ਗੋਲਡਨ ਪਬਲਿਕ ਸਕੂਲ ਦੇਹੜ ’ਚ ਦੁਸਹਿਰੇ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ
ਕੋਟਲੀ ਸੂਰਤ ਮੱਲ੍ਹੀ, 19 ਅਕਤੂੁਬਰ (ਕੁਲਦੀਪ ਸਿੰਘ ਨਾਗਰਾ)-ਗੋਲਡਨ ਪਬਲਿਕ ਸਕੂਲ ਦੇਹੜ ’ਚ ਦੁਸਹਿਰੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ’ਚ ਸਕੂਲ ਦੇ ਵਿਦਿਆਰਥੀਆ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਸਬੰਧੀ ਸਕੂਲ ਪ੍ਰਿੰਸੀਪਲ ਸੰਨੀ ਬਡਿਆਲ ਨੇ ਦੱਸਿਆ ਕਿ ਇਸ ਤਿਉਹਾਰ ਦੀ ਮਹੱਤਤਾ ਤੋਂ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ ਤੇ ਬੱਚਿਆਂ ਦੇ ਚਾਰਟ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਤੇ ਅੱਵਲ ਰਹੇ ਬੱਚਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਅਜੀਤ ਡੈਸਕ
20-10-2026