ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਆਗੂਆਂ ਵਲੋਂ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਦੇ ਘਰ ਬਾਹਰ ਧਰਨਾ
ਬਟਾਲਾ, 19 ਅਕਤੂਬਰ (ਸਤਿੰਦਰ ਸਿੰਘ)-ਝੋਟਾ ਐਕਸ਼ਨ ਕਮੇਟੀ ਮਾਨਸਾ ਵਲੋਂ ਦਿੱਤੇ ਗਏ ਸੱਦੇ ’ਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਇੰਚਾਰਜ ਜੁਗਰਾਜ ਸਿੰਘ ਲਾਲਾਨੰਗਲ ਦੀ ਅਗਵਾਈ ਹੇਠ ‘ਆਪ’ ਦੇ ਹਲਕਾ ਇੰਚਾਰਜ ਜੋਬਨਜੀਤ ਸਿੰਘ ਰੰਧਾਵਾ ਦੇ ਘਰ ਦੇ ਬਾਹਰ ਪਿੰਡ ਘਸੀਟਪੁਰ ਵਿਖੇ ਧਰਨਾ ਦਿੱਤਾ। ਇਸ ਮੌਕੇ ਬੁਲਾਰਿਆਂ ਨੇ ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟਾ ਦੇ ਕਤਲ ਦਾ ਇਨਸਾਫ ਲੈਣ ਲਈ ਮੌਜੂਦਾ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ।
ਅਜੀਤ ਡੈਸਕ
20-10-2026