18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਭਾਰਤ-ਪਾਕਿ ਸਰਹੱਦ ਤੋਂ 3 ਕਿਲੋ ਹੈਰੋਇਨ ਤੇ ਇਕ ਕਿੱਲੋ ਤੋਂ ਵੱਧ ਅਫ਼ੀਮ ਬਰਾਮਦ

ਡੇਰਾ ਬਾਬਾ ਨਾਨਕ, 17 ਅਕਤੂਬਰ (ਹੀਰਾ ਸਿੰਘ ਮਾਂਗਟ, ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਪੁਲਿਸ ਅਤੇ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ’ਤੇ ਤਾਇਨਾਤ ਬੀ. ਐਸ.

ਅਜੀਤ ਡੈਸਕ 18-10-2026
ਡੇਰਾ ਬਾਬਾ ਨਾਨਕ, 17 ਅਕਤੂਬਰ (ਹੀਰਾ ਸਿੰਘ ਮਾਂਗਟ, ਵਿਜੇ ਸ਼ਰਮਾ)-ਡੇਰਾ ਬਾਬਾ ਨਾਨਕ ਪੁਲਿਸ ਅਤੇ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ’ਤੇ ਤਾਇਨਾਤ ਬੀ.ਐਸ.ਐਫ. ਦੀ 200 ਬਟਾਲੀਅਨ ਵਲੋਂ ਨਜ਼ਦੀਕੀ ਸਰਹੱਦੀ ਪਿੰਡ ਤਲਵੰਡੀ ਹਿੰਦੂਆਂ ਵਿਖੇ ਇਕ ਕਿਸਾਨ ਦੇ ਖੇਤਾਂ ਵਿਚੋਂ ਅਫੀਮ ਅਤੇ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਪੁਲਿਸ ਤੇ ਬੀ.ਐਸ.ਐਫ. ਵਲੋਂ ਸਰਹੱਦੀ ਇਲਾਕੇ ਅੰਦਰ ਚਲਾਏ ਗਏ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਪਿੰਡ ਤਲਵੰਡੀ ਹਿੰਦੂਆਂ ਵਿਖੇ ਕਿਸਾਨ ਸੁੱਚਾ ਸਿੰਘ ਪੁੱਤਰ ਗੰਡਾ ਸਿੰਘ ਦੇ ਖੇਤਾਂ ਵਿਚੋਂ ਲਿਫ਼ਾਫ਼ੇ ਵਿਚ ਲਪੇਟੀ ਹੋਈ ਸ਼ੱਕੀ ਵਸਤੂ ਦਿਖਾਈ ਦਿੱਤੀ। ਉਨ੍ਹਾਂ ਦੱਸਿਆ ਕਿ ਜਦ ਲਿਫ਼ਾਫ਼ੇ ਨੂੰ ਖੋਲ੍ਹ ਕੇ ਦੇਖਿਆ ਗਿਆ ਤਾਂ ਇਸ ਵਿਚੋਂ 3 ਕਿਲੋ 20 ਗ੍ਰਾਮ ਹੈਰੋਇਨ ਅਤੇ 1 ਕਿਲੋ 220 ਗ੍ਰਾਮ ਅਫ਼ੀਮ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੀ ਖੇਪ ਨੂੰ ਪਾਕਿਸਤਾਨ ਵਲੋਂ ਡਰੋਨ ਰਾਹੀਂ ਭਾਰਤ ਭੇਜਿਆ ਗਿਆ ਹੈ। ਐਸ.ਐਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਹੈਰੋਇਨ ਅਤੇ ਅਫੀਮ ਦੀ ਖੇਪ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਮੁਕੱਦਮਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਜਲਦੀ ਹੀ ਇਨ੍ਹਾਂ ਤਸਕਰਾਂ ਨੂੰ ਵੀ ਕਾਬੂ ਕਰਕੇ ਸਲਾਖਾਂ ਪਿੱਛੇ ਬੰਦ ਕੀਤਾ ਜਾਵੇਗਾ।
ਪਿਛਲੀ ਖ਼ਬਰ ਕ੍ਰਿਸ਼ਨਾ ਡਰਾਮਾਟਿਕ ਕਲੱਬ ਦੀ ਰਾਮਲੀਲ੍ਹਾ ਵਿਚ ਗੌਤਮ ਸੇਠ ਗੁੱਡੂ ਨੇ ਸਾਥੀਆਂ ਸਮੇਤ ਕੀਤੀ ਸ਼ਿਰਕਤ ਅਗਲੀ ਖ਼ਬਰ ਡੀ.ਏ.ਵੀ. ਸਕੂਲ ਹਰੀਪੁਰਾ ਨੇ ਐਡਵੈਂਚਰ ਕੈਂਪ ਦੇ ਭਾਗੀਦਾਰਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।