20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਕਿਸਾਨਾਂ ਤੇ ਆੜ੍ਹਤੀਆਂ ਨੂੰ ਲੁੱਟ ਦਾ ਸ਼ਿਕਾਰ ਬਣਾ ਰਹੇ ਸ਼ੈਲਰ ਮਾਲਕ, ਕਿਸਾਨ ਜਥੇਬੰਦੀ ਨੇ ਲਗਾਇਆ ਦੋਸ਼

ਗੁਰਦਾਸਪੁਰ, 19 ਅਕਤੂਬਰ (ਗੁਰਪ੍ਰਤਾਪ ਸਿੰਘ)-ਅਨਾਜ ਮੰਡੀਆਂ ’ਚ ਝੋਨੇ ਦੀ ਆਮਦ ਤੇਜ਼ੀ ਨਾਲ ਹੋ ਰਹੀ ਹੈ। ਬੀਤੇ ਦਿਨੀਂ ਹੋਈ ਬਾਰਿਸ਼ ਕਾਰਨ ਝੋਨੇ ਦੀ ਕਟਾਈ ਕੁਝ ਦਿਨਾਂ ਲਈ ਰੁਕ ਗਈ ਸੀ।

ਅਜੀਤ ਡੈਸਕ 20-10-2026
ਗੁਰਦਾਸਪੁਰ, 19 ਅਕਤੂਬਰ (ਗੁਰਪ੍ਰਤਾਪ ਸਿੰਘ)-ਅਨਾਜ ਮੰਡੀਆਂ ’ਚ ਝੋਨੇ ਦੀ ਆਮਦ ਤੇਜ਼ੀ ਨਾਲ ਹੋ ਰਹੀ ਹੈ। ਬੀਤੇ ਦਿਨੀਂ ਹੋਈ ਬਾਰਿਸ਼ ਕਾਰਨ ਝੋਨੇ ਦੀ ਕਟਾਈ ਕੁਝ ਦਿਨਾਂ ਲਈ ਰੁਕ ਗਈ ਸੀ। ਪਰ ਫਸਲ ਸੁੱਕਣ ਤੋਂ ਬਾਅਦ ਹੁਣ ਮੁੜ ਤੋਂ ਕਟਾਈ ਦਾ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਚੁੱਕਾ ਹੈ। ਇਸੇ ਦੌਰਾਨ ਮੰਡੀਆਂ ਦੇ ਮੌਜੂਦਾ ਹਲਾਤ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਗੰਭੀਰ ਚਿੰਤਾ ਪ੍ਰਗਟਾਈ ਗਈ ਹੈ। ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਸੂਬਾਈ ਆਗੂਆਂ ਨੇ ਦੋਸ਼ ਲਗਾਇਆ ਕਿ ਮੰਡੀਆਂ ’ਚ ਆਪਣੀ ਮਿਹਨਤ ਦੀ ਫਸਲ ਲੈ ਕੇ ਪਹੁੰਚ ਰਹੇ ਕਿਸਾਨਾਂ ਨਾਲ ਸ਼ੈਲਰ ਮਾਲਕਾਂ ਵਲੋਂ ਸ਼ਰੇਆਮ ਲੁੱਟ ਕੀਤੀ ਜਾ ਰਹੀ ਹੈ। ਕਿਸਾਨ ਆਗੂ ਇੰਦਰਪਾਲ ਸਿੰਘ ਬੈਂਸ ਤੇ ਗੁਰਕੀਰਤ ਸਿੰਘ ਨੇ ਕਿਹਾ ਕਿ ਸ਼ੈਲਰ ਮਾਲਕ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਮਨਮਾਨੇ ਰੇਟਾਂ ’ਤੇ ਝੋਨੇ ਦੀ ਖਰੀਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸਾਨ ਜਾਂ ਆੜ੍ਹਤੀਆ ਇਸ ਧੱਕੇਸ਼ਾਹੀ ਤੇ ਮਨਮਾਨੀ ਦਾ ਵਿਰੋਧ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਦੀ ਫਸਲ ਦੀ ਖਰੀਦ ਹੀ ਰੋਕ ਦਿੱਤੀ ਜਾਂਦੀ ਹੈ ਜਾਂ ਫਿਰ ਉਸ ਨੂੰ ਮੰਡੀ ’ਚ ਅਣਚਾਹੀਆਂ ਮੁਸ਼ਕਿਲਾਂ ਪੈਦਾ ਕਰਕੇ ਖੱਜਲ-ਖੁਆਰ ਕੀਤਾ ਜਾਂਦਾ ਹੈ। ਇਸ ਪ੍ਰੇਸ਼ਾਨੀ ਅਤੇ ਦਬਾਅ ਤੋਂ ਤੰਗ ਆ ਕੇ ਕਿਸਾਨਾਂ ਨੂੰ ਮਜਬੂਰੀ ਵੱਸ ਘੱਟ ਰੇਟਾਂ ’ਤੇ ਹੀ ਆਪਣੀ ਫਸਲ ਵੇਚਣੀ ਪੈ ਰਹੀ ਹੈ। ਕਿਸਾਨ ਆਗੂਆਂ ਨੇ ਪ੍ਰਸ਼ਾਸਨ ਤੇ ਸਰਕਾਰ ਤੋਂ ਮੰਗ ਕਰਦਿਆਂ ਦਾਅਵਾ ਕੀਤਾ ਕਿ ਜੇਕਰ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ ਤਾਂ ਮੰਡੀਆਂ ਵਿਚ ਚੱਲ ਰਹੀ ਇਸ ਵੱਡੀ ਘਪਲੇਬਾਜ਼ੀ ਤੇ ਅਨਿਯਮਿਤਤਾਵਾਂ ਦਾ ਪਰਦਾਫਾਸ਼ ਹੋ ਸਕਦਾ ਹੈ।
ਪਿਛਲੀ ਖ਼ਬਰ ਵੱਖ-ਵੱਖ ਮਾਮਲਿਆਂ ’ਚ 5 ਦੋਸ਼ੀ ਗ੍ਰਿਫ਼ਤਾਰ ਅਗਲੀ ਖ਼ਬਰ ਸੁਖਜਿੰਦਰ ਮੈਮੋਰੀਅਲ ਸਕੂਲ ਬੱਬਰੀ ਵਿਖੇ ਦੁਸਹਿਰੇ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।