21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

21, 22 ਅਕਤੂਬਰ ਨੂੰ ਸਰਕਾਰੀ ਦਫ਼ਤਰਾਂ ਵਿਚ ਰਹੇਗੀ ਮੁਕੰਮਲ ਹੜਤਾਲ

ਪਠਾਨਕੋਟ, 20 ਅਕਤੂਬਰ (ਸੰਧੂ)-ਸਾਂਝਾ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ 21 ਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਤੇ ਹੜਤਾਲ ਨੂੰ ਸਫ਼ਲ ਬਣਾਉਣ ਲਈ ਪਠਾਨਕੋਟ ਜ਼ਿਲ੍ਹੇ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ । ਇਸ ਸਬੰਧੀ ਸਾਂਝਾ ਤਾਲਮੇਲ ਕਮੇਟੀ ਪਠਾਨਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਵਿਸ਼ਾਲਵੀਰ ਸਿੰਘ ਤੇ ਪੈਨਸ਼ਨਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ।

ਅਜੀਤ ਡੈਸਕ 21-10-2026
ਪਠਾਨਕੋਟ, 20 ਅਕਤੂਬਰ (ਸੰਧੂ)-ਸਾਂਝਾ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ 21 ਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਤੇ ਹੜਤਾਲ ਨੂੰ ਸਫ਼ਲ ਬਣਾਉਣ ਲਈ ਪਠਾਨਕੋਟ ਜ਼ਿਲ੍ਹੇ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ । ਇਸ ਸਬੰਧੀ ਸਾਂਝਾ ਤਾਲਮੇਲ ਕਮੇਟੀ ਪਠਾਨਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਵਿਸ਼ਾਲਵੀਰ ਸਿੰਘ ਤੇ ਪੈਨਸ਼ਨਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ । ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਹੜਤਾਲ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ’ਚ ਮੁਲਾਜ਼ਮਾਂ ਨੂੰ ਲਾਮਬੰਦ ਕੀਤਾ ਜਾਵੇਗਾ । ਇਸ ਮਕਸਦ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਵਿਭਾਗਾਂ ’ਚ ਜਾ ਕੇ ਮੁਲਾਜ਼ਮਾਂ ਨਾਲ ਸੰਪਰਕ ਕਰਨਗੀਆਂ ਤੇ ਉਨ੍ਹਾਂ ਨੂੰ ਸਮੂਹਿਕ ਛੁੱਟੀ ਦੇ ਪ੍ਰੋਗਰਾਮ ’ਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕਰਨਗੀਆਂ । ਆਗੂਆਂ ਨੇ ਦੱਸਿਆ ਕਿ 22 ਅਕਤੂਬਰ ਨੂੰ ਬੱਸ ਸਟੈਂਡ ਪਠਾਨਕੋਟ ਵਿਖੇ ਜ਼ਿਲ੍ਹਾ ਪੱਧਰੀ ਰੈਲੀ ਕੀਤੀ ਜਾਵੇਗੀ । ਇਸ ਤੋਂ ਬਾਅਦ ਬੱਸ ਸਟੈਂਡ ਤੋਂ ਡਾਕਖਾਨਾ ਚੌਕ ਤੱਕ ਪੰਜਾਬ ਸਰਕਾਰ ਵਿਰੁੱਧ ਰੋਸ ਮਾਰਚ ਕੱਢ ਕੇ ਪੁਤਲਾ ਸਾੜਿਆ ਜਾਵੇਗਾ । ਉਨ੍ਹਾਂ ਕਿਹਾ ਕਿ ਰੈਲੀ ਵਿਚ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਵੱਡੀ ਸ਼ਮੂਲੀਅਤ ਹੋਵੇਗੀ । ਆਗੂਆਂ ਸਮੂਹ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਸਮੂਹਿਕ ਛੁੱਟੀ ਲੈ ਕੇ ਘਰ ਬੈਠਣ ਦੀ ਬਜਾਏ 22 ਅਕਤੂਬਰ ਦੀ ਰੈਲੀ ਵਿਚ ਵੱਧ-ਚੜ੍ਹ ਕੇ ਸ਼ਾਮਿਲ ਹੋਣ, ਤਾਂ ਜੋ ਮੁਲਾਜ਼ਮਾਂ ਦੀ ਏਕਤਾ ਦਾ ਪ੍ਰਗਟਾਵਾ ਕਰਦਿਆਂ ਆਪਣੀਆਂ ਸਾਂਝੀਆਂ ਮੰਗਾਂ ਨੂੰ ਸਰਕਾਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਸਕੇ । ਇਸ ਮੌਕੇ ਜਨਰਲ ਸਕੱਤਰ ਹਿਤੇਸ਼ ਸ਼ਰਮਾ, ਜ਼ਿਲ੍ਹਾ ਕੋਆਰਡੀਨੇਟਰ ਵਾਸੂ ਖਜੂਰੀਆ, ਪ੍ਰੈੱਸ ਸਕੱਤਰ ਤੇਜਿੰਦਰ ਸਾਂਵਲ, ਵਿੱਤ ਸਕੱਤਰ ਰਣਵੀਰ ਸਿੰਘ, ਚੇਅਰਮੈਨ ਗੁਰਨਾਮ ਸਿੰਘ ਸੈਣੀ, ਡਾ: ਪ੍ਰਿਯੰਕਾ ਠਾਕੁਰ, ਇਕਬਾਲ ਸਿੰਘ, ਸ਼ਮਸ਼ੇਰ ਸਿੰਘ, ਵਿਕਾਸ, ਰਮਨ ਕੁਮਾਰ, ਰੋਹਿਤ ਸ਼ਰਮਾ, ਅਰੁਣ ਕੁਮਾਰ, ਰੋਹਿਤ ਗੌਤਮ, ਅਮਰਪ੍ਰੀਤ ਸਿੰਘ, ਮਾਸਟਰ ਸਤ ਪ੍ਰਕਾਸ਼, ਵਿਵੇਕ ਸੈਣੀ ਅਤੇ ਰਜਨੀਸ਼ ਕੁਮਾਰ ਸਮੇਤ ਹੋਰ ਆਗੂ ਹਾਜ਼ਰ ਸਨ ।
ਪਿਛਲੀ ਖ਼ਬਰ ਝੋਨੇ ਦੀਆਂ ਬੋਰੀਆਂ ਲੈ ਕੇ ਜਾ ਰਹੇ ਓਵਰਲੋਡ ਟਰਾਲੇ, ਪ੍ਰਸ਼ਾਸਨ ਬੇਖਬਰ-ਦੁਕਾਨਦਾਰ ਪ੍ਰੇਸ਼ਾਨ ਅਗਲੀ ਖ਼ਬਰ ਅੰਦਰ ਬੈਠੇ ਈਰਖਾ ਰੂਪੀ ਰਾਵਣ ਨੂੰ ਖ਼ਤਮ ਕਰਨ ਦਾ ਸੰਕਲਪ ਲਓ-ਵਿਕਰਮ ਮਹਾਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।