ਬ੍ਰਹਮ ਗਿਆਨੀ ਸੰਤ ਬਾਬਾ ਕਰਤਾਰ ਸਿੰਘ ਜੀ ਬਰਿਆਰਾਂ ਵਾਲਿਆਂ ਦੀ ਬਰਸੀ 28 ਨੂੰ
ਘੁਮਾਣ, 20 ਅਕਤੂਬਰ (ਬੰਮਰਾਹ)-ਬ੍ਰਹਮ ਗਿਆਨੀ ਸੰਤ ਬਾਬਾ ਕਰਤਾਰ ਸਿੰਘ ਜੀ ਬਰਿਆਰਾਂ ਵਾਲਿਆਂ ਦੀ 44ਵੀਂ ਬਰਸੀ 28 ਅਕਤੂਬਰ ਨੂੰ ਡੇਰਾ ਸੰਤ ਬਾਬਾ ਕਰਤਾਰ ਸਿੰਘ ਜੀ ਪਿੰਡ ਬਰਿਆਰ ਨੇੜੇ ਘੁਮਾਣ ਵਿਖੇ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ। ਇਸ ਸਬੰਧੀ ਜਥੇਦਾਰ ਕਸ਼ਮੀਰ ਸਿੰਘ ਬਰਿਆਰ ਸਾਬਕਾ ਸ਼ੋ੍ਮਣੀ ਕਮੇਟੀ ਮੈਂਬਰ ਤੇ ਭਾਈ ਚਮਕੌਰ ਸਿੰਘ ਬਰਿਆਰ ਨੇ ਦੱਸਿਆ ਕਿ 26 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ।
ਅਜੀਤ ਡੈਸਕ
21-10-2026