੇ ਕਤਲ ਮਾਮਲੇ ਦੀ ਗਹਿਰਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਦੇ ਪਿੱਛੇ ਜੇਕਰ ਕਿਸੇ ਦੀ ਸਾਜਿਸ਼ ਹੈ ਤਾਂ ਉਸ ਨੂੰ ਵੀ ਸਜ਼ਾ ਮਿਲਣੀ ਚਾਹੀਦੀ ਹੈ। ਪੰਜਾਬ ਬੰਦ ਨੂੰ ਲੈ ਕੇ ਪੁਲਿਸ ਵਲੋਂ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ ਅਤੇ ਹਰ ਚੌਕ ਵਿਚ ਪੁਲਿਸ ਤਾਇਨਾਤ ਰਹੀ ਤਾਂ ਜੋ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਕੁਲ ਹਿੰਦ ਕਿਸਾਨ ਮਹਾਂਸਭਾ ਵਲੋਂ ਝੋਨੇ ਦੀ ਖਰੀਦ, ਮੁਆਵਜ਼ੇ ਤੇ ਹੋਰ ਮੰਗਾਂ ਸਬੰਧੀ ਡੀ.ਸੀ. ਨੂੰ ਮੰਗ ਪੱਤਰ ਗੁਰਦਾਸਪੁਰ, (ਗੁਰਪ੍ਰਤਾਪ ਸਿੰਘ)-ਅੱਜ ਗੁਰੂ ਨਾਨਕ ਪਾਰਕ ਵਿਖੇ ਕੁਲ ਹਿੰਦ ਕਿਸਾਨ ਮਹਾਂ ਸਭਾ ਦੇ ਝੰਡੇ ਹੇਠ ਕਿਸਾਨਾਂ ਵਲੋਂ ਪ੍ਰਭਾਵਸ਼ਾਲੀ ਰੈਲੀ ਕੀਤੀ ਗਈ। ਜਿਸ ’ਚ ਜਮਹੂਰੀ ਕਿਸਾਨ ਸਭਾ ਤੇ ਪੰਜਾਬ ਕਿਸਾਨ ਯੂਨੀਅਨ ਦੇ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਰੈਲੀ ਉਪਰੰਤ ਕਿਸਾਨਾਂ ਦੇ ਵਫ਼ਦ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂ ਮੱਖਣ ਸਿੰਘ ਕੁਹਾੜ, ਅਸ਼ਵਨੀ ਕੁਮਾਰ ਲਖਣ ਕਲਾਂ, ਹਰਵਿੰਦਰ ਸਿੰਘ ਮੱਲੀ, ਰਘਬੀਰ ਸਿੰਘ ਚਾਹਲ, ਸੁਖਦੇਵ ਸਿੰਘ ਗੋਸਲ, ਅਜੀਤ ਸਿੰਘ ਹੁੰਦਲ, ਬਲਬੀਰ ਸਿੰਘ ਉੱਚਾ ਧਕਾਲਾ, ਬੂਟਾ ਰਾਮਾ ਆਜ਼ਾਦ, ਗੁਰਮੀਤ ਸਿੰਘ ਥਾਣੇਵਾਲ ਤੇ ਕੁਲਜੀਤ ਸਿੰਘ ਰੰਧਾਵਾ ਨੇ ਪੰਜਾਬ ਦੀ ਮੌਜੂਦਾ ਸਥਿਤੀ ’ਤੇ ਗੰਭੀਰ ਚਿੰਤਾ ਪ੍ਰਗਟਾਈ। ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਇਸ ਵਕਤ ਕਾਨੂੰਨ ਵਿਵਸਥਾ ਦੀ ਹਾਲਤ ਬੇਹੱਦ ਵਿਗੜ ਚੁੱਕੀ ਹੈ। ਨਸ਼ਿਆਂ ਖ਼ਿਲਾਫ਼ ਲਗਾਤਾਰ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਦਾ ਕਤਲ ਇਹ ਸਪੱਸ਼ਟ ਦਰਸਾਉਂਦਾ ਹੈ ਕਿ ਸੂਬੇ ’ਚ ਕੋਈ ਨਾਗਰਿਕ ਸੁਰੱਖਿਅਤ ਨਹੀਂ ਹੈ। ਕਿਸਾਨ ਆਗੂਆਂ ਨੇ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਇਸ ਕਤਲ ਕਾਂਡ ਦੀ ਸੀ.ਬੀ.ਆਈ ਤੋਂ ਨਿਰਪੱਖ ਜਾਂਚ ਕਰਵਾਈ ਜਾਵੇ, ਝੋਨੇ ਦੀ ਖਰੀਦ ਤੇ ਕਿਸਾਨੀ ਮਸਲਿਆਂ ’ਤੇ ਬੋਲਦਿਆਂ ਆਗੂਆਂ ਨੇ ਮੰਗ ਕੀਤੀ ਕਿ ਝੋਨੇ ਵਿਚ ਨਮੀ ਦੀ ਹੱਦ 17 ਫੀਸਦੀ ਦੀ ਥਾਂ ਵਧਾ ਕੇ 22 ਫੀਸਦੀ ਕੀਤੀ ਜਾਵੇ ਤੇ ਮੰਡੀਆਂ ’ਚ ਇਲੈਕਟ੍ਰਾਨਿਕ ਕੰਡਿਆਂ ਦੀ ਵਰਤੋਂ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਹਾਲ ਹੀ ’ਚ ਹੋਈਆਂ ਬਾਰਿਸ਼ਾਂ ਤੇ ਗੜੇਮਾਰੀ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ ਤੇ ਪਿਛਲੇ ਬਕਾਇਆ ਮੁਆਵਜ਼ੇ ਦਾ ਭੁਗਤਾਨ ਜਲਦ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ’ਤੇ ਸਰਕਾਰ ਤੇ ਪ੍ਰਸ਼ਾਸਨ ਵਲੋਂ ਯੋਗ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਮਲਕੀਤ ਸਿੰਘ ਬੁੱਢਾਕੋਟ, ਕੁਲਵੰਤ ਸਿੰਘ ਬਾਠ, ਪਲਵਿੰਦਰ ਸਿੰਘ ਘਰਾਲਾ, ਬਲਪ੍ਰੀਤ ਸਿੰਘ ਪ੍ਰਿੰਸ, ਗੁਰਦਿਆਲ ਸਿੰਘ ਆਦਿ ਹਾਜ਼ਰ ਸਨ। ­ (ਬਾਕੀ ਸਫਾ 7 ’ਤੇ)
ਪਿਛਲੀ ਖ਼ਬਰ ਬਟਾਲਾ ਸ਼ਹਿਰ ’ਚ ਸੰਨਾਟਾ ਛਾਇਆ ਰਿਹਾ ਅਗਲੀ ਖ਼ਬਰ ਨਿਰਮਲ ਸਿੰਘ ਭੰਗੂ ਦੇ ਇੰਜੀਨੀਅਰਿੰਗ ਐਸੋਸੀਏਸ਼ਨ ਦਾ ਪ੍ਰਧਾਨ ਬਣਨ ’ਤੇ ਨਿੱਘਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।