ਕੈਲਿਡੋਨੀਅਨ ਇੰਟਰਨੈਸ਼ਨਲ ਸਕੂਲ ਵਿਖੇ ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ
ਪਠਾਨਕੋਟ, 17 ਅਕਤੂਬਰ (ਸੰਧੂ)-ਕੈਲਿਡੋਨੀਅਨ ਇੰਟਰਨੈਸ਼ਨਲ ਸਕੂਲ ਦੇ ਵਿਹੜੇ ਵਿਚ ਸੱਤਵੀਂ ਜ਼ਿਲ੍ਹਾ ਪਠਾਨਕੋਟ ਕਰਾਟੇ ਚੈਂਪੀਅਨਸ਼ਿਪ ਕਰਵਾਈ ਗਈ। ਜਿਸ ਵਿਚ ਜ਼ਿਲ੍ਹੇ ਦੇ ਲਗਪਗ 20 ਸਕੂਲਾਂ ਦੇ 400 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲੈ ਕੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਕੈਲਿਡੋਨੀਅਨ ਇੰਟਰਨੈਸ਼ਨਲ ਸਕੂਲ ਵਿਖੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਸ਼ਗੁਨ ਗੁਪਤਾ। ਤਸਵੀਰ: ਸੰਧੂ
18-10-2026